
ਕੈਪਟਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਸਮੱਸਿਆਵਾਂ ਦੀ ਘੋਖ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਸਮੱਸਿਆਵਾਂ ਦੀ ਘੋਖ ਕਰਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਅਧਾਰਿਤ ਹੈ।
Punjab Cabinet Meeting
ਮੰਤਰੀ ਮੰਡਲ ਨੇ ਪ੍ਰਾਈਵੇਟ ਸੰਸਥਾਵਾਂ ਵੱਲੋਂ ਮੈਡੀਕਲ ਦੇ ਵਿਦਿਆਰਥੀਆਂ ਪਾਸੋਂ ਵੱਧ ਫੀਸ ਵਸੂਲਣ ਦੇ ਮਾਮਲੇ ਦਾ ਨੋਟਿਸ ਲਿਆ ਅਤੇ ਕਮੇਟੀ ਨੂੰ ਇਸ ਮਾਮਲੇ ਸਮੇਤ ਇਨ੍ਹਾਂ ਸੰਸਥਾਵਾਂ ਜੋ ਪਿਛਲੇ ਸਾਲਾਂ ਵਿੱਚ ਵੱਡੀ ਗਿਣਤੀ ਵਿੱਚ ਹੋਂਦ ਵਿੱਚ ਆਈਆਂ ਹਨ, ਨਾਲ ਜੁੜੇ ਹੋਰ ਮਸਲਿਆਂ ਦੀ ਘੋਖ ਕਰਨ ਦੀ ਹਦਾਇਤ ਕੀਤੀ ਗਈ।
Punjab Cabinet Meeting
ਅੱਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸ੍ਰੀ ਚੰਨੀ ਨੇ ਕਿਹਾ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ਅਤੇ ਨੌਕਰੀਆਂ ਲਈ ਰਾਖਵਾਂਕਰਨ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਮੇਟੀ ਨੂੰ ਇਸ ਸਬੰਧ ਵਿੱਚ ਇਨ੍ਹਾਂ ਸੰਸਥਾਵਾਂ ਦੇ ਸੁਝਾਅ ਅਤੇ ਵਿਚਾਰ ਹਾਸਲ ਕਰਨ ਲਈ ਆਖਿਆ।