
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਤੰਦਰੁਸਤ ਬਣਾਉਣ ਲਈ 'ਮਿਸ਼ਨ ਤੰਦਰੁਸਤ ਪੰਜਾਬ' ਦੀ ਸ਼ੁਰੂਆਤ ਕੀਤੀ ਹੈ ਜਿਸ ਵਿਚ ਵੱਖ-ਵੱਖ ਵਿਭਾਗਾਂ ਵਲੋਂ ...
ਫ਼ਤਿਹਗੜ੍ਹ ਸਾਹਿਬ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਤੰਦਰੁਸਤ ਬਣਾਉਣ ਲਈ 'ਮਿਸ਼ਨ ਤੰਦਰੁਸਤ ਪੰਜਾਬ' ਦੀ ਸ਼ੁਰੂਆਤ ਕੀਤੀ ਹੈ ਜਿਸ ਵਿਚ ਵੱਖ-ਵੱਖ ਵਿਭਾਗਾਂ ਵਲੋਂ ਬਣਦਾ ਯੋਗਦਾਨ ਪਾਇਆ ਜਾਵੇਗਾ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਮੌਕੇ ਕਰਵਾਏ ਜ਼ਿਲ੍ਹਾ ਪਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਿਸ਼ਨ 'ਤੰਦਰੁਸਤ ਪੰਜਾਬ' ਪੰਜਾਬ ਦੀ ਖ਼ੁਸ਼ਹਾਲੀ ਵਲ ਇਕ ਹੋਰ ਕਦਮ ਹੈ।