ਖ਼ਬਰਾਂ |

ਤਾਜ਼ਾ |

ਚਰਨਜੀਤ ਚੰਨੀ ਨੇ ਐਸ.ਜੀ.ਪੀ.ਸੀ. ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੀ ਬਿਆਨਬਾਜ਼ੀ ਦਾ ਕੀਤਾ ਵਿਰੋਧ 
Published : May 6, 2026, 5:39 pm IST
Updated : May 6, 2026, 5:39 pm IST
SHARE ARTICLE
Charanjit Channi opposes Chief Minister Bhagwant Mann's statement on SGPC
Charanjit Channi opposes Chief Minister Bhagwant Mann's statement on SGPC

ਕਿਹਾ : ਦਿੱਲੀ ਵਾਲਿਆਂ ਨੂੰ ਖੁਸ਼ ਕਰਨ ਲਈ ਭਗਵੰਤ ਮਾਨ ਸਿੱਖ ਪੰਥ ਨੂੰ ਪਹੁੰਚਾ ਰਿਹਾ ਹੈ ਨੁਕਸਾਨ

ਜਲੰਧਰ : ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਾਂ ਦੀ ਸਰਵਉੱਚ ਸੰਸਥਾ ਐਸ.ਜੀ.ਪੀ.ਸੀ. ਤੋਂ ਪੁੱਛੇ ਬਿਨਾਂ ਬੇਅਦਬੀ ਨਾਲ ਸਬੰਧਤ ਕਾਨੂੰਨ ਵਿਚ ਸੋਧ ਕਰਨ ਦਾ ਵਿਰੋਧ ਕੀਤਾ ਹੈ । ਕਾਂਗਰਸ ਨੇ 'ਆਪ' ਸਰਕਾਰ ਦੀ ਮਨਸ਼ਾ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਿੱਖ ਪੰਥ ਨੂੰ ਕਮਜ਼ੋਰ ਕਰਨ ਲਈ ਇਹ ਕਦਮ ਉਠਾਏ ਜਾ ਰਹੇ ਹਨ । ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਭਗਵੰਤ ਮਾਨ ਸਰਕਾਰ 'ਤੇ ਸਵਾਲ ਉਠਾਏ ਹਨ । ਉਨ੍ਹਾਂ ਕਿਹਾ ਕਿ ਦਿੱਲੀ ਵਾਲੇ ਆਕਾਵਾਂ, ਆਰ.ਐੱਸ.ਐੱਸ. ਅਤੇ ਮਨੁਵਾਦੀ ਸੋਚ ਤਹਿਤ ਭਗਵੰਤ ਮਾਨ ਵੱਲੋਂ ਹਰ ਵੇਲੇ ਸਿੱਖਾਂ ਦੀਆਂ ਸਥਾਪਿਤ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਆਪਣੇ ਬਿਆਨ ਵਿਚ 1925 ਵਿਚ ਬਣੇ ਗੁਰਦੁਆਰਾ ਐਕਟ ਅਤੇ 1958 ਵਿਚ ਸਵਰਗਵਾਸੀ ਮਾਸਟਰ ਤਾਰਾ ਸਿੰਘ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵਿਚਾਲੇ ਹੋਏ ਸਮਝੌਤੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਅਤੇ ਆਜ਼ਾਦ ਭਾਰਤ ਦੀਆਂ ਸਰਕਾਰਾਂ ਨੇ ਸਿੱਖ ਧਰਮ ਬਾਰੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਿੱਖਾਂ ਦੀਆਂ ਸਰਵਉੱਚ ਸੰਸਥਾਵਾਂ ਤੋਂ ਪੁੱਛਣ ਵਾਲੀਆਂ ਸੰਧੀਆਂ ਨੂੰ ਨਿਭਾਇਆ, ਪਰ ਇੱਕ ਸਿੱਖ ਪਰਿਵਾਰ ਵਿਚ ਪੈਦਾ ਹੋਏ ਵਿਅਕਤੀ ਵੱਲੋਂ ਐਸ.ਜੀ.ਪੀ.ਸੀ. ਨੂੰ ਚੁਣੌਤੀ ਦੇਣਾ ਕਿਸੇ ਅਹੰਕਾਰ ਤੋਂ ਘੱਟ ਨਹੀਂ ਹੈ।

ਚੰਨੀ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਸ ਸੰਸਥਾ ਦੇ ਅੱਗੇ ਮਹਾਰਾਜਾ ਰਣਜੀਤ ਸਿੰਘ ਵੀ ਸਿਰ ਝੁਕਾ ਕੇ ਸਜ਼ਾ ਭੁਗਤਣ ਲਈ ਤਿਆਰ ਸਨ, ਉਸ ਸੰਸਥਾ ਦੀ ਮਾਣ ਮਰਿਆਦਾ ਨੂੰ ਭਗਵੰਤ ਮਾਨ ਵੱਲੋਂ ਠੇਸ ਪਹੁੰਚਾਉਣਾ ਇੱਕ ਸਾਜ਼ਿਸ਼ ਦਾ ਹਿੱਸਾ ਹੈ । ਸੰਸਦ ਮੈਂਬਰ ਚੰਨੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪਿਛਲੇ 4.5 ਸਾਲਾਂ ਦੌਰਾਨ ਇੱਕ ਵੀ ਬੇਅਦਬੀ ਦੇ ਮਾਮਲੇ ਦੀ ਪੈਰਵੀ ਨਹੀਂ ਕੀਤੀ, ਬਲਕਿ ਬੇਅਦਬੀ ਦੇ ਮੁੱਖ ਦੋਸ਼ੀਆਂ ਨੂੰ ਸਰਕਾਰੀ ਗਵਾਹ ਬਣਾ ਕੇ ਮੁਆਫੀ ਦੇ ਦਿੱਤੀ ਗਈ ਅਤੇ ਬਰਗਾੜੀ ਮਾਮਲੇ ਵਿਚ ਵੀ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ । ਚੰਨੀ ਨੇ ਭਗਵੰਤ ਮਾਨ ਸਰਕਾਰ ਨੂੰ ਠੀਕ ਤਰੀਕੇ ਨਾਲ ਕੰਮ ਕਰਨ ਦਾ ਤਰੀਕਾ ਦੱਸਦਿਆਂ ਕਾਂਗਰਸ ਸਰਕਾਰ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਸਾਡੀ ਸਰਕਾਰ ਦੌਰਾਨ ਸ੍ਰੀ ਚਮਕੌਰ ਸਾਹਿਬ ਵਿਚ 'ਦਾਸਤਾਨ-ਏ-ਸ਼ਹਾਦਤ' ਥੀਮ ਪਾਰਕ ਦਾ ਉਦਘਾਟਨ ਕਰਨ ਤੋਂ ਪਹਿਲਾਂ ਐਸ.ਜੀ.ਪੀ.ਸੀ. ਤੋਂ ਮਨਜ਼ੂਰੀ ਲਈ ਗਈ ਸੀ ਅਤੇ ਭਗਵੰਤ ਮਾਨ ਸਰਕਾਰ ਨੂੰ ਇਸ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਚੰਨੀ ਨੇ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਚ ਪੇਸ਼ ਹੋ ਕੇ ਸੰਸਥਾ ਵਿਰੋਧੀ ਕੁਝ ਨਾ ਬੋਲਣ ਦੇ ਆਦੇਸ਼ਾਂ ਨੂੰ ਨਜ਼ਰਅੰਦਾਜ਼ ਕਰਕੇ ਫਿਰ ਤੋਂ ਐਸ.ਜੀ.ਪੀ.ਸੀ. ਵਿਰੋਧੀ ਗਲਤ ਟਿੱਪਣੀ ਕਰਨ ਨੂੰ ਗਲਤ ਠਹਿਰਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੀਆਂ ਸਿੱਖ ਵਿਰੋਧੀ ਚਾਲਾਂ ਵਿਚ ਕਦੀ ਵੀ ਕਾਮਯਾਬ ਨਹੀਂ ਹੋਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement