ਪੰਜਾਬ ਸਰਕਾਰ ਵਲੋਂ 14 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ
Published : Jun 6, 2019, 8:20 pm IST
Updated : Jun 6, 2019, 8:20 pm IST
SHARE ARTICLE
14 IAS Officers transferred
14 IAS Officers transferred

ਤਬਾਦਲੇ ਤੁਰੰਤ ਪ੍ਰਭਾਵ ਨਾਲ ਕਰਨ ਦੇ ਹੁਕਮ ਜਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ 14 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਬੁਲਾਰੇ ਅਨੁਸਾਰ 14 ਆਈ.ਏ.ਐਸ. ਅਧਿਕਾਰੀਆਂ ਵਿਚ ਸ੍ਰੀਮਤੀ ਸੀਮਾ ਜੈਨ, ਆਈ.ਏ.ਐਸ ਨੂੰ ਪ੍ਰਮੁੱਖ ਸਕੱਤਰ, ਪ੍ਰਸ਼ਾਸਨਿਕ ਸੁਧਾਰਾਂ ਤੇ ਜਨਤਕ ਸ਼ਿਕਾਇਤ ਨਿਵਾਰਨ, ਵਾਧੂ ਚਾਰਜ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਸ੍ਰੀ ਦਿਪਿੰਦਰ ਸਿੰਘ, ਆਈ.ਏ.ਐਸ ਨੂੰ ਸਕੱਤਰ, ਚੋਣਾਂ ਅਤੇ ਵਾਧੂ ਚਾਰਜ ਕਮਿਸ਼ਨਰ ਪਟਿਆਲਾ ਡਵੀਜਨ, ਪਟਿਆਲਾ , ਵਾਧੂ ਚਾਰਜ ਕਮਿਸ਼ਨਰ, ਗੁਰਦੁਆਰਾ ਚੋਣਾਂ ਪੰਜਾਬ ਲਗਾਇਆ ਗਿਆ ਹੈ। 

TransfersTransfers

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ੍ਰੀ ਰਾਹੁਲ ਤਿਵਾੜੀ ਨੂੰ ਸਕੱਤਰ,ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ, ਵਾਧੂ ਚਾਰਜ ਮਿਸ਼ਨ ਡਾਇਰੈਕਟਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਤੇ ਸ੍ਰੀ ਵਿਜੇ ਨਾਮਦਿਉਰਾਓ ਜ਼ਾਦੇ ਨੂੰ ਸਕੱਤਰ, ਪੰਜਾਬ ਰਾਜ ਖੇਤਬਾੜੀ ਮਾਰਕੀਟਿੰਗ ਬੋਰਡ ਤੇ ਵਾਧੂ ਚਾਰਜ ਸਕੱਤਰ, ਖਰਚਾ(ਵਿੱਤ ਵਿਭਾਗ), ਸ੍ਰੀ ਰਵਿੰਦਰ ਕੁਮਾਰ ਕੌਸ਼ਿਕ  ਨੂੰ ਸਕੱਤਰ, ਬਿਜਲੀ ਤੇ ਨਵੇਂ ਤੇ ਨਵਿਆਉਣਯੋਗ ਊਰਜਾ ਸਰੋਤਾਂ, ਵਾਧੂ ਚਾਰਜ ਕਮਿਸ਼ਨਰ, ਫ਼ਰੀਦਕੋਟ ਡਵੀਜਨ,ਫ਼ਰੀਦਕੋਟ ਵਜੋਂ ਤਾਇਨਾਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਸ੍ਰੀ ਰਜਤ ਅਗਰਵਾਲ ਨੂੰ ਮੁੱਖ ਕਾਰਜ ਸਾਧਕ ਅਫ਼ਸਰ, ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ,ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਇਨਫੋਟੈਕ, ਵਾਧੂ ਚਾਰਜ ਡਾਇਰੈਕਟਰ, ਸੂਚਨਾ ਤੇ ਤਕਨੀਕ, ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ, ਸ੍ਰੀਮਤੀ ਕਵਿਤਾ ਸਿੰਘ ਨੂੰ ਮੁੱਖ ਪ੍ਰਸ਼ਾਸਕ, ਗਮਾਡਾ, ਮੋਹਾਲੀ, ਵਾਧੂ ਚਾਰਜ ਡਾਇਰੈਕਟਰ, ਸ਼ਹਿਰੀ ਯੋਜਨਾਬੰਦੀ ਵਿਭਾਗ ਸੌਂਪਿਆ ਗਿਆ ਹੈ।

ਬੁਲਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸ੍ਰੀ ਬਸੰਤ ਗਰਗ ਨੂੰ ਡਾਇਰੈਕਟਰ, ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ,ਵਾਧੂ ਚਾਰਜ ਘਰ-ਘਰ ਰੋਜ਼ਗਾਰ ਮਿਸ਼ਨ, ਸ੍ਰੀ ਸੀ ਸਿਬਿਨ ਨੂੰ ਡਾਇਰੈਕਟਰ, ਉਦਯੋਗ ਅਤੇ ਵਣਜ, ਪੰਜਾਬ, ਵਾਧੂ ਚਾਰਜ ਵਿਸ਼ੇਸ਼ ਸਕੱਤਰ, ਉਦਯੋਗ ਅਤੇ ਵਣਜ ਵਿਭਾਗ ਲਗਾਇਆ ਗਿਆ ਹੈ। ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੂੰ ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਵਾਧੂ ਚਾਰਜ ਵਿਸ਼ੇਸ ਸਕੱਤਰ, ਸਮਾਜਿਕ ਸੁਰੱਖਿਆ

ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸ੍ਰੀ ਮਨਜੀਤ ਸਿੰਘ ਬਰਾੜ ਨੂੰ ਪੰਜਾਬ ਐਗਰੋ ਇੰਡਸਟ੍ਰੀਜ਼ ਕਾਰਪੋਰੇਸ਼ਨ ਲਿਮਟਡ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਸ੍ਰੀ ਭੁਪਿੰਦਰ ਸਿੰਘ ਨੂੰ ਕਾਰਜਕਾਰੀ ਡਾਇਰੈਕਟਰ, ਬੈਕਫਿਨਕੋ, ਵਾਧੂ ਚਾਰਜ ਵਿਸ਼ੇਸ਼ ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ,ਵਾਧੂ ਚਾਰਜ ਮੈਂਬਰ ਸਕੱਤਰ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ,  ਵਾਧੂ ਚਾਰਜ ਮੈਂਬਰ ਸਕੱਤਰ, ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ, ਸ੍ਰੀਮਤੀ ਰੂਪਾਂਜਲੀ ਕਾਰਥਿਕ ਨੂੰ ਵਿਸ਼ੇਸ਼ ਸਕੱਤਰ,

ਮਾਲ ਤੇ ਮੁੜ ਵਸੇਬਾ ਵਿਭਾਗ, ਵਾਧੂ ਚਾਰਜ ਡਾਇਰੈਕਟਰ, ਲੈਂਡ ਰਿਕਾਰਡਜ਼,ਸੈਟਲਮੈਂਟ, ਕੰਸਾਲੀਡੇਸ਼ਨ ਤੇ ਲੈਂਡ ਐਕੁਈਜ਼ੀਸ਼ਨ, ਜਲੰਧਰ ਅਤੇ ਸ੍ਰੀ ਗਿਰੀਸ਼ ਦਿਆਲ ਨੂੰ ਡਿਪਟੀ ਕਮਿਸ਼ਨਰ, ਮੋਹਾਲੀ ਤੇ ਵਾਧੂ ਚਾਰਜ ਡਾਇਰੈਕਟਰ, ਸਿਵਲ ਐਵੀਏਸ਼ਨ ਵਜੋਂ ਤਾਇਨਾਤ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement