Lok Sabha Elections 2024: ਚੁਸ਼ਪਿੰਦਰਬੀਰ ਸਿੰਘ ਚਹਿਲ ਅਪਣੇ ਸਮਰਥਕਾਂ ਸਣੇ ਆਮ ਆਦਮੀ ਪਾਰਟੀ ਵਿਚ ਸ਼ਾਮਲ
Published : May 6, 2024, 1:12 pm IST
Updated : May 6, 2024, 1:41 pm IST
SHARE ARTICLE
Chuspinderbir chahal joins AAP
Chuspinderbir chahal joins AAP

ਅੱਜ ਹੀ ਕਾਂਗਰਸ ਤੋਂ ਦਿਤਾ ਸੀ ਅਸਤੀਫ਼ਾ

Lok Sabha Elections 2024:  ਆਮ ਆਦਮੀ ਪਾਰਟੀ ਨੂੰ ਮਾਲਵੇ 'ਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਕੇ ‘ਆਪ’ ਦਾ ਪੱਲਾ ਫੜਿਆ। ਅੱਜ ਮੁੱਖ ਮੰਤਰੀ ਭਗਵੰਤ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਚੁਸਪਿੰਦਰਬੀਰ ਚਾਹਲ ਅਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ। ਮੁੱਖ ਮੰਤਰੀ ਨੇ ਇਨ੍ਹਾਂ ਸਾਰਿਆਂ ਦਾ ਪਾਰਟੀ ‘ਚ ਸਵਾਗਤ ਕੀਤਾ।

ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਅਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਦਿਤਾ ਹੈ। ਉਨ੍ਹਾਂ ਨੇ ਅਪਣਾ ਅਸਤੀਫਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੂੰ ਭੇਜਿਆ। ਉਨ੍ਹਾਂ ਨੇ ਅਸਤੀਫ਼ੇ ਵਿਚ ਲਿਖਿਆ, “ਮੈਂ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਤੋਂ ਨਿਰਾਸ਼ ਹੋ ਕੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ”।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਤੋਂ ਸਿੱਧੂ ਮੂਸੇਵਾਲਾ ਨੂੰ ਉਮੀਦਵਾਰ ਐਲਾਨਣ ’ਤੇ ਵੀ ਚੁਸ਼ਪਿੰਦਰਬੀਰ ਚਹਿਲ ਨੇ ਵਿਰੋਧ ਜਤਾਇਆ ਸੀ। ਉਨ੍ਹਾਂ ਦਾ ਕਹਿਣਾ ਸੀ, “ਲੱਚਰ ਅਤੇ ਗੈਰ-ਸੱਭਿਅਕ ਗਾਇਕੀ ਸਹਾਰੇ ਟਿਕਟ ਭਾਲਣ ਵਾਲੇ ਗਾਇਕ ਨੂੰ ਲੋਕ ਲਹਿਰਾਂ ਨਾਲ ਜੁੜੇ ਇਸ ਜ਼ਿਲ੍ਹੇ ਦੇ ਵਾਸੀ ਬਿਲਕੁਲ ਪਸੰਦ ਨਹੀਂ ਕਰਨਗੇ”।

(For more Punjabi news apart from Chuspinderbir chahal joins AAP amid Lok Sabha Elections 2024, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement