ਮੋਹਾਲੀ ਦੇ ਨਵੇਂ ਮੈਡੀਕਲ ਕਾਲਜ ਲਈ 994 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
Published : Jun 6, 2019, 4:04 pm IST
Updated : Jun 6, 2019, 4:04 pm IST
SHARE ARTICLE
Punjab Cabinet approves 994 posts for medical college
Punjab Cabinet approves 994 posts for medical college

ਮੰਤਰੀ ਮੰਡਲ ਵੱਲੋਂ ਅਸਾਮੀਆਂ ਪੜਾਅਵਾਰ ਭਰਨ ਦੀ ਮਨਜ਼ੂਰੀ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਮੋਹਾਲੀ ਵਿਖੇ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰਥਾ ਵਾਲੇ ਨਵੇਂ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਨੂੰ ਸ਼ੁਰੂ ਕਰਨ ਲਈ ਟੀਚਿੰਗ ਫ਼ੈਕਲਟੀ, ਪੈਰਾ-ਮੈਡੀਕਲ ਸਟਾਫ਼ ਅਤੇ ਮਲਟੀ ਟਾਸਕਿੰਗ ਵਰਕਰਾਂ ਦੀਆਂ 994 ਅਸਾਮੀਆਂ ਸਿਰਜਣ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਫ਼ੈਸਲਾ ਅੱਜ ਮੁੱਖ ਮੰਤਰੀ ਦਫ਼ਤਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

Punjab Cabinet approves 994 posts for medical collegePunjab Cabinet approves 994 posts for medical college

ਇਸ ਫ਼ੈਸਲੇ ਨਾਲ ਸਾਲ 2020-21 ਤੋਂ ਕਾਲਜ ਦਾ ਅਕਾਦਮਿਕ ਸੈਸ਼ਨ ਸ਼ੁਰੂ ਕਰਨ ਲਈ ਰਾਹ ਪੱਧਰਾ ਹੋਵੇਗਾ। ਮੈਡੀਕਲ ਕੌਂਸਲ ਆਫ਼ ਇੰਡੀਆ ਨਵੀਂ ਦਿੱਲੀ ਵੱਲੋਂ 100 ਐਮ.ਬੀ.ਬੀ.ਐਸ. ਸੀਟਾਂ ਲਈ ਨਿਰਧਾਰਤ ਘੱਟੋ-ਘੱਟ ਮਾਪਦੰਡ ਪੂਰੇ ਕਰਨ ਲਈ ਇਨ੍ਹਾਂ ਅਸਾਮੀਆਂ ਦੀ ਸਿਰਜਣਾ ਜ਼ਰੂਰੀ ਸੀ। ਮੁੱਖ ਮੰਤਰੀ ਦਫ਼ਤਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਵੇਂ ਬਣਨ ਵਾਲੇ ਮੈਡੀਕਲ ਕਾਲਜ ਲਈ ਪ੍ਰਵਾਨ ਕੀਤੀਆਂ ਅਸਾਮੀਆਂ ਵਿਚ 168 ਅਸਾਮੀਆਂ ਮੈਡੀਕਲ ਟੀਚਿੰਗ ਫ਼ੈਕਲਟੀ ਲਈ, 426 ਅਸਾਮੀਆਂ ਪੈਰਾ-ਮੈਡੀਕਲ ਸਟਾਫ਼ ਅਤੇ 400 ਅਸਾਮੀਆਂ ਦਰਜਾ ਚਾਰ ਦੀਆਂ ਸ਼ਾਮਲ ਹਨ। ਇਨ੍ਹਾਂ ਅਸਾਮਮੀਆਂ ਦੀ ਰਚਨਾ ਨਾਲ ਪਹਿਲੇ ਸਾਲ 25 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ ਜੋ ਕਿ ਪੰਜਵੇਂ ਸਾਲ ਤਕ 41 ਕਰੋੜ ਰੁਪਏ ਹੋ ਜਾਵੇਗਾ।

Punjab Cabinet approves 994 posts for medical collegePunjab Cabinet approves 994 posts for medical college

ਸੂਬਾ ਸਰਕਾਰ ਕੋਲ ਕਾਲਜ ਦੀ ਸਥਾਪਨਾ ਲਈ ਜਿਲ੍ਹਾ ਹਸਪਤਾਲ, ਪੰਜਾਬ ਹੈਲਥ ਮੈਡੀਕਲ ਸਿਸਟਮ ਕਾਰਪੋਰੇਸ਼ਨ ਅਤੇ ਰਾਜ ਸਿਹਤ ਸਿਖਲਾਈ ਸੰਸਥਾ ਦੀ 14.01 ਏਕੜ ਜ਼ਮੀਨ ਅਤੇ ਗ੍ਰਾਮ ਪੰਚਾਇਤ ਜੂਝਾਰ ਨਗਰ ਦੀ 9.2 ਏਕੜ ਜ਼ਮੀਨ ਹੈ। ਇਸ ਨਾਲ ਕੁੱਲ 23 ਏਕੜ ਜ਼ਮੀਨ ਮੌਜੂਦ ਹੈ ਜਦਕਿ ਨਿਯਮਾਂ ਤਹਿਤ 100 ਐਮ.ਬੀ.ਬੀ.ਐਸ. ਸੀਟਾਂ ਵਾਲੇ ਮੈਡੀਕਲ ਕਾਲਜ ਵਾਸਤੇ ਘੱਟੋ-ਘੱਟ 20 ਏਕੜ ਜਗ੍ਹਾ ਦੀ ਲੋੜ ਹੁੰਦੀ ਹੈ।

Punjab Cabinet approves 994 posts for medical collegePunjab Cabinet approves 994 posts for medical college

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਨੇ 27 ਮਾਰਚ 2018 ਨੂੰ ਸੂਬਾ ਸਰਕਾਰ ਦੀ ਵਿਸਥਾਰਤ ਪ੍ਰਾਜੈਕਟ ਰਿਪੋਰਟ ਨੂੰ ਜ਼ਮੀਨ ਦੀ ਸਥਿਤੀ ਸਮੇਤ ਵਿਚਾਰਿਆ ਅਤੇ ਅਖੀਰ ਵਿਚ 21 ਜੂਨ 2018 ਨੂੰ 189 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਦੀ ਸਥਾਪਨਾ ਲਈ ਪ੍ਰਸਤਾਵ ਨੂੰ ਕੇਂਦਰ ਨੇ ਆਪਣੀ ਪ੍ਰਵਾਨਗੀ ਦੇ ਦਿੱਤੀ। ਇਸ ਪ੍ਰਾਜੈਕਟ ਵਿਚ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ 60:40 ਦੇ ਅਨੁਪਾਤ ਨਾਲ ਹਿੱਸੇਦਾਰੀ ਪਾਈ ਜਾਣੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement