ਪੰਜਾਬ ਦੇ ਸਾਬਕਾ DGP ਵਿਰੁਧ ‘30 ਸਾਲ ਪੁਰਾਣੇ ਮਾਮਲੇ ’ਚ’ ਹੇਠਲੀ ਅਦਾਲਤ ਨੂੰ ਸੁਣਵਾਈ ਛੇਤੀ ਪੂਰੀ ਕਰਨ ਦੇ ਹੁਕਮ
Published : May 6, 2024, 10:04 pm IST
Updated : May 6, 2024, 10:04 pm IST
SHARE ARTICLE
Sumedh Saini
Sumedh Saini

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ CBI ਨੇ 18 ਅਪ੍ਰੈਲ 1994 ਨੂੰ ਮਾਮਲਾ ਦਰਜ ਕੀਤਾ ਸੀ 

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ 1994 ’ਚ ਤਿੰਨ ਲੋਕਾਂ ਦੇ ਕਤਲ ਨਾਲ ਜੁੜੇ ਇਕ ਮਾਮਲੇ ’ਚ ਹੇਠਲੀ ਅਦਾਲਤ ਨੂੰ ਸੁਣਵਾਈ ਤੇਜ਼ ਕਰਨ ਲਈ ਕਿਹਾ ਹੈ ਜਿਸ ’ਚ ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ (DGP) ਸੁਮੇਧ ਸਿੰਘ ਸੈਣੀ ਇਕ ਮੁਲਜ਼ਮ ਹਨ। ਹਾਲਾਂਕਿ, ਹਾਈ ਕੋਰਟ ਨੇ ਕੇਸ ਨੂੰ ਕਿਸੇ ਹੋਰ ਅਦਾਲਤ ’ਚ ਤਬਦੀਲ ਕਰਨ ਤੋਂ ਇਨਕਾਰ ਕਰ ਦਿਤਾ। ਅਦਾਲਤ ਨੇ ਕਿਹਾ ਕਿ ਇਸ ਸਬੰਧ ’ਚ ਪਟੀਸ਼ਨ ਨੂੰ ਮਨਜ਼ੂਰ ਕਰਨ ਦਾ ਕੋਈ ਆਧਾਰ ਨਹੀਂ ਹੈ। 

ਹਾਈ ਕੋਰਟ ਨੇ ਕਿਹਾ, ‘‘ਇਸ ਅਦਾਲਤ ਨੂੰ ਭਰੋਸਾ ਹੈ ਕਿ ਮੌਜੂਦਾ ਮਾਮਲੇ ਦੀ ਸੁਣਵਾਈ ਕਰ ਰਹੇ ਵਿਸ਼ੇਸ਼ ਜੱਜ ਮੁਕੱਦਮੇ ਦੇ ਲੰਮੇ ਸਮੇਂ ਤਕ ਲੰਬਿਤ ਰਹਿਣ ਪ੍ਰਤੀ ਓਨੇ ਹੀ ਸੰਵੇਦਨਸ਼ੀਲ ਹੋਣਗੇ ਅਤੇ ਮੁਕੱਦਮੇ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।’’ ਜਸਟਿਸ ਜੋਤੀ ਸਿੰਘ ਨੇ ਹਾਲ ਹੀ ’ਚ ਅਪਣੇ ਹੁਕਮ ’ਚ ਕਿਹਾ, ‘‘ਵਿਸ਼ੇਸ਼ ਜੱਜ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਮਾਮਲੇ ’ਚ ਬੇਲੋੜੀ ਸੁਣਵਾਈ ਨਾ ਕੀਤੀ ਜਾਵੇ।’’ 

ਪਟੀਸ਼ਨ ’ਚ ਇਸ ਮਾਮਲੇ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਦੀ ਅਦਾਲਤ ਤੋਂ ਵਧੀਕ ਜ਼ਿਲ੍ਹਾ ਜੱਜ ਨਰੇਸ਼ ਕੁਮਾਰ ਲਾਕਾ ਦੀ ਅਦਾਲਤ ’ਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਨੇ ਮੌਜੂਦਾ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਵੱਖ-ਵੱਖ ਤਰੀਕਾਂ ’ਤੇ ਮਾਮਲੇ ਦੀ ਵਿਸਥਾਰ ਨਾਲ ਸੁਣਵਾਈ ਕੀਤੀ ਸੀ। 

ਇਹ ਕੇਸ ਇੱਥੇ ਰਾਊਜ਼ ਐਵੇਨਿਊ ਅਦਾਲਤ ’ਚ ਚੱਲ ਰਿਹਾ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਇਹ ਮਾਮਲਾ ਸੱਭ ਤੋਂ ਪੁਰਾਣੇ ਮਾਮਲਿਆਂ ਵਿਚੋਂ ਇਕ ਹੈ ਅਤੇ ਇਸ ਮਾਮਲੇ ਵਿਚ 1994 ਵਿਚ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਪਰ ਸੁਪਰੀਮ ਕੋਰਟ ਨੇ 2004 ’ਚ ਕੇਸ ਨੂੰ ਦਿੱਲੀ ਤਬਦੀਲ ਕਰ ਦਿਤਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਸੀ.ਬੀ.ਆਈ. ਨੇ 18 ਅਪ੍ਰੈਲ 1994 ਨੂੰ ਇਹ ਮਾਮਲਾ ਦਰਜ ਕੀਤਾ ਸੀ। 

SHARE ARTICLE

ਏਜੰਸੀ

Advertisement

ਸੋਸ਼ਲ ਮੀਡੀਆ 'ਤੇ BSNL ਦੇ ਹੱਕ 'ਚ ਚੱਲੀ ਮੁਹਿੰਮ, ਅੰਬਾਨੀ ਸਣੇ ਬਾਕੀ ਮੋਬਾਇਲ ਨੈੱਟਵਰਕ ਕੰਪਨੀਆਂ ਨੂੰ ਛਿੜੀ ਚਿੰਤਾ

13 Jul 2024 3:32 PM

"ਸਿੱਖਾਂ ਨੂੰ ਹਮੇਸ਼ਾ ਦੇਸ਼ਧ੍ਰੋਹੀ ਕਹਿ ਕੇ ਜੇਲ੍ਹਾਂ 'ਚ ਡੱਕਿਆ ਗਿਆ - ਗਿਆਨੀ ਹਰਪ੍ਰੀਤ ਸਿੰਘ ਸਰਕਾਰ ਵੱਲੋਂ 25 ਜੂਨ ਨੂੰ

13 Jul 2024 3:26 PM

"ਸਿੱਖਾਂ ਨੂੰ ਹਮੇਸ਼ਾ ਦੇਸ਼ਧ੍ਰੋਹੀ ਕਹਿ ਕੇ ਜੇਲ੍ਹਾਂ 'ਚ ਡੱਕਿਆ ਗਿਆ - ਗਿਆਨੀ ਹਰਪ੍ਰੀਤ ਸਿੰਘ ਸਰਕਾਰ ਵੱਲੋਂ 25 ਜੂਨ ਨੂੰ

13 Jul 2024 3:24 PM

ਘਰ ਦੀ ਛੱਤ ’ਤੇ Solar Project, ਖੇਤਾਂ ’ਚ ਸੋਲਰ ਨਾਲ ਹੀ ਚੱਲਦੀਆਂ ਮੋਟਰਾਂ, ਕਾਰਾਂ CNG ਤੇ ਘਰ ’ਚ ਲਾਇਆ Rain......

11 Jul 2024 5:35 PM

ਹਰਿਆਣਾ 'ਚ ਭੁੱਬਾਂ ਮਾਰ-ਮਾਰ ਰੋ ਰਹੇ ਬੇਘਰ ਹੋਏ ਸਿੱਖ, ਦੇਖੋ ਪਿੰਡ ਅਮੂਪੁਰ ਤੋਂ ਰੋਜ਼ਾਨਾ ਸਪੋਕਸਮੈਨ ਦੀ Ground Repor

11 Jul 2024 4:21 PM
Advertisement