ਖ਼ਬਰਾਂ |

ਤਾਜ਼ਾ |

ਬੰਬ ਧਮਾਕਿਆਂ ਨੂੰ ਰੋਕਣ ’ਚ ਫੇਲ੍ਹ ਮਾਨ ਸਰਕਾਰ, ਹੁਣ ਭਾਜਪਾ ’ਤੇ ਲਾ ਰਹੀ ਝੂਠੇ ਦੋਸ਼: ਅਸ਼ਵਨੀ ਸ਼ਰਮਾ
Published : May 6, 2026, 3:19 pm IST
Updated : May 6, 2026, 3:19 pm IST
SHARE ARTICLE
Mann government failed to stop bomb blasts, now making false allegations on BJP: Ashwani Sharma
Mann government failed to stop bomb blasts, now making false allegations on BJP: Ashwani Sharma

'ਜਦੋਂ 'ਆਪ' ਸਰਕਾਰ ਫੇਲ੍ਹ ਹੋਵੇ, ਤਾਂ ਦੋਸ਼ ਭਾਜਪਾ ’ਤੇ ਮੜ੍ਹੇ ਜਾਂਦੇ ਹਨ'

ਚੰਡੀਗੜ੍ਹ: “ਨਾ ਘਸੁੰਨ ਮਾਰਦਾ, ਨਾ ਲੱਤ ਮਾਰਦਾ - ਰੱਬ ਜਦੋਂ ਵੀ ਮਾਰਦਾ, ਮੱਤ ਹੀ ਮਾਰਦਾ। ਭਗਵੰਤ ਮਾਨ ਜੀ, ਲੱਗਦਾ ਹੈ ਤੁਹਾਡੀ ਮਾਨਸਿਕ ਹਾਲਤ ਠੀਕ ਨਹੀਂ ਰਹੀ। ਤੁਹਾਨੂੰ ਅਸਤੀਫ਼ਾ ਦੇ ਕੇ ਆਪਣਾ ਢੰਗ ਨਾਲ ਇਲਾਜ ਕਰਵਾਉਣਾ ਚਾਹੀਦਾ ਹੈ,” ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ, ਜੋ ਪੰਜਾਬ ਵਿੱਚ ਹੋ ਰਹੇ ਬੰਬ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ‘ਤੇ ਲਗਾਏ ਗਏ ਦੋਸ਼ਾਂ ‘ਤੇ ਤਿੱਖੀ ਪ੍ਰਤੀਕਿਰਿਆ ਦੇ ਰਹੇ ਸਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਇਸਦੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ, ਪਰ ਮਾਨ ਸਰਕਾਰ ਹਰ ਮੋਰਚੇ ‘ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਭਾਜਪਾ ‘ਤੇ ਚਿੱਕੜ ਸੁੱਟਣਾ ਘਟੀਆ ਅਤੇ ਗੈਰ-ਜ਼ਿੰਮੇਵਾਰਾਨਾ ਰਾਜਨੀਤੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੀ ਜਨਤਾ ਗੋਲੀਆਂ, ਬੰਬ ਧਮਾਕਿਆਂ, ਕਤਲਾਂ ਅਤੇ ਨਿੱਤ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਦਾ ਸੰਤਾਪ ਭੋਗ ਰਹੀ ਹੈ, ਜੋ ਆਮ ਆਦਮੀ ਪਾਰਟੀ ਸਰਕਾਰ ਦੀ ਨਿਕੰਮੀ ਕਾਨੂੰਨ-ਵਿਵਸਥਾ ਦੀ ਸਿੱਧੀ ਨਿਸ਼ਾਨੀ ਹੈ।

ਅਸ਼ਵਨੀ ਸ਼ਰਮਾ ਨੇ ਦੋਹਰਾਇਆ ਕਿ ਭਾਜਪਾ ਲਈ ਪੰਜਾਬ ਦੀ ਅਮਨ-ਸ਼ਾਂਤੀ, ਸੁਰੱਖਿਆ ਅਤੇ ਭਾਈਚਾਰਕ ਸਾਂਝ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਡੱਟ ਕੇ ਖੜ੍ਹੀ ਰਹੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement