Amritsar News : ਭਲਕੇ ਲੋਕਾਂ ਨੂੰ ਖ਼ਤਰੇ ਤੋਂ ਸੁਚੇਤ ਕਰਨ ਲਈ ਕੀਤਾ ਜਾਵੇਗਾ ਅਭਿਆਸ, ਸੋ ਡਰਨ ਦੀ ਲੋੜ ਨਹੀਂ - ਡਿਪਟੀ ਕਮਿਸ਼ਨਰ  

By : BALJINDERK

Published : May 6, 2025, 6:15 pm IST
Updated : May 6, 2025, 6:15 pm IST
SHARE ARTICLE
 ਭਲਕੇ ਲੋਕਾਂ ਨੂੰ ਖ਼ਤਰੇ ਤੋਂ ਸੁਚੇਤ ਕਰਨ ਲਈ ਕੀਤਾ ਜਾਵੇਗਾ ਅਭਿਆਸ, ਸੋ ਡਰਨ ਦੀ ਲੋੜ ਨਹੀਂ - ਡਿਪਟੀ ਕਮਿਸ਼ਨਰ  
ਭਲਕੇ ਲੋਕਾਂ ਨੂੰ ਖ਼ਤਰੇ ਤੋਂ ਸੁਚੇਤ ਕਰਨ ਲਈ ਕੀਤਾ ਜਾਵੇਗਾ ਅਭਿਆਸ, ਸੋ ਡਰਨ ਦੀ ਲੋੜ ਨਹੀਂ - ਡਿਪਟੀ ਕਮਿਸ਼ਨਰ  

Amritsar News : ਆਮ ਲੋਕਾਂ ਨੂੰ ਜੰਗ ’ਚ ਨਜਿੱਠਣ ਲਈ ਦਿੱਤੀ ਜਾਵੇਗੀ ਸਿਖ਼ਲਾਈ 

Amritsar News in Punjabi : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ ਸ਼ਾਮ 4 ਵਜੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ। ਉਹਨਾਂ ਕਿਹਾ ਕਿ ਕੱਲ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜਮੀਨ ਜਾਂ ਜਮੀਨ ਦੋਜ ਟਿਕਾਣੇ ਉੱਤੇ ਪਹੁੰਚ ਜਾਣ, ਜੇਕਰ ਉਹਨਾਂ ਕੋਲ ਉੱਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰਖਤ ਦੇ ਹੇਠਾਂ ਬੈਠ ਜਾਣ । ਜੋ ਲੋਕ ਇਮਾਰਤਾਂ ਦੇ ਵਿੱਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ।

ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉੱਤੋਂ ਚਲਦੇ ਰਾਹਗੀਰ ਜਾਂ ਗੱਡੀਆਂ ਐਮਰਜੈਂਸੀ ਵਹੀਕਲ ਜਿੰਨਾ ਵਿੱਚ ਅੱਗ ਬੁਝਾਊ ਗੱਡੀਆਂ ਜਾਂ ਐਂਬੂਲੈਂਸ ਹੋ ਸਕਦੀਆਂ ਹਨ ਨੂੰ ਤੁਰੰਤ ਰਸਤਾ ਦੇਣ।  ਉਨ੍ਹਾਂ ਨੇ ਦੱਸਿਆ ਕਿ ਇਹ ਸਿਵਲ ਡਿਫੈਂਫ ਵੱਲੋਂ ਅਭਿਆਸ ਲਈ ਵਜਾਏ ਜਾ ਰਹੇ ਹਨ, ਤਾਂ ਜੋ ਇਨ੍ਹਾਂ ਦੀ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕੀਤੀ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਜਰੂਰਤ ਨਹੀਂ ਹੈ।

ਉਹਨਾਂ ਦੱਸਿਆ ਕਿ ਕੱਲ ਰਾਤ 10 ਵਜੇ ਤੋਂ 10.30 ਵਜੇ ਤੱਕ ਇਸੇ ਤਰ੍ਹਾਂ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ ਅਤੇ ਸ਼ਹਿਰ ਦੀ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਜੇਕਰ ਉਹਨਾਂ ਕਿਸੇ ਵਜ੍ਹਾ ਇਹ ਚਾਲੂ ਰੱਖਣੇ ਹਨ ਤਾਂ ਉਹ ਆਪਣੀਆਂ ਲਾਈਟਾਂ ਇਸ ਢੰਗ ਨਾਲ ਚਲਾਉਣ ਕਿ ਉਹਨਾਂ ਦੀ ਰੌਸ਼ਨੀ ਖਿੜਕੀ ਜਾਂ ਦਰਵਾਜੇ ਤੋਂ ਬਾਹਰ ਨਾ ਜਾਵੇ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਜਾਂ ਸੂਰਜੀ ਲਾਈਟਾਂ ਜੋ ਲਾਈਟ ਹਨੇਰਾ ਹੋਣ ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ।

ਇਸ ਸਮੇਂ ਦੌਰਾਨ ਜੇਕਰ ਕੋਈ ਸੜਕ ਉੱਤੇ ਗੱਡੀ ਜਾ ਰਹੀ ਹੈ ਤਾਂ ਉਹ ਉਸਦੀਆਂ ਲਾਈਟਾਂ ਬੰਦ ਕਰਕੇ ਉਸ ਨੂੰ ਸੜਕ ਤੋਂ ਹੇਠਾਂ ਲਾਹ ਕੇ ਕੱਚੇ ਸਥਾਨ ਉੱਤੇ ਰੋਕ ਕੇ ਲਵੇ।

 (For more news apart from drill will be conducted tomorrow alert people about danger, so there is no need be afraid - Deputy Commissioner News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement