'ਤੰਦੁਰਸਤ ਪੰਜਾਬ' ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਮਈ ਪ੍ਰਾਜੈਕਟ: ਸਰਕਾਰੀਆ
Published : Jun 6, 2018, 5:16 am IST
Updated : Jun 6, 2018, 5:16 am IST
SHARE ARTICLE
Sukhbinder Singh Sarkaria with others
Sukhbinder Singh Sarkaria with others

ਤੰਦੁਰਸਤ ਪੰਜਾਬ' ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਕ ਸੁਪਨਮਈ ਪ੍ਰਾਜੈਕਟ ਹੈ ਅਤੇ ਇਸ ਨੂੰ ਉਨ੍ਹਾਂ ਇਕ ਵਿਆਪਕ ਮਿਸ਼ਨ ਬਣਾਇਆ ਹੈ। ਇਹ ਪ੍ਰਗਟਾਵਾ...

ਮੋਗਾ, 'ਤੰਦੁਰਸਤ ਪੰਜਾਬ' ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਕ ਸੁਪਨਮਈ ਪ੍ਰਾਜੈਕਟ ਹੈ ਅਤੇ ਇਸ ਨੂੰ ਉਨ੍ਹਾਂ ਇਕ ਵਿਆਪਕ ਮਿਸ਼ਨ ਬਣਾਇਆ ਹੈ। ਇਹ ਪ੍ਰਗਟਾਵਾ ਪੰਜਾਬ ਸਰਕਾਰ ਦੇ ਮਾਲ, ਜਲ ਸਰੋਤ ਅਤੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਸਥਾਨਕ ਆਈ.ਐਸ.ਐਫ਼ ਕਾਲਜ ਆਫ਼ ਫ਼ਾਰਮੇਸੀ ਵਿਖੇ ਜ਼ਿਲ੍ਹਾ ਪਧਰੀ 'ਮਿਸ਼ਨ ਤੰਦਰੁਸਤ ਪੰਜਾਬ' ਦੀ ਸ਼ੁਰੂਆਤ ਕਰਨ ਸਮੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। 

ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਆਬੋ-ਹਵਾ, ਪਾਣੀ ਅਤੇ ਭੋਜਨ ਦੀ ਕੁਆਲਿਟੀ ਸੁਧਾਰ ਕੇ ਪੰਜਾਬ ਵਾਸੀਆਂ ਨੂੰ ਰਹਿਣ-ਸਹਿਣ ਲਈ ਵਧੀਆ ਮਾਹੌਲ ਸਿਰਜਣ ਦੇ ਨਾਲ-ਨਾਲ ਇਸ ਨੂੰ ਦੇਸ਼ ਦਾ ਸਭ ਤੋਂ ਸਿਹਤਮੰਦ ਸੂਬਾ ਬਣਾਉਣ ਲਈ 'ਤੰਦਰੁਸਤ ਪੰਜਾਬ' ਨਾਂ ਦੇ ਮਿਸ਼ਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਇਸ ਮਿਸ਼ਨ ਨਾਲ ਜੁੜੇ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਸਚਿਤ ਕੀਤੀ ਗਈ ਹੈ ਜੋ ਇਸ ਮਿਸ਼ਨ ਦੀ ਕਾਮਯਾਬੀ ਲਈ ਯੋਗਦਾਨ ਪਾਉਣਗੇ।  

ਇਸ ਮੌਕੇ ਮੰਤਰੀ ਵਲੋਂ ਕਣਕ/ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ 24 ਕਿਸਾਨਾਂ, ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਲਈ ਪਹਿਲਕਦਮੀ ਕਰਨ ਵਾਲੇ ਚਾਰ ਵਿਅਕਤੀਆਂ/ਦੁਕਾਨਦਾਰਾਂ ਅਤੇ ਕੂੜੇ ਨੂੰ ਖਤਮ ਕਰ ਕੇ ਅਪਣੇ ਸਕੂਲਾਂ ਵਿਚ ਕੰਪੋਸਿਟ ਪਿੱਟ ਬਣਾਉਣ ਵਾਲੇ ਪੰਜ ਸਕੂਲ ਮੁਖੀਆਂ ਨੂੰ ਸਰਟੀਫ਼ੀਕੇਟ ਦੇ ਕੇ ਸਨਮਾਨਤ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਕਾਲਜ ਦੀ ਹਦੂਦ ਅੰਦਰ ਪੌਦੇ ਵੀ ਲਗਾਏ।

ਹਲਕਾ ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਕਿਹਾ ਕਿ 'ਤੰਦਰੁਸਤ ਪੰਜਾਬ' ਮਿਸ਼ਨ ਤਾਂ ਹੀ ਕਾਮਯਾਬ ਹੋਵੇਗਾ ਜੇ ਅਸੀਂ ਸਾਰੇ ਇਸ ਮਿਸ਼ਨ ਨਾਲ ਜੁੜੀਆਂ ਗੱਲਾਂ ਨੂੰ ਨਿਜੀ ਪੱਧਰ 'ਤੇ ਅਪਣਾਵਾਂਗੇ। ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨੇ 'ਵਿਸ਼ਵ ਵਾਤਾਵਰਣ ਮੌਕੇ ਜ਼ਿਲ੍ਹੇ ਦੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਵਿਧਾਇਕ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ, ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ, ਸਾਬਕਾ ਮੰਤਰੀ ਮਾਲਤੀ ਥਾਪਰ, ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ, ਜ਼ਿਲ੍ਹਾ ਪ੍ਰਧਾਨ ਕਾਂਗਰਸ ਕਰਨਲ ਬਾਬੂ ਸਿੰਘ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਵਿਨੋਦ ਬਾਂਸਲ, ਸੀਨੀਅਰ ਕਾਂਗਰਸ ਨੇਤਾ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਦਿ ਹਾਜ਼ਰ ਸਨ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement