Punjab News : ਪੰਜਾਬ 'ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ
Published : May 6, 2024, 7:51 pm IST
Updated : May 6, 2024, 7:51 pm IST
SHARE ARTICLE
Sibin c
Sibin c

ਭਾਰਤੀ ਚੋਣ ਕਮਿਸ਼ਨ ਵੱਲੋਂ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ: ਸਿਬਿਨ ਸੀ

Punjab News : ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ।

ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅਧਿਕਾਰੀ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਚੋਣ ਜ਼ਾਬਤੇ ਸਬੰਧੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਉਣਗੇ।

ਜਿਨ੍ਹਾਂ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ, ਉਨ੍ਹਾਂ ਵਿਚ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੇ. ਮਹੇਸ਼ (2009 ਬੈਚ), ਅੰਮ੍ਰਿਤਸਰ ਲਈ ਸਿਧਾਰਥ ਜੈਨ (2001), ਖਡੂਰ ਸਾਹਿਬ ਲਈ ਅਭੀਮੰਨਿਊ ਕੁਮਾਰ (2011), ਜਲੰਧਰ ਲਈ ਜੇ. ਮੇਘਾਨਾਥ ਰੈੱਡੀ (2013), ਹੁਸ਼ਿਆਰਪੁਰ ਲਈ ਡਾ. ਆਰ ਆਨੰਦਕੁਮਾਰ (2003), ਆਨੰਦਪੁਰ ਸਾਹਿਬ ਲਈ ਡਾ. ਹੀਰਾ ਲਾਲ (2010), ਲੁਧਿਆਣਾ ਲਈ ਦਿਵਿਆ ਮਿੱਤਲ (2013), ਫਤਹਿਗੜ੍ਹ ਸਾਹਿਬ ਲਈ ਰਾਕੇਸ਼ ਸ਼ੰਕਰ (2004), ਫਰੀਦਕੋਟ ਲਈ ਰੂਹੀ ਖਾਨ (2013), ਫਿਰੋਜ਼ਪੁਰ ਲਈ ਕਪਿਲ ਮੀਨਾ (2010), ਬਠਿੰਡਾ ਲਈ ਡਾ. ਐਸ ਪ੍ਰਭਾਕਰ (2009), ਸੰਗਰੂਰ ਲਈ ਸ਼ਨਾਵਸ ਐਸ (2012), ਅਤੇ ਪਟਿਆਲਾ ਲੋਕ ਸਭਾ ਸੀਟ ਲਈ ਓਮ ਪ੍ਰਕਾਸ਼ ਬਕੋਰੀਆ (2006) ਨੂੰ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਪੁਲਿਸ ਆਬਜ਼ਰਵਰਾਂ ਵਿਚ ਗੁਰਦਾਸਪੁਰ ਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ ਲਈ ਕੁਸ਼ਾਲ ਪਾਲ ਸਿੰਘ (2014 ਬੈਚ), ਅੰਮ੍ਰਿਤਸਰ ਤੇ ਖਡੂਰ ਸਾਹਿਬ ਲਈ ਸਵੇਤਾ ਸ੍ਰੀਮਾਲੀ (2010), ਜਲੰਧਰ ਤੇ ਲੁਧਿਆਣਾ ਲਈ ਸਤੀਸ਼ ਕੁਮਾਰ ਗਜਭੀਏ (2002), ਆਨੰਦਪੁਰ ਸਾਹਿਬ ਤੇ ਫਤਹਿਗੜ੍ਹ ਸਾਹਿਬ ਲਈ ਸੰਦੀਪ ਗਜਾਨਨ ਦੀਵਾਨ (2010), ਬਠਿੰਡਾ ਤੇ ਫਰੀਦਕੋਟ ਲਈ ਬੀ. ਸ਼ੰਕਰ ਜੈਸਵਾਲ (2001), ਫਿਰੋਜ਼ਪੁਰ ਲਈ ਏ.ਆਰ. ਦਮੋਧਰ (2013) ਅਤੇ ਸੰਗਰੂਰ ਤੇ ਪਟਿਆਲਾ ਲੋਕ ਸਭਾ ਸੀਟਾਂ ਲਈ ਅਮੀਰ ਜਾਵੇਦ (2012) ਨੂੰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 15 ਖਰਚਾ ਆਬਜ਼ਰਵਰਾਂ ਦੀ ਨਿਯੁਕਤੀ ਵੀ ਹੋ ਚੁੱਕੀ ਹੈ, ਜੋ ਕਿ ਆਈ.ਆਰ.ਐਸ. ਅਧਿਕਾਰੀ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement