ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ AAP ਦੀ ਤਾਕਤ ਕਈ ਗੁਣਾ ਵਧੀ
Published : May 6, 2024, 6:51 pm IST
Updated : May 6, 2024, 6:51 pm IST
SHARE ARTICLE
File Photo
File Photo

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕੀਤਾ ਸਵਾਗਤ

 

ਚੰਡੀਗੜ੍ਹ - ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਤਾਕਤ ਲਗਾਤਾਰ ਵਧਦੀ ਜਾ ਰਹੀ ਹੈ, ਪਿਛਲੇ ਦੋ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਿਰੋਧੀ ਪਾਰਟੀਆਂ ਦਾ ਇੱਕ ਵੱਡਾ ਧੜਾ ਨਿੱਤ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਿਹਾ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਲੀਡਰਸ਼ਿਪ ਅਤੇ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਤੋਂ ਪ੍ਰੇਰਿਤ ਹੋ ਕੇ ਉਨ੍ਹਾਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

ਮਾਨਸਾ ਤੋਂ ਯੂਥ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਮਰਥਕਾਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ। ਚੁਸਪਿੰਦਰਬੀਰ ਚਾਹਲ ਨੂੰ ਮਾਲਵਾ ਖੇਤਰ ਵਿੱਚ ਯੂਥ ਕਾਂਗਰਸ ਦਾ ਵੱਡਾ ਆਗੂ ਮੰਨਿਆ ਜਾਂਦਾ ਹੈ। ਮਾਲਵੇ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਵਿੱਚ ਉਨ੍ਹਾਂ ਦੀ ਚੰਗੀ ਪਕੜ ਅਤੇ ਪ੍ਰਸਿੱਧੀ ਹੈ। ਉਨ੍ਹਾਂ ਦਾ ਪਾਰਟੀ ਛੱਡਣਾ ਯਕੀਨੀ ਤੌਰ 'ਤੇ ਪੰਜਾਬ ਕਾਂਗਰਸ ਲਈ ਵੱਡਾ ਝਟਕਾ ਹੈ।

file photo

 

ਚੁਸਪਿੰਦਰਬੀਰ ਚਾਹਲ ਆਪਣੇ ਸਾਥੀ ਦੀਪ ਵਰਮਾ ਸਟੇਟ ਕੋਆਰਡੀਨੇਟਰ ਸੋਸ਼ਲ ਮੀਡੀਆ, ਪੰਜਾਬ ਯੂਥ ਕਾਂਗਰਸ ਅਤੇ ਇੰਚਾਰਜ ਲੋਕ ਸਭਾ ਸੋਸ਼ਲ ਮੀਡੀਆ ਯੂਥ ਕਾਂਗਰਸ, ਲਖਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਯੂਥ ਕਾਂਗਰਸ, ਗੁਰਮੇਜ ਸਿੰਘ ਸਮਾਓ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ, ਸ਼ਿੰਦਰਪਾਲ ਕੌਰ ਚੇਅਰਪਰਸਨ ਬਲਾਕ ਸਮਿਤੀ ਭੀਖੀ, ਬਲਰਾਜ ਬਾਂਸਲ ਕੋਆਰਡੀਨੇਟਰ ਸੋਸ਼ਲ ਮੀਡੀਆ ਯੂਥ ਕਾਂਗਰਸ ਜ਼ਿਲ੍ਹਾ ਮਾਨਸਾ, ਮਲਕੀਤ ਸਿੰਘ ਮੀਤ ਪ੍ਰਧਾਨ ਯੂਥ ਕਾਂਗਰਸ ਮਾਨਸਾ, ਗੁਰਪ੍ਰੀਤ ਸਿੰਘ ਕੋਆਰਡੀਨੇਟਰ ਸੋਸ਼ਲ ਮੀਡੀਆ ਯੂਥ ਕਾਂਗਰਸ ਮਾਨਸਾ

ਜਗਤਾਰ ਸਿੰਘ ਹਲਕਾ ਪ੍ਰਧਾਨ ਬੁਢਲਾਡਾ ਯੂਥ ਕਾਂਗਰਸ, ਰਾਜ ਕੁਮਾਰ ਸ਼ਰਮਾ ਪ੍ਰਧਾਨ ਬ੍ਰਾਹਮਣ ਸਭਾ ਸਤੀ ਮਾਤਾ ਮੰਦਰ ਅਤੇ ਪੰਚਾਇਤ ਮੈਂਬਰ, ਅਮਰੀਕ ਸਿੰਘ ਮੈਂਬਰ ਅਤਲਾ ਖੁਰਦ, ਗੁਰਤੇਜ ਸਿੰਘ ਬੱਪੀਆਣਾ ਸਾਬਕਾ ਮੈਂਬਰ, ਰਿੰਪਲ ਸਿੰਘ ਹਲਕਾ ਪ੍ਰਧਾਨ ਅਕਾਲ ਦਲ (ਬਾਦਲ), ਬੂਟਾ ਸਿੰਘ ਬਲਾਕ ਪ੍ਰਧਾਨ ਯੂਥ ਕਾਂਗਰਸ ਮਾਨਸਾ, ਡਾ ਕੁਲਵਿੰਦਰ ਸਿੰਘ ਸਰਪੰਚ, ਹਰਮੇਲ ਸਿੰਘ ਕੋਟੜਾ ਬਲਾਕ ਸਮਿਤੀ ਭੀਖੀ, ਕੁਲਦੀਪ ਸਿੰਘ ਸਰਪੰਚ ਮਾਨ ਬੀਬੜੀਆ, ਮਨਦੀਪ ਸਿੰਘ ਬੱਬੂ ਬਲਾਕ ਕਮੇਟੀ ਮੈਂਬਰ, ਕੁਲਦੀਪ ਸਿੰਘ ਪੰਚਾਇਤ ਮੈਂਬਰ, ਟੋਨੀ ਕੋਟੜਾ ਪ੍ਰਧਾਨ ਕਲੱਬ ਐਸੋਸੀਏਸ਼ਨ, ਲੱਖਾ ਸਿੰਘ ਸਮਾਓ ਪੰਚਾਇਤ ਮੈਂਬਰ, ਅਮਰੀਕ ਸਿੰਘ ਭੂਪਾਲ ਸਰਪੰਚ, ਮਨਦੀਪ ਮਾਨ ਯੂਥ ਆਗੂ ਪਾਰਟੀ ਵਿੱਚ ਸ਼ਾਮਿਲ ਹੋਏ |

file photo

ਅੰਮ੍ਰਿਤਸਰ ਤੋਂ ਸੀਨੀਅਰ ਕਾਂਗਰਸੀ ਆਗੂ ਤਰਸੇਮ ਸਿੰਘ ਸਿਆਲਕਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਉਹ ਕਾਂਗਰਸ ਦੇ ਬਹੁਤ ਸੀਨੀਅਰ ਅਤੇ ਤਜਰਬੇਕਾਰ ਆਗੂ ਹਨ। ਉਹ ਅਟਾਰੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਹਨ। ਉਨ੍ਹਾਂ ਨੇ ਅਟਾਰੀ ਤੋਂ 2022 ਦੀ ਵਿਧਾਨ ਸਭਾ ਚੋਣ ਵੀ ਕਾਂਗਰਸ ਦੀ ਟਿਕਟ 'ਤੇ  ਲੜੀ ਸੀ।  ਉਹ ਕਾਂਗਰਸ ਦੇ ਐਸਸੀ ਫ਼ਰੰਟ ਦੇ ਪ੍ਰਧਾਨ ਅਤੇ ਐਸਸੀ ਕਮਿਸ਼ਨ ਪੰਜਾਬ ਦੇ ਮੈਂਬਰ ਰਹਿ ਚੁੱਕੇ ਹਨ।

ਜਲੰਧਰ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਜਲੰਧਰ ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਪ੍ਰਦੀਪ ਖੁੱਲਰ ਆਪਣੇ ਸਾਥੀਆਂ ਸਮੇਤ ਵਿੰਕਲ ਕੁਮਾਰ ਮੀਤ ਪ੍ਰਧਾਨ ਐਸ.ਸੀ ਮੋਰਚਾ ਭਾਜਪਾ, ਦੀਪਕ ਮਹਿਤਾ ਮੰਡਲ ਜਨਰਲ ਸਕੱਤਰ ਭਾਜਪਾ, ਕਮਲਜੀਤ ਸਿੰਘ, ਸੁਰਜੀਤ ਸਿੰਘ ਭੁੱਲਰ ਸਰਕਲ ਜਥੇਦਾਰ ਅਕਾਲੀ ਦਲ ਬਾਦਲ ਆਪ ਵਿੱਚ ਸ਼ਾਮਲ ਹੋਏ। ਉਨ੍ਹਾਂ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਕਈ ਜ਼ਿਲ੍ਹਾ ਪੱਧਰੀ ਆਗੂ ਵੀ ਪਾਰਟੀ ਵਿੱਚ ਸ਼ਾਮਲ ਹੋਏ।

file photo

ਗੁਰਦਾਸਪੁਰ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਭਾਰੀ ਮਜ਼ਬੂਤੀ ਮਿਲੀ ਹੈ। ਅਕਾਲੀ ਦਲ ਅਤੇ ਕਾਂਗਰਸ ਦੇ ਕਈ ਅਹੁਦੇਦਾਰ ਅਤੇ ਮੌਜੂਦਾ ਕੌਂਸਲਰ ਆਪ ਵਿੱਚ ਸ਼ਾਮਲ ਹੋਏ। ਕਾਦੀਆਂ ਦੇ ਕਈ ਮੌਜੂਦਾ ਕੌਂਸਲਰ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ 'ਆਪ' ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸੇਖਵਾਂ ਦੀ ਮੌਜੂਦਗੀ 'ਚ ਸਾਰਿਆਂ ਨੂੰ ਪਾਰਟੀ 'ਚ ਸ਼ਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।

ਨੋਨੀ ਖੋਸਲਾ ਮੌਜੂਦਾ ਕੌਂਸਲਰ ਕਾਂਗਰਸ ਮੀਤ ਪ੍ਰਧਾਨ ਕਮੇਟੀ ਧਾਰੀਵਾਲ ਕਾਦੀਆਂ, ਦੀਪਕ ਰਿੰਟੂ ਮੌਜੂਦਾ ਕੌਂਸਲਰ ਕਾਂਗਰਸ ਕਾਦੀਆਂ, ਨਰਾਇਣ ਮਲਹੋਤਰਾ ਮੌਜੂਦਾ ਕੌਂਸਲਰ ਕਾਂਗਰਸ ਕਾਦੀਆਂ, ਕਰਨੈਲ ਸਿੰਘ ਮੌਜੂਦਾ ਕੌਂਸਲਰ ਅਕਾਲੀ ਦਲ ਕਾਦੀਆਂ, ਵਿਜੇ ਕੁਮਾਰ ਵਰਮਾ ਮੀਤ ਪ੍ਰਧਾਨ ਨਾਰਕੋਟਿਕਸ ਸੈੱਲ ਧਾਰੀਵਾਲ, ਬਲਬੀਰ ਸਿੰਘ ਬਿੱਟੂ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਗੁਰਦਾਸਪੁਰ, ਬਲਜਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਲਦੇਵ ਸਿੰਘ ਖੁਜਾਲਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਅਮਿਤ ਸੋਢੀ ਸਿਟੀ ਪ੍ਰਧਾਨ ਬਟਾਲਾ

 

ਗੁਰਨਾਮ ਸਿੰਘ ਹੰਸਪਾਲ ਸੀਨੀਅਰ ਮੀਤ ਪ੍ਰਧਾਨ, ਕੁਨਾਲ ਮਹਿਰਾ ਸਾਬਕਾ ਕੌਂਸਲ ਪ੍ਰਧਾਨ, ਪੰਕਜ ਭੱਟੀ ਸਾਬਕਾ ਕੌਂਸਲਰ ਅਤੇ ਐਸ.ਸੀ ਵਿੰਗ ਪ੍ਰਧਾਨ, ਸ਼ੁਭਮ ਸਰੀਨ ਸਿਟੀ ਯੂਥ ਪ੍ਰਧਾਨ, ਗੁਰਸ਼ਰਨ ਸਿੰਘ ਸਾਬਕਾ ਕੌਂਸਲਰ ਤੇ ਜ਼ਿਲ੍ਹਾ ਜਨਰਲ ਸਕੱਤਰ, ਸੁਰਿੰਦਰਪਾਲ ਸਿੰਘ ਸੰਧੂ ਮੈਂਬਰ ਵਰਕਿੰਗ ਕਮੇਟੀ ਸ਼੍ਰੋਮਣੀ ਅਕਾਲੀ ਦਲ, ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ, ਚਰਨਜੀਤ ਸਿੰਘ ਬੱਬੂ ਜ਼ਿਲ੍ਹਾ ਜਨਰਲ ਪ੍ਰਧਾਨ, ਅਮਨਦੀਪ ਸਿੰਘ ਟਿੰਕੂ ਜ਼ਿਲ੍ਹਾ ਯੂਥ ਪ੍ਰਧਾਨ ਸੀਨੀਅਰ ਜਨਰਲ ਸਕੱਤਰ, ਬਿਕਰਮਜੀਤ ਸਿੰਘ ਪੱਪੂ ਜ਼ਿਲ੍ਹਾ ਮੀਤ ਪ੍ਰਧਾਨ, ਸਰਬਜੀਤ ਸਿੰਘ ਵਾਲੀਆ ਜ਼ਿਲ੍ਹਾ ਮੀਤ ਪ੍ਰਧਾਨ ਯੂਥ ਵਿੰਗ, ਕਿਰਨਦੀਪ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸੁਖਬੀਰ ਸਿੰਘ ਮੱਲੀ ਜ਼ਿਲ੍ਹਾ ਮੀਡੀਆ ਇੰਚਾਰਜ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਹੁਣ ਪੰਜਾਬ ਦੇ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ। ਕਾਂਗਰਸੀ ਆਗੂ ਪੰਜਾਬ ਦੇ ਲੋਕਾਂ ਲਈ ਕੰਮ ਕਰਨ ਦੀ ਬਜਾਏ ਕੁਰਸੀ ਲਈ ਆਪਸ ਵਿੱਚ ਲੜਦੇ ਰਹਿੰਦੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਹੂਲਤ ਲਈ ਲਗਾਤਾਰ ਕੰਮ ਕਰ ਰਹੀ ਹੈ। ਪਿਛਲੇ ਦੋ ਸਾਲਾਂ ਵਿੱਚ ਅਸੀਂ ਪੰਜਾਬ ਦੇ ਲੋਕਾਂ ਲਈ ਇਤਿਹਾਸਕ ਕੰਮ ਕੀਤੇ ਹਨ। ਜਿੰਨਾ ਕੰਮ ਸਾਡੀ ਸਰਕਾਰ ਨੇ ਦੋ ਸਾਲਾਂ ਵਿੱਚ ਕੀਤਾ ਹੈ, ਐਨੇ ਕੰਮ ਪਿਛਲੀਆਂ ਸਰਕਾਰਾਂ ਨੇ 70 ਸਾਲਾਂ ਵਿੱਚ ਨਹੀਂ ਕੀਤਾ। ਇਸ ਲਈ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ। ਅਸੀਂ ਇਹ ਚੋਣ 13-0 ਨਾਲ ਜਿੱਤਾਂਗੇ।

SHARE ARTICLE

ਏਜੰਸੀ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement