ਕੈਪਟਨ ਵਲੋਂ ਸਾਰੀਆਂ ਸਕੀਮਾਂ ਨੂੰ ਲਾਗੂ ਕਰਨ ਲਈ 6 ਮਹੀਨੇ ਦੀ ਸਮਾਂ ਸੀਮਾ ਨਿਰਧਾਰਤ
Published : Jun 6, 2019, 5:23 pm IST
Updated : Jun 6, 2019, 5:23 pm IST
SHARE ARTICLE
Captain sets 6-Month deadline for implementation of all flagship scheme
Captain sets 6-Month deadline for implementation of all flagship scheme

ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੇ ਜ਼ਰੂਰਤ ਅਨੁਸਾਰ ਸੋਧਾਂ ਦਾ ਸੁਝਾਅ ਦੇਣ ਲਈ ਮੰਤਰੀ ਮੰਡਲ ਵੱਲੋਂ ਸਲਾਹਕਾਰੀ ਕਮੇਟੀ ਦਾ ਗਠਨ

ਚੰਡੀਗੜ੍ਹ: ਅਗਲੇ 6 ਮਹੀਨਿਆਂ ਦੌਰਾਨ ਅਪਣੀ ਸਰਕਾਰ ਦੇ ਅਹਿਮ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਸਮਾਂ ਸੀਮਾ ਨਿਰਧਾਰਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਪਣੇ ਕੈਬਨਿਟ ਸਾਥੀਆਂ ਨੂੰ ਵੱਖ-ਵੱਖ ਸਕੀਮਾਂ ਲਾਗੂ ਕਰਨ ਦੇ ਸਬੰਧ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦੇਣ ਦੇ ਨਾਲ ਨਾਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਲੋੜ ਦੇ ਅਨੁਸਾਰ ਤਬਦੀਲੀਆਂ ਕਰਨ ਲਈ ਇਕ ਸਲਾਹਕਾਰੀ ਗਰੁੱਪ ਗਠਨ ਕਰਨ ਲਈ ਹੁਕਮ ਦਿਤੇ ਹਨ।

Punjab Cabinet MeetingPunjab Cabinet Meeting

ਇਹ ਨਿਰਦੇਸ਼ ਮੁੱਖ ਮੰਤਰੀ ਨੇ ਅੱਜ ਕੈਬਨਿਟ ਮੀਟਿੰਗ ਦੀ ਸ਼ੁਰੂਆਤ ਦੇ ਸਮੇਂ ਹੀ ਉਸ ਵੇਲੇ ਦਿਤੇ ਜਦੋਂ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੇ ਹਾਲ ਹੀ ਦੀਆਂ ਲੋਕ ਸਭਾ ਚੋਣਾਂ ਦੌਰਾਨ ਸੂਬੇ ਵਿਚ ਕਾਂਗਰਸ ਦੀ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਤਹਿ ਦਿਲੋਂ ਵਧਾਈ ਦਿਤੀ। ਨਰਿੰਦਰ ਮੋਦੀ ਦੀ ਲਹਿਰ ਦੇ ਬਾਵਜੂਦ ਰਾਸ਼ਟਰੀ ਰੁਝਾਨ ਨੂੰ ਮੋੜਾ ਦਿੰਦੇ ਹੋਏ ਸੂਬੇ ਵਿੱਚ ਕਾਂਗਰਸ ਦੀ ਜਿੱਤ 'ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕੋ-ਇੱਕ ਸੂਬਾ ਜਿੱਥੇ ਕਾਂਗਰਸ ਦੀ ਭਾਰਤੀ ਜਨਤਾ ਪਾਰਟੀ ਤੇ ਉਸ ਦੇ ਭਾਈਵਾਲ ਨਾਲ ਸਿੱਧੀ ਟੱਕਰ ਸੀ ਜਦਕਿ ਹੋਰਨਾਂ ਸੀ ਸੂਬਿਆਂ ਵਿਚ ਪਾਰਟੀ ਦਾ ਗਠਜੋੜ ਸੀ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅਪਣੇ ਸਾਥੀਆਂ ਨੂੰ ਸਾਵਧਾਨ ਕਰਦੇ ਹੋਏ ਕਿਹਾ ਕਿ ਇਹ ਅਵੇਸਲੇ ਹੋਣ ਦਾ ਸਮਾਂ ਨਹੀਂ ਹੈ ਅਤੇ ਸੂਬੇ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਤੇ ਲੋਕਾਂ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨ ਲਈ ਹੁਣ ਤੋਂ ਹੀ ਸਖਤ ਮਿਹਨਤ ਕਰਨ ਦੀ ਜ਼ਰੂਰਤ ਹੈ। ਕਰਜ਼ ਰਾਹਤ, ਘਰ-ਘਰ ਰੋਜ਼ਗਾਰ, ਸਿਹਤ ਬੀਮਾ ਆਦਿ ਮਹੱਤਵਪੂਰਨ ਸਕੀਮਾਂ ਆਪਣੀ ਸਰਕਾਰ ਵਲੋਂ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਸਹਿਣ ਕਰਨ ਦੀ ਗੱਲ ਸਪਸ਼ਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ

ਦੋ-ਤਿੰਨ ਮੰਤਰੀਆਂ ਅਤੇ ਪੰਜ-ਛੇ ਵਿਧਾਇਕਾਂ ਆਧਾਰਤ ਸਲਾਹਕਾਰੀ ਗਰੁੱਪ ਦਾ ਤੁਰੰਤ ਹੀ ਗਠਨ ਕੀਤਾ ਜਾਣਾ ਚਾਹੀਦਾ ਹੈ। ਸਬੰਧਿਤ ਵਿਭਾਗਾਂ ਨੇ ਸਕੱਤਰਾਂ ਨੂੰ ਗਰੁੱਪ ਵਿੱਚ ਸ਼ਾਮਲ ਕੀਤਾ ਜਾਵੇਗਾ। ਇਹ ਗਰੁੱਪ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਵੇਗਾ ਤੇ ਲਾਭਪਾਤਰੀਆਂ ਦੀ ਸੂਚਨਾ ਦੇ ਆਧਾਰ 'ਤੇ ਲੋੜ ਅਨੁਸਾਰ ਸੁਝਾਅ ਦੇਵੇਗਾ। ਜੂਲਾਈ ਦੇ ਅੱਧ ਤੱਕ ਸਕੀਮਾਂ ਵਿਚ ਕਿਸੇ ਵੀ ਤਬਦੀਲੀ ਨੂੰ ਨੋਟੀਫਾਈ ਕਰਵਾਏ ਜਾਣ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਯਕੀਨੀ ਬਨਾਉਣ ਲਈ ਉਥੇ ਹੀ ਢੁਕਵੀਆਂ ਸੋਧਾਂ ਕੀਤੀਆਂ ਜਾਣ ਜਿਥੇ ਇਨ੍ਹਾਂ ਦੀ ਜ਼ਰੂਰਤ ਹੈ। 

Punjab Cabinet MeetingPunjab Cabinet Meeting

ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੁਲਾਜ਼ਮਾਂ ਨਾਲ ਪਹਿਲ ਦੇ ਆਧਾਰ ਤੇ ਗੱਲਬਾਤ ਸ਼ੁਰੂ ਕਰਨ ਦੇ ਨਿਰਦੇਸ਼ ਦਿਤੇ ਹਨ ਤਾਂ ਜੋ ਉਨ੍ਹਾਂ ਦੀਆਂ ਲੰਬਿਤ ਪਈਆਂ ਮੰਗਾਂ ਨੂੰ ਹੱਲ ਕੀਤਾ ਜਾ ਸਕੇ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਸ ਸੀ/ਐਸਟੀ ਸਣੇ ਦੇ ਵੱਖ-ਵੱਖ ਵਰਗਾਂ ਦੇ ਲੰਬਿਤ ਪਏ ਮੁੱਦਿਆਂ ਦੇ ਹੱਲ ਲਈ ਜ਼ਰੂਰੀ ਕਦਮ ਚੁੱਕਣ ਦੀ ਲੋੜ 'ਤੇ ਜ਼ੋਰ ਦਿਤਾ। ਚੰਨੀ ਨੇ ਕਿਹਾ ਕਿ ਕਾਂਗਰਸ ਵਿਚ ਲੋਕਾਂ ਦਾ ਭਰੋਸਾ ਪੈਦਾ ਕਰਨ ਲਈ ਇਹ ਜ਼ਰੂਰੀ ਹੈ।

ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਤੋਂ ਸਪਸ਼ਟ ਹੈ ਕਿ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਵਿਚ ਲੋਕਾਂ ਦਾ ਪੂਰਾ ਵਿਸ਼ਵਾਸ ਹੈ ਅਤੇ ਦਿਹਾਤੀ ਇਲਕਿਆਂ ਵਿੱਚ ਪਾਰਟੀ ਨੂੰ ਮਿਲਿਆ ਸਮਰਥਨ ਖੇਤੀ ਕਰਜ਼ਿਆਂ ਦੀ ਮੁਆਫੀ ਦੀ ਸਫ਼ਲਤਾ ਦਾ ਸੰਕੇਤ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਕਾਸ ਪ੍ਰੋਗਰਾਮਾਂ ਦੇ ਰਾਹੀਂ ਸ਼ਹਿਰੀ ਵੋਟਰਾਂ ਵਿੱਚ ਭਰੋਸਾ ਬਹਾਲ ਕਰਨ ਦੀਆਂ ਕੋਸ਼ਿਸ਼ਾਂ 'ਤੇ ਧਿਆਨ ਕੇਂਦਰਤ ਕਰਨ ਲਈ ਆਖਿਆ ਉਨ੍ਹਾਂ ਨੇ ਸ਼ਹਿਰਾਂ ਦੀਆਂ ਸੁਵਿਧਾਵਾਂ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ। 

ਮੰਤਰੀ ਮੰਡਲ ਨੇ ਪੰਜਾਬ ਦਿਹਾਤੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਧਾਰਤ ਇੱਕ ਕਮੇਟੀ ਦਾ ਗਠਨ ਕੀਤਾ ਹੈ ਜੋ ਲੋਕਾਂ ਨੂੰ ਦਰਪੇਸ਼ ਪ੍ਰਸ਼ਾਸਕੀ ਮੁਸ਼ਕਲਾਂ ਵਿੱਚੋਂ ਬਾਹਰ ਕੱਢਣ ਲਈ ਵਿਕਾਸ ਬਲਾਕਾਂ ਨੂੰ ਤਰਕ ਸੰਗਤ ਬਨਾਉਣ ਨਾਲ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement