ਖ਼ਬਰਾਂ |

ਤਾਜ਼ਾ |

ਕਰਤਾਰਪੁਰ ਸਾਹਿਬ ਲਾਂਘੇ ਦੇ ਬੰਦ ਹੋਣ ਤੋਂ ਬਾਅਦ ਸ਼ਰਧਾਲੂਆਂ ਦੀ ਗਿਣਤੀ 'ਚ ਭਾਰੀ ਕਮੀ
Published : May 6, 2026, 8:15 pm IST
Updated : May 6, 2026, 8:15 pm IST
SHARE ARTICLE
Huge drop in number of pilgrims after closure of Kartarpur Sahib corridor
Huge drop in number of pilgrims after closure of Kartarpur Sahib corridor

ਇਲਾਕਾ ਵਾਸੀਆਂ ਅਤੇ ਸ਼ਰਧਾਲੂਆਂ ਨੇ ਸਰਕਾਰ ਤੋਂ ਲਾਂਘਾ ਖੋਲ੍ਹਣ ਦੀ ਕੀਤੀ ਮੰਗ

ਕਰਤਾਰਪੁਰ ਸਾਹਿਬ: ਪਿਛਲੇ ਸਾਲ ਭਾਰਤ ਪਾਕਿਸਤਾਨ ਵਿੱਚ ਹੋਏ ਤਣਾਅ ਤੋਂ ਬਾਅਦ ਬੇਸ਼ਕ ਮਿਸ਼ਨ ਸਿੰਦੂਰ ਦੀ ਸਫਲਤਾ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਹਾਲਾਤ ਭਾਵੇਂ ਸੁਧਰ ਗਏ ਸਨ, ਪਰ ਤਣਾਅ ਭਰੇ ਮਾਹੌਲ ਵਿੱਚ ਕਰਤਾਪੁਰ  ਕੋਰੀਡੋਰ ਰਸਤੇ ਪਾਕਿਸਤਾਨ ਸਥਿਤ  ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਜਾਣ ਵਾਲੀ ਸੰਗਤ ’ਤੇ ਵੀ ਰੋਕ ਲਗਾ ਦਿੱਤੀ ਗਈ ਸੀ, ਜੋ ਇੱਕ ਸਾਲ ਬੀਤਣ ਦੇ ਬਾਅਦ ਵੀ ਲਗਾਤਾਰ ਜਾਰੀ ਹੈ। ਜਿਸ ਨੂੰ ਲੈ ਕੇ ਸੰਗਤਾਂ ਵਿੱਚ ਕਾਫੀ ਮਾਯੂਸੀ ਪਾਈ ਜਾ ਰਹੀ ਹੈ।

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣਾਏ ਗਏ ਲਾਂਘੇ (ਕੌਰੀਡੋਰ) 'ਤੇ ਅੱਜ-ਕੱਲ੍ਹ ਸ਼ਰਧਾਲੂਆਂ ਦੀ ਆਮਦ ਕਾਫ਼ੀ ਘੱਟ ਦੇਖਣ ਨੂੰ ਮਿਲ ਰਹੀ ਹੈ। ਜਿੱਥੇ ਪਹਿਲਾਂ ਇੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਦੇ ਸਨ, ਉੱਥੇ ਹੀ ਹੁਣ ਇਹ ਗਿਣਤੀ ਸਿਰਫ਼ ਕੁਝ ਲੋਕਾਂ ਤੱਕ ਸਿਮਟ ਕੇ ਰਹਿ ਗਈ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸਥਾਨਕ ਨਿਵਾਸੀਆਂ ਸ਼ਰਧਾਲੂਆਂ ਨੇ ਕਈ ਅਹਿਮ ਪਹਿਲੂਆਂ 'ਤੇ ਰੌਸ਼ਨੀ ਪਾਈ।

ਸ਼ਰਧਾਲੂਆਂ ਦਾ ਕਹਿਣਾ ਹੈ ਕਿ ਕਰਤਾਰਪੁਰ ਸਾਹਿਬ ਜਾਣ ਲਈ ਪਾਸਪੋਰਟ ਦੀ ਲਾਜ਼ਮੀ ਸ਼ਰਤ ਸਭ ਤੋਂ ਵੱਡੀ ਰੁਕਾਵਟ ਹੈ। ਬਹੁਤ ਸਾਰੇ ਪੇਂਡੂ ਅਤੇ ਬਜ਼ੁਰਗ ਸ਼ਰਧਾਲੂਆਂ ਕੋਲ ਪਾਸਪੋਰਟ ਨਹੀਂ ਹਨ। ਜਿਸ ਕਾਰਨ ਉਹ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ। ਮੰਗ ਕੀਤੀ ਗਈ ਹੈ ਕਿ ਪਾਸਪੋਰਟ ਦੀ ਜਗ੍ਹਾ ਆਧਾਰ ਕਾਰਡ ਰਾਹੀਂ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਇਲਾਕਾ ਨਿਵਾਸੀਆਂ ਅਨੁਸਾਰ, ਸ਼ਰਧਾਲੂਆਂ ਦੀ ਗਿਣਤੀ ਘਟਣ ਕਾਰਨ ਸਥਾਨਕ ਦੁਕਾਨਦਾਰਾਂ ਅਤੇ ਟੈਕਸੀ ਚਾਲਕਾਂ ਦੇ ਰੁਜ਼ਗਾਰ 'ਤੇ ਵੀ ਮਾੜਾ ਅਸਰ ਪਿਆ ਹੈ। ਲੋਕਾਂ ਨੇ ਉਮੀਦ ਜਤਾਈ ਸੀ ਕਿ ਲਾਂਘਾ ਖੁੱਲ੍ਹਣ ਨਾਲ ਇਲਾਕੇ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਪਰ ਨਿਯਮਾਂ ਦੀ ਸਖ਼ਤੀ ਕਾਰਨ ਅਜਿਹਾ ਨਹੀਂ ਹੋ ਸਕਿਆ।

ਇਸ ਮੌਕੇ ਦਰਸ਼ਨਾਂ ਵਾਸਤੇ ਪਹੁੰਚੇ ਲੋਕਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਭਾਰਤ ਅਤੇ ਪਾਕਿਸਤਾਨ, ਦੋਵਾਂ ਸਰਕਾਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ ਜਾਵੇ ਅਤੇ ਫਿਰ ਤੋਂ ਲਾਘਾ ਖੋਲ੍ਹਿਆ ਜਾਵੇ, ਤਾਂ ਤੋਂ ਸੰਗਤਾਂ ਫਿਰ ਤੋਂ ਗੁਰੂ ਘਰ ਦੇ ਦਰਸ਼ਨ ਕਰ ਸਕਣ। ਕਿਉਂਕਿ ਹੁਣ ਦੋਵੇਂ ਦੇਸ਼ਾਂ ਦੇ ਸਬੰਧ ਵੀ ਠੀਕ ਹਨ ਅਤੇ ਪਾਸਪੋਰਟ ਦੀ ਸ਼ਰਤ ਖ਼ਤਮ ਕਰਕੇ ਆਧਾਰ ਕਾਰਡ ਲਾਗੂ ਕੀਤਾ ਜਾਵੇ ਲੋਕਾਂ ਨੂੰ ਸਹੂਲਤ ਦਿੱਤੀ ਜਾਵੇ ਤਾਂ ਜੋ ਸ਼ਰਧਾਲੂ ਤੁਰੰਤ ਦਰਸ਼ਨ ਕਰ ਸਕਣ। ਸੰਗਤਾਂ ਦਾ ਕਹਿਣਾ ਹੈ ਕਿ ਜੇਕਰ ਨਿਯਮਾਂ ਵਿੱਚ ਢਿੱਲ ਦਿੱਤੀ ਜਾਂਦੀ ਹੈ, ਤਾਂ ਸ਼ਰਧਾਲੂਆਂ ਦੀ ਗਿਣਤੀ ਮੁੜ ਹਜ਼ਾਰਾਂ ਵਿੱਚ ਪਹੁੰਚ ਸਕਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement