ਕੈਪਟਨ ਨੇ ਸਿੱਖ ਧਰਨਾਕਾਰੀਆਂ ਨੂੰ ਮੀਟਿੰਗ ਲਈ ਬੁਲਾਇਆ
Published : Jun 6, 2018, 1:34 pm IST
Updated : Jun 25, 2018, 12:17 pm IST
SHARE ARTICLE
 Captain invited Sikh protesters to a meeting
Captain invited Sikh protesters to a meeting

ਜਦੋਂ ਦੀ ਕੈਪਟਨ ਸਰਕਾਰ ਬਣੀ ਹੈ ਉਸ ਨੇ ਇਹ ਨਿਸ਼ਚਾ ਕੀਤਾ ਹੋਇਆ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ

ਜੈਤੋ (ਵਿਸ਼ੇਸ਼ ਪ੍ਰਤੀਨਿਧ) : ਜਦੋਂ ਦੀ ਕੈਪਟਨ ਸਰਕਾਰ ਬਣੀ ਹੈ ਉਸ ਨੇ ਇਹ ਨਿਸ਼ਚਾ ਕੀਤਾ ਹੋਇਆ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿਤੀਆਂ ਜਾਣਗੀਆਂ। ਇਸੇ ਲੜੀ ਤਹਿਤ ਪਿਛਲੇ ਕਈ ਦਿਨਾਂ ਤੋਂ ਧਿਆਨ ਸਿੰਘ ਮੰਡ ਸਮੇਤ ਕਈ ਸਿੱਖ ਆਗੂ ਧਰਨੇ 'ਤੇ ਬੈਠੇ ਹੋਏ ਹਨ।

Dhian Singh Mand Dhian Singh Mandਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਲੈ ਕੇ ਬਰਗਾੜੀ ਦੀ ਦਾਣਾ ਮੰਡੀ ਵਿਚ ਜਥੇਦਾਰ ਧਿਆਨ ਸਿੰਘ ਮੰਡ, ਸੰਤ ਬਲਜੀਤ ਸਿੰਘ ਦਾਦੂਵਾਲ ਅਤੇ ਹੋਰਾਂ ਦੀ ਅਗਵਾਈ ਹੇਠ ਧਰਨਾ ਦੇ ਰਹੇ ਆਗੂਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਗੱਲਬਾਤ ਲਈ ਬੁਲਾਇਆ ਹੈ ਤੇ ਨਾਲ ਹੀ ਸਰਕਾਰ ਨੇ ਮੰਗਾਂ ਮੰਨਣ ਦਾ ਸੰਕੇਤ ਦਿਤਾ ਹੈ।

guru granth sahib beadbiguru granth sahib beadbiਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਦੋ ਦਿਨ ਪਹਿਲਾਂ ਧਰਨਾਕਾਰੀਆਂ ਨਾਲ ਗੱਲਬਾਤ ਲਈ ਫ਼ਰੀਦਕੋਟ ਭੇਜਿਆ ਸੀ। ਕੈਬਨਿਟ ਮੰਤਰੀ ਬਾਜਵਾ ਅਤੇ ਕਾਂਗਰਸ ਵਿਧਾਇਕ ਕਿੱਕੀ ਢਿੱਲੋਂ ਮੁੱਖ ਮੰਤਰੀ ਨੂੰ ਧਰਨਾਕਾਰੀਆਂ ਨਾਲ ਗੱਲਬਾਤ ਦੀ ਜਾਣਕਾਰੀ ਅਤੇ ਮੰਗਾਂ ਬਾਰੇ ਦਸਿਆ।

CongressCongressਹੁਣ ਮੁੱਖ ਮੰਤਰੀ ਨੇ ਧਰਨਕਾਰੀਆਂ ਦੇ ਛੇ ਆਗੂਆਂ ਨੂੰ ਅੱਜ ਬਾਅਦ ਦੁਪਹਿਰ ਤਿੰਨ ਵਜੇ ਚੰਡੀਗੜ੍ਹ ਸੱਦਿਆ ਹੈ ਜਿਨਾਂ ਵਿਚ ਸੰਤ ਦਾਦੂਵਾਲ, ਗੁਰਦੀਪ ਸਿੰਘ ਬਠਿੰਡਾ, ਜਸਕਰਨ ਸਿੰਘ ਆਦਿ ਸ਼ਾਮਲ ਹਨ। ਇਥੇ ਧਰਨੇ 'ਤੇ ਬੈਠੇ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਸਰਕਾਰਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਅਦਬ ਵਲ ਕੋਈ ਧਿਆਨ ਨਹੀਂ ਦਿਤਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਹ ਅਕਾਲ ਤਖ਼ਤ ਸਾਹਿਬ 'ਤੇ ਜਾ ਕੇ '84 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement