ਖ਼ਬਰਾਂ |

ਤਾਜ਼ਾ |

ਪੰਜਾਬ ਸਰਕਾਰ ਵੱਲੋਂ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਵਿੱਚ ਵੱਡਾ ਫੇਰਬਦਲ
Published : May 6, 2026, 7:51 pm IST
Updated : May 6, 2026, 7:51 pm IST
SHARE ARTICLE
Punjab Government makes major reshuffle in Revenue, Rehabilitation and Disaster Management Department
Punjab Government makes major reshuffle in Revenue, Rehabilitation and Disaster Management Department

ਸੂਬੇ ਦੇ 12 ਜ਼ਿਲ੍ਹਾ ਮਾਲ ਅਫ਼ਸਰਾਂ (DROs) ਦੀਆਂ ਤਾਇਨਾਤੀਆਂ ਅਤੇ ਬਦਲੀਆਂ ਕੀਤੀਆਂ ਗਈਆਂ

ਮੋਹਾਲੀ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਲੋੜਾਂ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਮਾਲ) ਅਨੁਰਾਗ ਵਰਮਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਦੇ 12 ਜ਼ਿਲ੍ਹਾ ਮਾਲ ਅਫ਼ਸਰਾਂ (DROs) ਦੀਆਂ ਤਾਇਨਾਤੀਆਂ ਅਤੇ ਬਦਲੀਆਂ ਕੀਤੀਆਂ ਗਈਆਂ ਹਨ।

​ਮੁੱਖ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ:

​ਹੁਕਮਾਂ ਅਨੁਸਾਰ ਕਈ ਅਫ਼ਸਰਾਂ ਨੂੰ ਪਦਉੱਨਤੀ ਤੋਂ ਬਾਅਦ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ:

​ਪ੍ਰਦੀਪ ਕੁਮਾਰ: ਪਦਉੱਨਤੀ ਤੋਂ ਬਾਅਦ ਲੁਧਿਆਣਾ ਵਿਖੇ ਤਾਇਨਾਤ।
​ਜਸਵਿੰਦਰ ਸਿੰਘ: ਪਦਉੱਨਤੀ ਤੋਂ ਬਾਅਦ ਰੂਪਨਗਰ ਵਿਖੇ ਨਿਯੁਕਤੀ।
​ਜਸਪ੍ਰੀਤ ਸਿੰਘ: ਪਦਉੱਨਤੀ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਭੇਜਿਆ ਗਿਆ।
​ਦਿਵਿਆ ਸਿੰਗਲਾ: ਪਦਉੱਨਤੀ ਤੋਂ ਬਾਅਦ ਬਠਿੰਡਾ ਵਿਖੇ ਤਾਇਨਾਤੀ।
​ਜਿਨਸੂ ਬਾਂਸਲ: ਕਪੂਰਥਲਾ ਦੇ ਨਾਲ-ਨਾਲ ਪ੍ਰਿੰਸੀਪਲ, ਸਟੇਟ ਪਟਵਾਰ ਟ੍ਰੇਨਿੰਗ ਸਕੂਲ, ਜਲੰਧਰ ਦਾ ਵਾਧੂ ਚਾਰਜ।
​ਕਰਮਜੋਤ ਸਿੰਘ: ਪਦਉੱਨਤੀ ਤੋਂ ਬਾਅਦ ਫ਼ਤਿਹਗੜ੍ਹ ਸਾਹਿਬ ਵਿਖੇ ਨਿਯੁਕਤੀ।
​ਲਕਸ਼ੈ ਕੁਮਾਰ: ਮੋਗਾ ਤੋਂ ਬਦਲ ਕੇ ਡਿਪਟੀ ਡਾਇਰੈਕਟਰ ਲੈਂਡ ਰਿਕਾਰਡ, ਜਲੰਧਰ ਲਗਾਇਆ ਗਿਆ।
​ਅਮਨਦੀਪ ਚਾਵਲਾ: ਹੁਣ ਹੁਸ਼ਿਆਰਪੁਰ ਵਿਖੇ ਪੱਕੇ ਤੌਰ 'ਤੇ ਸੇਵਾਵਾਂ ਨਿਭਾਉਣਗੇ।
​ਨਵਕੀਰਤ ਸਿੰਘ ਰੰਧਾਵਾ: ਅੰਮ੍ਰਿਤਸਰ ਦੇ ਨਾਲ-ਨਾਲ ਤਰਨਤਾਰਨ ਦਾ ਵਾਧੂ ਚਾਰਜ ਸੰਭਾਲਣਗੇ।
​ਸੰਦੀਪ ਸਿੰਘ: ਸ੍ਰੀ ਮੁਕਤਸਰ ਸਾਹਿਬ ਤੋਂ ਬਦਲ ਕੇ ਪਟਿਆਲਾ ਤਾਇਨਾਤ।
​ਲਵਪ੍ਰੀਤ ਕੌਰ: ਫ਼ਰੀਦਕੋਟ ਦੇ ਨਾਲ-ਨਾਲ ਫਿਰੋਜ਼ਪੁਰ ਦਾ ਵਾਧੂ ਚਾਰਜ।
​ਜਸਕਰਨਜੀਤ ਸਿੰਘ: ਗੁਰਦਾਸਪੁਰ ਦੇ ਨਾਲ-ਨਾਲ ਪਠਾਨਕੋਟ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

​ਹੋਰ ਅਹਿਮ ਜਾਣਕਾਰੀ:

​ਸਰਕਾਰੀ ਹੁਕਮਾਂ ਅਨੁਸਾਰ, ਸ਼੍ਰੀਮਤੀ ਅੰਕਿਤਾ ਅਗਰਵਾਲ (ਜ਼ਿਲ੍ਹਾ ਮਾਲ ਅਫ਼ਸਰ, ਪਟਿਆਲਾ) ਆਪਣੀ ਪ੍ਰਸੂਤੀ ਛੁੱਟੀ ਖ਼ਤਮ ਹੋਣ ਤੋਂ ਬਾਅਦ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕਰਨਗੇ। ​ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ। ਸਬੰਧਤ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਅੱਜ ਸ਼ਾਮ 5:00 ਵਜੇ ਤੱਕ ਆਪਣੇ ਨਵੇਂ ਤਾਇਨਾਤੀ ਵਾਲੇ ਸਥਾਨਾਂ 'ਤੇ ਹਾਜ਼ਰੀ ਰਿਪੋਰਟ ਪੇਸ਼ ਕਰਨਾ ਯਕੀਨੀ ਬਣਾਉਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement