ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ
Published : May 6, 2024, 9:13 pm IST
Updated : May 6, 2024, 9:13 pm IST
SHARE ARTICLE
CM Bhagwant Mann
CM Bhagwant Mann

59 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਚੁੱਕਾ ਹੈ, ਅਕਤੂਬਰ ਤੱਕ ਇਹ 70 ਫੀਸਦੀ ਹੋ ਜਾਵੇਗੀ -ਮਾਨ

Sunam News : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੁਨਾਮ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਜੋਸ਼ ਨੂੰ ਦੇਖ ਕੇ ਮੈਨੂੰ 2014 ਦੀ ਯਾਦ ਆ ਗਈ। ਉਸ ਸਮੇਂ ਵੀ ਇਸੇ ਤਰ੍ਹਾਂ ਲੋਕ ਮੇਰਾ ਸਾਥ ਦੇ ਰਹੇ ਸਨ। ਉਨ੍ਹਾਂ ਕਿਹਾ ਕਿ 2014 ਵਿੱਚ ਮੈਂ ਇੱਥੋਂ 2 ਲੱਖ 14 ਹਜ਼ਾਰ ਵੋਟਾਂ ਨਾਲ ਜਿੱਤਿਆ ਸੀ ਪਰ ਇਸ ਵਾਰ ਮੀਤ ਹੇਅਰ ਨੂੰ ਘੱਟੋ-ਘੱਟ 2.5 ਲੱਖ ਵੋਟਾਂ ਨਾਲ ਜਿੱਤ ਕੇ ਨਵਾਂ ਰਿਕਾਰਡ ਕਾਇਮ ਕਰਨਾ ਹੈ।

ਭਗਵੰਤ ਮਾਨ ਨੇ ਸੁਨਾਮ ਦੇ ਲੋਕਾਂ ਨੂੰ ਕਿਹਾ ਕਿ ਸੁਨਾਮ ਮੇਰੀ ਕਰਮਭੂਮੀ ਹੈ। ਇੱਥੇ ਮੈਂ ਕਣਕ ਨੂੰ ਮੰਡੀ ਲੈ ਕੇ ਆਉਂਦਾ ਸੀ। ਇੱਥੋਂ ਹੀ ਮੈਂ ਕਾਲਜ ਪਾਸ ਕੀਤਾ। ਮੈਂ ਅਜੇ ਵੀ ਬਹੁਤ ਸਾਰੇ ਲੋਕਾਂ ਨੂੰ ਨਾਮ ਤੋਂ ਜਾਣਦਾ ਹਾਂ। ਮੇਰੇ ਨਾਨਕੇ (ਨਾਨੀ ਦਾ ਪਿੰਡ) ਵੀ ਇੱਥੇ ਹੀ ਹੈ। ਇੱਥੇ ਮੈਂ ਮਟਕਾ ਕੁਲਫ਼ੀ ਖਾਂਦਾ ਸੀ। ਮੈਨੂੰ ਮਾਸਟਰ ਜੀ ਦੀ ਕਿਤਾਬਾਂ ਦੀ ਦੁਕਾਨ ਤੋਂ ਲੈ ਕੇ ਬੰਗਾਲੀ ਡਾਕਟਰ ਦੇ ਹਸਪਤਾਲ ਤੱਕ ਸਭ ਕੁਝ ਅੱਜ ਵੀ ਯਾਦ ਹੈ। ਮੈਨੂੰ ਇੱਥੇ ਪ੍ਰਚਾਰ ਕਰਨ ਦੀ ਵੀ ਲੋੜ ਨਹੀਂ ਹੈ। ਮੈਨੂੰ ਭਰੋਸਾ ਹੈ ਕਿ ਲੋਕ ਇੱਥੇ ਪ੍ਰਚਾਰ ਕੀਤੇ ਬਿਨਾਂ ਹੀ ਸਾਨੂੰ ਵੋਟ ਦੇਣਗੇ।

ਮਾਨ ਨੇ ਕਿਹਾ ਕਿ ਤੁਸੀਂ ਸਤੌਜ ਪਿੰਡ ਦੇ ਇੱਕ ਸਾਧਾਰਨ ਮਾਸਟਰ ਦੇ ਮੁੰਡੇ ਨੂੰ ਐਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਜਿਸ ਦੀ ਬਦੌਲਤ ਅੱਜ ਲੋਕ ਮੇਰਾ ਨਾਮ ਦੇਸ਼ ਪੱਧਰ ਉੱਤੇ ਜਾਣਦੇ ਹਨ। ਮੈਂ ਦੇਸ਼ ਵਿੱਚ ਪੰਜਾਬ ਦਾ ਮਾਣ ਵੀ ਵਧਾਉਂਦਾ ਹਾਂ। ਦੇਸ਼ 'ਚ ਜਿੱਥੇ ਵੀ ਜਾਂਦਾ ਹਾਂ ਉੱਥੇ 'ਜੋ ਬੋਲੇ ਸੋ ਨਿਹਾਲ' ਦਾ ਨਾਅਰਾ ਗੂੰਜਣ ਲੱਗ ਪੈਂਦਾ ਹੈ, ਕਿਉਂਕਿ ਹਰ ਕੋਈ ਜਾਣਦਾ ਹੈ ਕਿ ਮੈਂ ਪੰਜਾਬ ਤੋਂ ਹਾਂ।

ਮਾਨ ਨੇ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸੰਗਰੂਰ ਦੇ 10 ਪਿੰਡਾਂ ਦੇ ਨਾਂ ਵੀ ਨਹੀਂ ਪਤਾ ਅਤੇ ਉਹ ਇੱਥੋਂ ਚੋਣ ਲੜਨ ਆਏ ਹਨ। ਉਹ ਸੰਗਰੂਰ ਤੋਂ ਚੰਡੀਗੜ੍ਹ ਆਉਣ ਲਈ ਜੀਪੀਐਸ ਦੀ ਮਦਦ ਲੈਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਉਮੀਦਵਾਰ ਨੂੰ ਕਿਸੇ ਵੀ ਕੀਮਤ 'ਤੇ ਜਿੱਤਣ ਨਾ ਦੇਣ ਜਿਸ ਨੂੰ ਇੱਥੋਂ ਦੇ ਲੋਕਾਂ ਬਾਰੇ ਪਤਾ ਨਾ ਹੋਵੇ।

ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਵਿਕਾਸ ਸਾਡੀ ਪਹਿਲੀ ਤਰਜੀਹ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਮੈਂ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਅਤੇ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ 11 ਘੰਟੇ ਬਿਜਲੀ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ਦਾ ਸਮਾਂ ਅਤੇ ਊਰਜਾ ਬਰਬਾਦ ਨਾ ਹੋਵੇ।

ਇਸ ਤੋਂ ਇਲਾਵਾ ਅਸੀਂ ਪੰਜਾਬ ਦੇ 59 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ ਹੈ। ਜਦੋਂ ਮੈਂ ਮਾਰਚ 2022 ਵਿੱਚ ਮੁੱਖ ਮੰਤਰੀ ਬਣਿਆ ਤਾਂ ਸਿਰਫ਼ 21 ਫ਼ੀਸਦੀ ਖੇਤਾਂ ਨੂੰ ਹੀ ਨਹਿਰੀ ਪਾਣੀ ਮਿਲ ਰਿਹਾ ਸੀ। ਅਕਤੂਬਰ ਤੱਕ 70 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਦੇਵਾਂਗੇ, ਜਿਸ ਤੋਂ ਬਾਅਦ ਪੰਜਾਬ ਦੇ ਕਰੀਬ 6 ਲੱਖ ਟਿਊਬਵੈੱਲ ਬੇਕਾਰ ਹੋ ਜਾਣਗੇ। ਫਿਰ ਸਰਕਾਰ ਨੂੰ ਲਗਭਗ 5000 ਤੋਂ 6000 ਕਰੋੜ ਰੁਪਏ ਦੀ ਬੱਚਤ ਹੋਵੇਗੀ। ਉਸ ਪੈਸੇ ਨਾਲ ਅਸੀਂ ਆਪਣੀਆਂ ਮਾਵਾਂ-ਭੈਣਾਂ ਨੂੰ ਹਰ ਮਹੀਨੇ 1000 ਰੁਪਏ ਦੇਵਾਂਗੇ। ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਨ ਦੀ ਯੋਜਨਾ ਬਣਾ ਰਹੇ ਹਾਂ, ਜੋ ਜਲਦ ਹੀ ਪੂਰੀ ਹੋਣਗੀਆਂ।

ਉਨ੍ਹਾਂ ਕਿਹਾ ਕਿ ਅਸੀਂ ਵੀ ਕਈ ਅਜਿਹੇ ਵੱਡੇ ਕੰਮ ਕੀਤੇ ਹਨ, ਜਿਨ੍ਹਾਂ ਦਾ ਅਸੀਂ ਚੋਣਾਂ ਦੌਰਾਨ ਵਾਅਦਾ ਵੀ ਨਹੀਂ ਕੀਤਾ ਸੀ। ਇੱਕ ਅਖ਼ਬਾਰ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਗਠਿਤ ਰੋਡ ਸੇਫ਼ਟੀ ਫੋਰਸ ਨੇ ਪਿਛਲੇ 90 ਦਿਨਾਂ 'ਚ ਸੜਕ ਹਾਦਸਿਆਂ ਵਿੱਚ 5800 ਦੇ ਕਰੀਬ ਲੋਕਾਂ ਦੀ ਜਾਨ ਬਚਾਈ ਹੈ। ਜਦੋਂ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਹਰ ਰੋਜ਼ ਸੜਕ ਹਾਦਸਿਆਂ ਵਿੱਚ 30 ਤੋਂ 35 ਮੌਤਾਂ ਹੁੰਦੀਆਂ ਸਨ।

ਭਗਵੰਤ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਜਦੋਂ ਮੈਂ ਚੋਣ ਪ੍ਰਚਾਰ ਲਈ ਗੁਜਰਾਤ ਜਾ ਰਿਹਾ ਸੀ ਤਾਂ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀ ਫਲਾਈਟ ਵਿੱਚ ਮੇਰੀ ਮੁਲਾਕਾਤ ਇੱਕ ਕੁੜੀ ਨਾਲ ਹੋਈ। ਉਸਨੇ ਮੇਰਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਕੁਝ ਦਿਨ ਪਹਿਲਾਂ ਹੀ ਬਤੌਰ ਪਟਵਾਰੀ ਭਰਤੀ ਹੋਈ ਸੀ। ਫ਼ਿਲਹਾਲ ਮੇਰਾ ਟਰੇਨਿੰਗ ਪੀਰੀਅਡ ਚੱਲ ਰਿਹਾ ਹੈ ਪਰ ਤੁਸੀਂ ਫੈਸਲਾ ਕੀਤਾ ਹੈ ਕਿ ਟਰੇਨਿੰਗ ਦੌਰਾਨ ਵੀ ਕਰਮਚਾਰੀਆਂ ਨੂੰ ਤਨਖ਼ਾਹ ਮਿਲੇਗੀ। ਮੈਂ ਆਪਣੇ ਪਰਿਵਾਰ ਨਾਲ ਵਾਅਦਾ ਕੀਤਾ ਸੀ ਕਿ ਜਦੋਂ ਮੈਨੂੰ ਸਰਕਾਰੀ ਨੌਕਰੀ ਮਿਲੇਗੀ ਤਾਂ ਮੇਰੀ ਪਹਿਲੀ ਤਨਖ਼ਾਹ ਦੇ ਪੈਸੇ ਨਾਲ ਮੈਂ ਆਪਣੀ ਦਾਦੀ ਸਮੇਤ ਆਪਣੇ ਪੂਰੇ ਪਰਿਵਾਰ ਨੂੰ ਫਲਾਈਟ ਰਾਹੀਂ ਦਿੱਲੀ ਲੈ ਕੇ ਜਾਵਾਂਗੀ। ਅੱਜ ਤੁਹਾਡਾ ਧੰਨਵਾਦ, ਮੇਰਾ ਇਹ ਸੁਪਨਾ ਪੂਰਾ ਹੋ ਗਿਆ ਹੈ। ਮਾਨ ਨੇ ਕਿਹਾ ਕਿ ਉਸ ਕੁੜੀ ਦੀ ਗੱਲ ਸੁਣ ਕੇ ਮੈਨੂੰ ਬਹੁਤ ਖ਼ੁਸ਼ੀ ਹੋਈ। ਮੈਂ ਕੁਝ ਸਮੇਂ ਲਈ ਭਾਵੁਕ ਵੀ ਹੋ ਗਿਆ।

ਭਗਵੰਤ ਮਾਨ ਨੇ ਬਾਦਲ ਪਰਿਵਾਰ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਬਾਦਲ ਪਰਿਵਾਰ ਦੇ ਸਾਰੇ ਲੋਕ ਹੀ ਚੋਣਾਂ ਹਾਰ ਚੁੱਕੇ ਹਨ।  ਸਿਰਫ਼ ਹਰਸਿਮਰਤ ਕੌਰ ਬਾਦਲ ਹੀ ਬਚੀ ਹੈ। ਇਸ ਚੋਣ ਵਿੱਚ ਬਠਿੰਡਾ ਤੋਂ ਹਰਸਿਮਰਤ ਕੌਰ ਦੀ ਜ਼ਮਾਨਤ ਜ਼ਬਤ ਹੋਣ ਜਾ ਰਹੀ ਹੈ। ਉਸ ਤੋਂ ਬਾਅਦ ਬਾਦਲ ਪਰਿਵਾਰ ਵਿੱਚ ਸਾਰੇ ਹਾਰੇ ਉਮੀਦਵਾਰ ਹੋਣਗੇ, ਫਿਰ ਲੋਕ ਇਕ ਦੂਜੇ 'ਤੇ ਦੋਸ਼ ਨਹੀਂ ਲਗਾਉਣਗੇ ਕਿ 'ਤੁਸੀਂ ਹਾਰ ਗਏ' ਕਿਉਂਕਿ ਹਰ ਕੋਈ ਹਾਰਿਆ ਹੋਵੇਗਾ।

ਜਨ ਸਭਾ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਉਮੀਦਵਾਰ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੀ ਇਹ ਪਹਿਲੀ ਸਰਕਾਰ ਹੈ ਜਿਸ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਸ ਤੋਂ ਵੱਧ ਕੰਮ ਕੀਤੇ ਹਨ। ਮਾਨ ਸਰਕਾਰ ਨੇ ਬਿਨਾਂ ਕੋਈ ਵਾਅਦਾ ਕੀਤੇ ਸੜਕ ਸੁਰੱਖਿਆ ਫੋਰਸ ਬਣਾਈ। ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖ਼ਰੀਦਿਆ। ਨਹਿਰੀ ਪਾਣੀ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਅਤੇ ਬਿਨਾਂ ਕਿਸੇ ਵਾਅਦੇ ਤੋਂ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਦੇਣ ਵਰਗੇ ਕਈ ਕੰਮ ਕੀਤੇ। ਜਦੋਂ ਕਿ ਪਿਛਲੀਆਂ ਸਰਕਾਰਾਂ ਵਿੱਚ ਸਿਆਸੀ ਪਾਰਟੀਆਂ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ 5% ਵੀ ਪੂਰੇ ਨਹੀਂ ਕਰ ਸਕੀਆਂ।ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਅਮਨ  ਅਰੋੜਾ, ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਹੋਰ ਅਹੁਦੇਦਾਰ ਵੀ ਹਾਜਰ ਸਨ।

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement