ਕੋਟਕਪੂਰਾ ਗੋਲੀਕਾਂਡ: ਏਡੀਸੀਪੀ ਪਰਮਜੀਤ ਸਿੰਘ ਪਨੂੰ ਦੀ ਜ਼ਮਾਨਤ ਅਰਜ਼ੀ ਮਨਜ਼ੂਰ
Published : Jun 6, 2019, 2:02 pm IST
Updated : Jun 6, 2019, 2:02 pm IST
SHARE ARTICLE
Kotakpura Golikand Case
Kotakpura Golikand Case

ਐਸਐਚਓ ਗੁਰਦੀਪ ਸਿੰਘ ਪੰਧੇਰ ਦੀ ਜ਼ਮਾਨਤ ਅਰਜ਼ੀ ਰੱਦ

ਫ਼ਰੀਦਕੋਟ: ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਪੇਸ਼ ਕੀਤੇ ਚਲਾਨ ’ਚ ਮੁਲਜ਼ਮ ਵਜੋਂ ਨਾਮਜ਼ਦ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਦੀ ਅਗਾਊਂ ਜ਼ਮਾਨਤ ਅਰਜ਼ੀ ਸੈਸ਼ਨ ਕੋਰਟ ਵਲੋਂ ਰੱਦ ਕਰ ਦਿਤੀ ਗਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਲੁਧਿਆਣਾ ਦੇ ਤਤਕਾਲੀ ਏਡੀਸੀਪੀ ਪਰਮਜੀਤ ਸਿੰਘ ਪਨੂੰ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸੇ ਮਾਮਲੇ ’ਚ ਤੀਜੇ ਮੁਲਜ਼ਮ ਡੀਐਸਪੀ ਬਲਜੀਤ ਸਿੰਘ ਸੰਧੂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 10 ਜੂਨ ਨੂੰ ਹੋਵੇਗੀ।

US Court DecisionCourt Decision

ਜ਼ਿਕਰਯੋਗ ਹੈ ਕਿ ਬੇਅਦਬੀ ਅਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ 27 ਮਈ ਨੂੰ ਅਦਾਲਤ ਵਿਚ ਐਸਪੀ ਬਲਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪੰਨੂੰ ਤੇ ਇੰਸਪੈਕਟਰ ਗੁਰਦੀਪ ਸਿੰਘ ਵਿਰੁਧ ਚਲਾਨ ਪੇਸ਼ ਕਰਕੇ ਇਨ੍ਹਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ। ਚਲਾਨ ਪੇਸ਼ ਹੋਣ ਤੋਂ ਬਾਅਦ ਇਲਾਕਾ ਮੈਜਿਸਟ੍ਰੇਟ ਏਕਤਾ ਉੱਪਲ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਆਦੇਸ਼ ਦਿਤੇ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement