Jalandhar Accident : ਮਾਤਾ ਵੈਸ਼ਨੋ ਦੇਵੀ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪ੍ਰਵਾਰ ਦਾ ਹੋਇਆ ਐਕਸੀਡੈਂਟ, 4 ਜੀਆਂ ਦੀ ਹੋਈ ਮੌਤ
Published : May 6, 2024, 3:51 pm IST
Updated : May 6, 2024, 3:51 pm IST
SHARE ARTICLE
Jalandhar Accident News in punjabi
Jalandhar Accident News in punjabi

Jalandhar Accident : ਦੋ ਗੱਡੀਆਂ ਦੀ ਆਪਸ ਵਿਚ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

Jalandhar Accident News in punjabi : ਜਲੰਧਰ ਜ਼ਿਲ੍ਹੇ ਵਿਚ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਓਵਾਲੀ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇੱਕ ਬੱਚੇ ਦੀ ਮੌਤ ਵੀ ਦੱਸੀ ਜਾ ਰਹੀ ਹੈ। ਇਹ ਹਾਦਸਾ ਸਵੇਰੇ ਕਰੀਬ 5.30 ਵਜੇ ਵਾਪਰਿਆ।

ਇਹ ਵੀ ਪੜ੍ਹੋ: Lok Sabha Election : ਪੰਜਾਬ ਵਿਚ ਭਲਕੇ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ , 14 ਮਈ ਹੈ ਨਾਮਜ਼ਦਗੀ ਭਰਨ ਦੀ ਆਖਰੀ ਮਿਤੀ

ਪ੍ਰਾਪਤ ਜਾਣਕਾਰੀ ਅਨੁਸਾਰ ਰਾਓਵਾਲੀ ਨੇੜੇ ਹਾਈਵੇਅ ’ਤੇ ਇੱਕ ਇਨੋਵਾ ਗੱਡੀ ਅਤੇ ਕਾਰ ਵਿਚਕਾਰ ਟੱਕਰ ਹੋ ਗਈ। ਕਾਰ ਵਿਚ ਸਵਾਰ ਚਾਰੇ ਵਿਅਕਤੀ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ।

ਇਹ ਵੀ ਪੜ੍ਹੋ: Ludhiana News : ਪ੍ਰਤਾਪ ਬਾਜਵਾ ਨੇ ਲੁਧਿਆਣਾ ਵਿਚ ਲਾਇਆ ਡੇਰਾ, ਕਿਹਾ- ਇਥੋਂ ਹੀ ਚਲਾਵਾਂਗੇ ਚੋਣ ਮੁਹਿੰਮ

ਥਾਣਾ ਮਕਸੂਦਾ ਦੀ ਪੁਲਿਸ ਨੇ ਚਾਰਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ। ਪੁਲਿਸ ਜਲਦ ਹੀ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰੇਗੀ। ਮਕਸੂਦਾ ਥਾਣੇ ਦੇ ਐਸਐਚਓ ਬਿਕਰਮ ਸਿੰਘ ਨੇ ਚਾਰਾਂ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਰੇ ਗਏ ਸਾਰੇ ਲੋਕ ਇੱਕ ਪਰਿਵਾਰ ਦੇ ਮੈਂਬਰ ਸਨ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਜਲਦੀ ਹੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Jalandhar Accident News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement