ਖ਼ਬਰਾਂ |

ਤਾਜ਼ਾ |

ਭਾਰਤੀ ਜਨਤਾ ਪਾਰਟੀ ਚੋਣਾਂ ਵਾਲੇ ਸੂਬਿਆਂ ’ਚ ਨਫ਼ਰਤ ਫੈਲਾਉਂਦੀ ਹੈ : ਹਰਪਾਲ ਸਿੰਘ ਚੀਮਾ
Published : May 6, 2026, 5:54 pm IST
Updated : May 6, 2026, 5:54 pm IST
SHARE ARTICLE
Bharatiya Janata Party spreads hatred in election-bound states: Harpal Singh Cheema
Bharatiya Janata Party spreads hatred in election-bound states: Harpal Singh Cheema

ਪੰਜਾਬ ਦੇ ਲੋਕ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਚੰਡੀਗੜ੍ਹ ’ਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਜਲੰਧਰ ’ਚ ਧਮਾਕਿਆਂ ਰਾਹੀਂ ਦਹਿਸ਼ਤ ਫ਼ੈਲਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਚੋਣਾਂ ਹੁੰਦੀਆਂ ਹਨ ਭਾਜਪਾ ਉਸ ਰਾਜ ਵਿਚ ਨਫ਼ਰਤ ਪੈਦਾ ਕਰਦੀ ਹੈ ਅਤੇ ਸੂਬਿਆਂ ਦੇ ਲੋਕਾਂ ਨੂੰ ਆਪਸ ਵਿਚ ਲੜਾ ਕੇ ਭਾਜਪਾ ਆਪਣੀਆਂ ਵੋਟਾਂ ਬਟੋਰਦੀ ਹੈ। ਪੱਛਮੀ ਬੰਗਾਲ ਵਿਚ ਵੀ ਇਸੇ ਤਰ੍ਹਾਂ ਹੋਇਆ, ਜਿਸ ਵਿਚ ਹਿੰਸਾ ਹੋਈ ਅਤੇ ਉੱਥੇ ਨਫ਼ਰਤ ਪੈਦਾ ਕਰਕੇ ਭਾਜਪਾ ਵੱਲੋਂ ਵੋਟਾਂ ਲੁੱਟੀਆਂ ਗਈਆਂ। 

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਭਾਵੇਂ ਦੇਸ਼ ਦੀ ਆਰਥਿਕਤਾ ਕੁਝ ਵੀ ਨਾ ਹੋਵੇ, ਭਾਜਪਾ ਨੂੰ ਸਿਰਫ਼ ਸਰਕਾਰ ਬਣਾਉਣ ਤੱਕ ਦੀ ਹੀ ਚਿੰਤਾ ਰਹਿੰਦੀ ਹੈ। ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਜਿਸ ਤਰ੍ਹਾਂ ਰਾਸ਼ਟਰਪਤੀ ਨੂੰ ਮਿਲਣ ਪਹੁੰਚੇ ਸਨ ਅਤੇ ਉਨ੍ਹਾਂ ਨੇ ਪੰਜਾਬ ਦੀਆਂ ਗੱਲਾਂ ਉੱਥੇ ਰੱਖੀਆਂ, ਉਸ ਤੋਂ ਬਾਅਦ ਭਾਜਪਾ ਵੱਲੋਂ ਜਵਾਬ ਆਇਆ ਸੀ ਕਿ ਅਗਲਾ ਨਿਸ਼ਾਨਾ ਪੰਜਾਬ ਹੈ । ਪੰਜਾਬ ਰਾਜਾਂ ਦੇ ਆਏ ਚੋਣ ਨਤੀਜਿਆਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦਾ ਬਿਆਨ ਆਇਆ ਸੀ ਕਿ ਅਗਲਾ ਨੰਬਰ ਪੰਜਾਬ ਦਾ ਹੈ ਅਤੇ ਇਸ ਤੋਂ ਬਾਅਦ ਹੀ ਇਹ ਧਮਾਕੇ ਹੋਏ ਹਨ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ’ਚ ਦੋ ਵਿਧਾਇਕਾਂ ਵਾਲੀ ਪਾਰਟੀ ਨੇ 6 ਰਾਜ ਸਭਾ ਮੈਂਬਰ ਚੋਰੀ ਕਰਕੇ ਬਣਾ ਲਏ ਹਨ। ਉਨ੍ਹਾਂ ਕਿਹਾ ਕਿ ਚੋਰੀ ਦੇ ਪੁੱਤ ਕਦੇ ਗੱਭਰੂ ਨਹੀਂ ਹੁੰਦੇ ਅਤੇ ਹੁਣ ਭਾਰਤੀ ਜਨਤਾ ਪਾਰਟੀ ਇਨ੍ਹਾਂ ਚੋਰੀ ਦੇ ਪੁੱਤਾਂ ’ਤੇ ਰਾਜਨੀਤੀ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਪੰਜਾਬ ਦੀ ਧਰਤੀ ਸੂਰਬੀਰਾਂ ਅਤੇ ਯੋਧਿਆਂ ਦੀ ਧਰਤੀ ਹੈ ਅਤੇ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਦੀਆਂ ਚਾਲਾਂ ਨੂੰ ਸਮਝਦੇ ਹਨ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ ਅਤੇ ਭਾਰਤੀ ਜਨਤਾ ਪਾਰਟੀ ਨੂੰ ਕਦੇ ਵੀ ਮੂੰਹ ਨਹੀਂ ਲਾਉਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement