Gurdaspur News : ਕੱਲ ਰਾਤ 9 ਤੋਂ 9:30 ਵਜੇ ਤੱਕ ਗੁਰਦਾਸਪੁਰ ਤੇ ਬਟਾਲਾ ਸ਼ਹਿਰ ’ਚ ਹੋਵੇਗਾ ਬਲੈਕ ਆਊਟ: ਡਿਪਟੀ ਕਮਿਸ਼ਨਰ

By : BALJINDERK

Published : May 6, 2025, 6:39 pm IST
Updated : May 6, 2025, 6:39 pm IST
SHARE ARTICLE
ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ
ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ

Gurdaspur News : ਕਿਹਾ,  ਇਹ ਇੱਕ ਅਭਿਆਸ ਹੈ, ਡਰਨ ਦੀ ਜਰੂਰਤ ਨਹੀਂ

Gurdaspur News in Punjabi : ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ 7 ਮਈ ਨੂੰ ਰਾਤ 9:00 ਵਜੇ ਤੋਂ 9:30 ਵਜੇ ਤੱਕ ਗੁਰਦਾਸਪੁਰ ਤੇ ਬਟਾਲਾ ਸ਼ਹਿਰਾਂ ਵਿੱਚ ਬਲੈਕ ਆਉਟ ਦਾ ਅਭਿਆਸ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਕੱਲ 7 ਮਈ ਨੂੰ ਰਾਤ 9:00 ਵਜੇ ਬਟਾਲਾ ਤੇ ਗੁਰਦਾਸਪੁਰ ਸ਼ਹਿਰਾਂ ਵਿੱਚ ਸਾਇਰਨ ਵਜੇਗਾ ਅਤੇ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੀ ਸਮਾਪਤੀ ਅੱਧੇ ਘੰਟੇ ਬਾਅਦ ਰਾਤ 9:30 ਸਾਇਰਨ ਵੱਜਣ ਨਾਲ ਹੋਵੇਗੀ। ਉਨਾਂ ਦੱਸਿਆ ਕਿ ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ ਬੰਦ ਰਹੇਗੀ ਅਤੇ ਸ਼ਹਿਰ ਦੀ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਦੀ ਜੋ ਲਾਈਟ ਹਨੇਰਾ ਹੋਣ ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ।

ਇਸ ਸਮੇਂ ਦੌਰਾਨ  ਸੜਕ ਉੱਪਰ ਆਵਾਜਾਈ ਤੋ ਵੀ ਪਰਹੇਜ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ, ਇਹ ਸਿਰਫ਼ ਇੱਕ ਅਭਿਆਸ ਹੈ। ਉਨ੍ਹਾਂ ਜਨਤਾ ਨੂੰ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

 (For more news apart from There will be a blackout in Gurdaspur and Batala cities from 9:00 to 9:30 tomorrow night: Deputy Commissioner News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement