Punjab News: ਖਾਲੀ ਪਲਾਟ ਵਿਚ ਖੜ੍ਹੀਆਂ ਗੱਡੀਆਂ ਨੂੰ ਅਚਾਨਕ ਲੱਗੀ ਅੱਗ; ਕੁੱਝ ਹੀ ਮਿੰਟਾਂ ਵਿਚ ਹੋਈਆਂ ਸੁਆਹ
Published : May 6, 2024, 6:42 pm IST
Updated : May 6, 2024, 6:42 pm IST
SHARE ARTICLE
2 Cars Caught Fire in Kapurthala
2 Cars Caught Fire in Kapurthala

ਇਸ ਨਾਲ ਕਲੋਨੀ ਦੇ ਲੋਕਾਂ ਵਿਚ ਦਹਿਸ਼ਤ ਫੈਲ ਗਈ।

Punjab News: ਕਪੂਰਥਲਾ ਦੀ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੀ ਪੌਸ਼ ਕਲੋਨੀ ਅਰਬਨ ਅਸਟੇਟ 'ਚ ਅੱਜ ਦੁਪਹਿਰ ਇਕ ਪਲਾਟ 'ਚ ਖੜ੍ਹੀਆਂ ਦੋ ਕਾਰਾਂ ਨੂੰ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਕੁੱਝ ਹੀ ਮਿੰਟਾਂ ਵਿਚ, ਦੋਵੇਂ ਕਾਰਾਂ ਧੂੰਏਂ ਵਿਚ ਸੜਨ ਲੱਗੀਆਂ। ਇਸ ਨਾਲ ਕਲੋਨੀ ਦੇ ਲੋਕਾਂ ਵਿਚ ਦਹਿਸ਼ਤ ਫੈਲ ਗਈ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਟੀਮ ਨੇ ਬਚਾਅ ਕਾਰਜ ਸ਼ੁਰੂ ਕਰ ਦਿਤਾ। ਸਥਾਨਕ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ ਜਦੋਂ ਤਕ ਫਾਇਰ ਬ੍ਰਿਗੇਡ ਪਹੁੰਚੀ, ਦੋਵੇਂ ਕਾਰਾਂ ਸੜ ਕੇ ਸੁਆਹ ਹੋ ਚੁੱਕੀਆਂ ਸਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਜਾਣਕਾਰੀ ਮੁਤਾਬਕ ਪੌਸ਼ ਕਲੋਨੀ ਅਰਬਨ ਅਸਟੇਟ 'ਚ ਇਹ ਹਾਦਸਾ ਲੋਕਾਂ ਦੇ ਘਰਾਂ ਤੋਂ ਸਿਰਫ 20 ਫੁੱਟ ਦੀ ਦੂਰੀ 'ਤੇ ਹੋਇਆ, ਨਹੀਂ ਤਾਂ ਹੋਰ ਨੁਕਸਾਨ ਹੋ ਸਕਦਾ ਸੀ। ਕੁੱਝ ਹੀ ਮਿੰਟਾਂ 'ਚ ਅੱਗ ਲੱਗਣ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਥੋੜ੍ਹੇ ਹੀ ਸਮੇਂ 'ਚ ਦੋਵੇਂ ਵਾਹਨ ਸੜ ਕੇ ਸੁਆਹ ਹੋ ਗਏ। ਹਾਲਾਂਕਿ ਫਾਇਰ ਬ੍ਰਿਗੇਡ ਦੀ ਮਦਦ ਨਾਲ ਇਨ੍ਹਾਂ ਵਾਹਨਾਂ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ।

ਕਾਰ ਦੇ ਮਾਲਕ ਚਰਨਜੀਤ ਸਿੰਘ ਨੇ ਦਸਿਆ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਉਸ ਨੇ ਬੀਮਾ ਕਲੇਮ ਲਈ ਦੋਵੇਂ ਕਾਰਾਂ ਇਕ ਦੋਸਤ ਦੇ ਪਲਾਟ 'ਚ ਪਾਰਕ ਕੀਤੀਆਂ ਪਰ ਸੋਮਵਾਰ ਨੂੰ ਉਸ ਨੂੰ ਫੋਨ ਆਇਆ ਕਿ ਅਚਾਨਕ ਉਸ ਦੀਆਂ ਕਾਰਾਂ 'ਚ ਅੱਗ ਲੱਗ ਗਈ ਹੈ। ਉਨ੍ਹਾਂ ਦਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਥਾਣਾ ਸੁਲਤਾਨਪੁਰ ਲੋਧੀ ਦੇ ਐਸਐਚਓ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ।

(For more Punjabi news apart from 2 Cars Caught Fire in Kapurthala , stay tuned to Rozana Spokesman)

 

Location: India, Punjab, Kapurthala

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM

ਮਹਿਲਾ ਅਧਿਆਪਕਾ ਨੇ ਜੜ 'ਤਾ ਪ੍ਰਿੰਸੀਪਲ ਦੇ ਥੱ.ਪੜ, ਮੌਕੇ ਤੇ ਪੈ ਗਿਆ ਭੜਥੂ ! CCTV ਆਈ ਬਾਹਰ

16 Jul 2025 4:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM
Advertisement