Hardeep Singh Butrela: ਅਕਾਲੀ ਦਲ ਨੂੰ ਵੱਡਾ ਝਟਕਾ, ਚੰਡੀਗੜ੍ਹ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ
Published : May 6, 2024, 5:00 pm IST
Updated : May 6, 2024, 6:01 pm IST
SHARE ARTICLE
 Hardeep Singh Butrela
Hardeep Singh Butrela

ਬੁਟਰੇਲਾ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਛੱਡ ਦਿੱਤੀ ਹੈ।

Lok Sabha Election 2024: 

ਚੰਡੀਗੜ੍ਹ - ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ ਦੇ ਦਿੱਤਾ ਹੈ। ਉਹਨਾਂ ਨੇ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਹੈ। ਬੁਟਰੇਲਾ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਛੱਡ ਦਿੱਤੀ ਹੈ। ਹਰਦੀਪ ਸਿੰਘ ਨੇ ਚੰਡੀਗੜ੍ਹ ਦੇ ਲੋਕ ਸਭਾ ਉਮੀਦਵਾਰ ਵਜੋਂ ਵੀ ਆਪਣਾ ਨਾਂ ਵਾਪਸ ਲੈ ਲਿਆ ਹੈ। ਹਰਦੀਪ ਸਿੰਘ ਨੇ ਪ੍ਰੈਸ ਕਾਨਫਰੰਸ ਕਰ ਕੇ ਇਹ ਐਲਾਨ ਕੀਤਾ ਹੈ। 
 

ਬੁਟਰੇਲਾ ਨੇ ਦੋਸ਼ ਲਾਇਆ ਹੈ ਕਿ ਚੋਣ ਲੜਨ ਤੋਂ ਪਹਿਲਾਂ ਪਾਰਟੀ ਅੱਗੇ ਮੰਗ ਰੱਖੀ ਗਈ ਸੀ ਕਿ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਵਿਚ ਪਹਿਲੀ ਵਾਰ ਚੋਣ ਲੜ ਰਿਹਾ ਹੈ। ਇਸ ਲਈ ਚੰਡੀਗੜ੍ਹ ਵਿਚ ਚੋਣ ਲੜਨ ਲਈ ਸੀਨੀਅਰ ਆਗੂਆਂ ਦੀ ਲੋੜ ਪਵੇਗੀ ਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਾਲੇ ਵੀ 13 ਸੀਟਾਂ ’ਤੇ ਚੋਣ ਪ੍ਰਚਾਰ ਕਰ ਰਹੇ ਹਨ। ਉਹ 14ਵੀਂ ਸੀਟ ਭੁੱਲ ਹੀ ਗਏ ਹਨ। 

ਹਰਦੀਪ ਸਿੰਘ ਚੰਡੀਗੜ੍ਹ ਅਕਾਲੀ ਦਲ ਦੇ ਪ੍ਰਧਾਨ ਅਤੇ ਨਗਰ ਨਿਗਮ ਵਿਚ ਪਾਰਟੀ ਦੇ ਇਕਲੌਤੇ ਕੌਂਸਲਰ ਹਨ। ਹਰਦੀਪ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੇ ਨਾਲ ਚੰਡੀਗੜ੍ਹ ਅਕਾਲੀ ਦਲ ਦੀਆਂ ਸਾਰੀਆਂ ਇਕਾਈਆਂ ਦੇ ਪ੍ਰਧਾਨਾਂ ਨੇ ਵੀ ਅਸਤੀਫੇ ਦੇ ਦਿੱਤੇ ਹਨ। ਉਹ ਕਿਸੇ ਹੋਰ ਪਾਰਟੀ ਵਿਚ ਨਹੀਂ ਜਾਣਗੇ। ਉਹ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ ਹੋਣ ਕਾਰਨ ਹੀ ਪਾਰਟੀ ਛੱਡ ਰਹੇ ਹਨ। 

ਬੁਟਰੇਲਾ ਨੇ ਕਿਹਾ ਕਿ ਮੈਂ ਇੱਕ ਗਰੀਬ ਕਿਸਾਨ ਦਾ ਪੁੱਤਰ ਹਾਂ। ਮੈਂ ਇਕੱਲਾ ਚੋਣ ਨਹੀਂ ਲੜ ਸਕਦਾ। ਮੈਨੂੰ ਪਾਰਟੀ ਫੰਡਾਂ ਦੀ ਲੋੜ ਸੀ, ਪਰ ਪਾਰਟੀ ਵੱਲੋਂ ਮੈਨੂੰ ਫੰਡ ਨਹੀਂ ਦਿੱਤੇ ਗਏ। ਮੈਂ ਆਪਣੇ ਦਮ 'ਤੇ ਤਿੰਨ ਵਾਰ ਨਗਰ ਕੌਂਸਲਰ ਦੀ ਚੋਣ ਲੜ ਕੇ ਜਿੱਤ ਚੁੱਕਾ ਹਾਂ। ਮੇਰਾ ਪਿਤਾ ਨਹੀਂ ਹੈ। ਮੈਂ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਤੁਸੀਂ ਮੇਰੇ ਪਿਤਾ ਹੋ, ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।
 

ਬਾਦਲ ਸਾਬ੍ਹ ਨੇ ਇਹ ਸਾਰੀ ਚੰਡੀਗੜ੍ਹ ਯੂਨਿਟ ਨੂੰ ਭਰੋਸਾ ਦਵਾਇਆ ਸੀ ਕਿ ਤੁਸੀਂ ਸਿਰਫ਼ ਲੋਕਾਂ ਵਿੱਚ ਪ੍ਰਚਾਰ ਕਰਨ ਲਈ ਜਾਣਾ ਹੈ ਅਤੇ ਬਾਕੀ ਸਾਰਾ ਖਰਚਾ ਪਾਰਟੀ ਆਪਣੇ ਪੱਧਰ 'ਤੇ ਕਰੇਗੀ। ਮੈਂ ਪਿਛਲੇ 20 ਦਿਨਾਂ ਤੋਂ ਲੋਕਾਂ ਵਿਚ ਪ੍ਰਚਾਰ ਕਰ ਰਿਹਾ ਹਾਂ ਪਰ ਇਸ ਦੌਰਾਨ ਪਾਰਟੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਵਿੱਤੀ ਤੇ ਜਾਂ ਹੋਰ ਮਦਦ ਨਹੀਂ ਕੀਤੀ ਗਈ।

ਮੈਨੂੰ ਇੰਝ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਡੂੰਘੀ ਸਾਜਿਸ਼ ਤਹਿਤ ਸਾਨੂੰ ਵਰਤਣਾ ਚਾਹੁੰਦਾ ਹੈ ਅਤੇ ਅਸੀਂ ਕਿਸੇ ਵੀ ਸੂਰਤ ਵਿਚ ਗੰਦੀ ਸਾਜਿਸ਼ ਦੇ ਹੱਥ ਠੋਕੇ ਬਣਨ ਨੂੰ ਤਿਆਰ ਨਹੀਂ ਹਾਂ। ਸੋ ਮੈਂ ਅਤੇ ਮੇਰੀ ਸਮੁੱਚੀ ਟੀਮ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਵਾਪਸ ਕਰ ਰਹੇ ਹਾਂ। ਲੋਕਾਂ ਦੀ ਪੰਚਾਇਤ ਵਿਚ ਝੂਠ ਬੋਲਣ ਵਾਲਾ ਬੰਦਾ ਰੱਬ ਦਾ ਦੇਣਦਾਰ ਹੁੰਦਾ ਹੈ, ਮੈਂ ਪਰਮਾਤਮਾ ਨੂੰ ਹਾਜ਼ਰ ਨਾਜ਼ਰ ਮੰਨ ਕੇ ਬਿਆਨ ਕਰਦਾ ਹਾਂ ਕਿ ਫਿਲਹਾਲ ਮੇਰੀ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਮੁਢਲੀ ਗੱਲਬਾਤ ਵੀ ਨਹੀਂ ਹੋ ਰਹੀ। 


 

 

 

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement