
ਮੰਤਰੀ ਮੰਡਲ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਦੇ ਮਕਸਦ ਨਾਲ ਰਲੇਵਾਂ ਕਰਨ ਦੀ ਦਿਤੀ ਮਨਜ਼ੂਰੀ
ਚੰਡੀਗੜ੍ਹ: ਸੂਬੇ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦਾ ਪਨੁਰਗਠਨ ਕਰਕੇ ਇਸ ਵਿਚ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਰਲੇਵਾਂ ਕਰਨ ਦੀ ਪ੍ਰਵਾਨਗੀ ਦੇ ਦਿਤੀ ਹੈ। ਇਸ ਵਿਭਾਗ ਦੇ ਨਾਂ ਵਿਚ ਤਬਦੀਲੀ ਕਰਦਿਆਂ ਹੁਣ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਕਰ ਦਿਤਾ ਗਿਆ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਲਿਆ।
Punjab Cabinet Meeting
ਹੁਨਰ ਵਿਕਾਸ ਅਤੇ ਸਿਖਲਾਈ ਬੇਰੋਜ਼ਗਾਰ ਨੌਜਵਾਨਾਂ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਜ਼ਰੂਰੀ ਹੈ ਜਿਸ ਕਰਕੇ ਇਹ ਮਹਿਸੂਸ ਕੀਤਾ ਗਿਆ ਕਿ 'ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ' ਅਤੇ 'ਪੰਜਾਬ ਹੁਨਰ ਵਿਕਾਸ ਮਿਸ਼ਨ' ਜੋ ਕਿ ਮੌਜੂਦਾ ਸਮੇਂ ਵਿੱਚ ਵੱਖ-ਵੱਖ ਵਿਭਾਗਾਂ ਅਧੀਨ ਕੰਮ ਕਰ ਰਹੇ ਹਨ, ਨੂੰ ਇਕ ਵਿਭਾਗ ਅਧੀਨ ਲਿਆਉਣਾ ਚਾਹੀਦਾ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪਾਸੋਂ ਹੁਨਰ ਵਿਕਾਸ ਦਾ ਕਾਰਜ ਲੈ ਕੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਨੂੰ ਸੌਂਪਿਆ ਗਿਆ ਹੈ।
Punjab Cabinet Meeting
ਇਸ ਨਾਲ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਦੀਆਂ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਲਈ ਹੋਰ ਬਿਹਤਰ ਤਾਲਮੇਲ ਅਤੇ ਨਿਗਰਾਨੀ ਹੋਵੇਗੀ। ਨਰਗਠਿਤ ਕੀਤਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਹੁਨਰ ਸਿਖਲਾਈ ਜਾਂ ਕੈਰੀਅਰ ਗਾਈਡੈਂਸ ਅਤੇ ਕੌਂਸਲਿੰਗ ਰਾਹੀਂ ਰੋਜ਼ਗਾਰ ਦੇ ਮੌਕਿਆਂ ਦੀ ਸਹੂਲਤ ਮੁਹੱਈਆ ਕਰਵਾਏਗਾ। ਇਸੇ ਤਰ੍ਹਾਂ ਵਿਭਾਗ ਵਲੋਂ ਨੌਕਰੀ ਦੀ ਭਾਲ ਕਰਨ ਵਾਲਿਆਂ ਨੂੰ ਸਰਕਾਰੀ/ਪ੍ਰਾਈਵੇਟ ਜਾਂ ਵਿਦੇਸ਼ਾਂ ਵਿਚ ਰੋਜ਼ਗਾਰ ਤੇ ਸਿੱਖਿਆ ਅਤੇ ਨੌਕਰੀ ਦੀ ਭਾਲ ਕਰਨ ਵਾਲਿਆਂ ਦੇ ਹੁਨਰ ਤੇ ਯੋਗਤਾ ਅਨੁਸਾਰ ਹੁਨਰ ਸਿਖਲਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ।