
ਬੀਤੇ ਦਿਨੀਂ ਅੰਮ੍ਰਿਤਸਰ 'ਚ ਕਾਂਗਰਸੀ ਕੌਂਸਲਰ ਗੁਰਦੀਪ ਸਿੰਘ ਪਹਿਲਵਾਨ ਦਾ ਗੈਂਗਸਟਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਸੀ। ਕੌਂਸਲਰ ਗੁਰਦੀਪ ਪਹਿਲਵਾਨ....
ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ 'ਚ ਕਾਂਗਰਸੀ ਕੌਂਸਲਰ ਗੁਰਦੀਪ ਸਿੰਘ ਪਹਿਲਵਾਨ ਦਾ ਗੈਂਗਸਟਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਸੀ। ਕੌਂਸਲਰ ਗੁਰਦੀਪ ਪਹਿਲਵਾਨ ਦੀ ਬੇਟੀ ਸਿਮਰਨ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿਤਾ ਦੇ ਕਾਤਲਾਂ ਨੂੰ ਫੜ ਕੇ ਮੌਤ ਦੇ ਘਾਟ ਉਤਾਰਨ ਦੀ ਗੱਲ ਕਹੀ, ਉਥੇ ਉਸ ਨੇ ਕਿਹਾ ਕਿ ਮੇਰੇ ਪਿਤਾ ਦੇ ਕਾਤਲਾਂ ਨੂੰ ਫਾਂਸੀ ਨਹੀਂ ਸਗੋਂ ਉਨ੍ਹਾਂ ਨੂੰ ਸ਼ਰੇਆਮ ਮਾਰਿਆ ਜਾਵੇ।
ਉਸ ਨੇ ਦਸਿਆਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸਾਨੂੰ ਵਿਸ਼ਵਾਸ ਦਿਵਾਇਆ ਸੀ ਕਿ ਉਸ ਨੂੰ ਸਰਕਾਰੀ ਨੌਕਰੀ ਅਤੇ ਭਰਾ ਨੂੰ ਏ.ਐਸ.ਆਈ. ਦੀ ਨੌਕਰੀ ਦਿਤੀ ਜਾਵੇਗੀ। ਕਂੌਸਲਰ ਦੀ ਪਤਨੀ ਨੇ ਪੁਲਿਸ ਪ੍ਰਸ਼ਾਸਨ ਅਤੇ ਕਾਂਗਰਸ ਪਾਰਟੀ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਨਾ ਤਾਂ ਕਾਂਗਰਸ ਪਾਰਟੀ ਸਾਡੇ ਨਾਲ ਹੈ ਅਤੇ ਨਾ ਹੀ ਪੁਲਿਸ ਪ੍ਰਸ਼ਾਸਨ ਕੋਈ ਕਾਰਵਾਈ ਕਰ ਰਿਹਾ ਹੈ।
ਉਨ੍ਹਾਂ ਦਸਿਆ ਕਿ ਸਾਨੂੰ ਕਾਤਲਾਂ ਤੋਂ ਅਜੇ ਵੀ ਖ਼ਤਰਾ ਹੈ ਅਤੇ ਸਰਕਾਰ ਜਲਦ ਮੇਰੇ ਪਰਵਾਰ ਲਈ ਸਕਿਉਰਟੀ ਮਹੁਈਆ ਕਰਵਾਏ। ਉਨ੍ਹਾਂ ਅਖ਼ੀਰ ਵਿਚ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸ਼ਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆਂ ਤਾਂ ਉਹ ਖ਼ੁਦਕੁਸ਼ੀ ਕਰਨ ਲੈਣਗੇ।