ਪੰਜਾਬ ਕੈਬਨਿਟ ਦੀ ਅਹਿਮ ਬੈਠਕ ’ਚ ਅੱਜ ਨਹੀਂ ਸ਼ਾਮਲ ਹੋਏ ਨਵਜੋਤ ਸਿੰਘ ਸਿੱਧੂ
Published : Jun 6, 2019, 12:50 pm IST
Updated : Jun 6, 2019, 12:50 pm IST
SHARE ARTICLE
Navjot Singh Sidhu
Navjot Singh Sidhu

ਚੋਣਾਂ ਮਗਰੋਂ ਪੰਜਾਬ ਕੈਬਨਿਟ ਦੀ ਇਹ ਪਹਿਲੀ ਬੈਠਕ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਕੈਬਨਿਟ ਦੀ ਅਹਿਮ ਬੈਠਕ ਬੁਲਾਈ। ਲੋਕ ਸਭਾ ਚੋਣਾਂ ਮਗਰੋਂ ਪੰਜਾਬ ਕੈਬਨਿਟ ਦੀ ਇਹ ਪਹਿਲੀ ਬੈਠਕ ਹੈ ਪਰ ਨਵਜੋਤ ਸਿੰਘ ਸਿੱਧੂ ਇਸ ਮੀਟਿੰਗ ਵਿਚ ਸ਼ਾਮਿਲ ਨਹੀਂ ਹੋਏ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਰਮਿਆਨ ਦੂਰੀਆਂ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਹੀ।

Navjot Singh SidhuNavjot Singh Sidhu

ਇਸੇ ਕਰਕੇ ਅੱਜ ਮੁੱਖ ਮੰਤਰੀ ਵਲੋਂ ਬੁਲਾਈ ਗਈ ਕੈਬਨਿਟ ਮੀਟਿੰਗ ‘ਚ ਸਿੱਧੂ ਸ਼ਾਮਲ ਨਹੀਂ ਹੋਏ। ਦੱਸ ਦਈਏ ਕਿ ਪੰਜਾਬ ਮੁੱਖ ਮੰਤਰੀ ਵਲੋਂ ਲੋਕ ਸਭਾ ਚੋਣਾਂ ਤੋਂ ਬਾਅਦ ਸਿੱਧੂ ਦਾ ਮੰਤਰਾਲਾ ਬਦਲਣ ਦਾ ਸੰਕੇਤ ਦਿਤਾ ਗਿਆ ਸੀ ਜਦਕਿ ਸਿੱਧੂ ਇਸ ਗੱਲ ਤੋਂ ਬਿਲਕੁਲ ਸਹਿਮਤ ਨਹੀਂ ਸਨ। ਇਸ ਨੂੰ ਲੈ ਕੇ ਸਿੱਧੂ ਵੀ ਇਸ਼ਾਰਾ ਕਰ ਚੁੱਕੇ ਹਨ ਕਿ ਜੇਕਰ ਮੁੱਖ ਮੰਤਰੀ ਉਨ੍ਹਾਂ ਦਾ ਮੰਤਰਾਲਾ ਬਦਲਦੇ ਹਨ ਤਾਂ ਅਗਲਾ ਕਦਮ ਉਹ ਚੁੱਕਣਗੇ।

Captain Amarinder SinghCaptain Amarinder Singh

ਇਸ ਦਾ ਮਤਲਬ ਸਿੱਧੂ ਕੈਬਨਿਟ ਅਹੁਦਾ ਵੀ ਛੱਡ ਸਕਦੇ ਹਨ। ਦੋਵਾਂ ਦੀ ਇਸ ਲੜਾਈ ਤੋਂ ਹਾਈਕਮਾਨ ਵੀ ਵਾਕਫ਼ ਹੈ ਪਰ ਲੱਗਦਾ ਹੈ ਕਿ ਅਜੇ ਹਾਈਕਮਾਨ ਵੀ ਇਸ ਸਮੱਸਿਆ ਦਾ ਹੱਲ ਨਹੀਂ ਲੱਭ ਸਕੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement