Bibi Sandeep Kaur Khalsa ਨੇ ਦੱਸੀ ਉਸ ਵੇਲੇ Sikh ਔਰਤਾਂ ’ਤੇ ਹੁੰਦੇ ਤਸ਼ਦੱਦ ਦੀ ਕਹਾਣੀ    
Published : Jun 6, 2020, 10:19 am IST
Updated : Jun 6, 2020, 10:19 am IST
SHARE ARTICLE
Bibi Sandeep Kaur Khalsa Sikh
Bibi Sandeep Kaur Khalsa Sikh

ਖਾਸ ਕਰ ਕੇ ਉਸ ਵੇਲੇ ਹੋਏ ਤਸ਼ੱਦਦ...

ਚੰਡੀਗੜ੍ਹ: ਜੇ ਗੱਲ ਕਰੀਏ 1984 ਦੀ ਤਾਂ ਇਹ ਸਾਲ ਸਿੱਖ ਇਤਿਹਾਸ ਵਿਚ ਕਾਲਾ ਦੌਰ ਮੰਨਿਆ ਜਾਂਦਾ ਹੈ ਕਿਉਂ ਕਿ ਇਸ ਦੌਰਾਨ ਸਿੱਖਾਂ ਦੀ ਸਰਵਉੱਚ ਅਦਾਲਤ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਨੁਕਸਾਨ ਵੀ ਕੀਤਾ ਗਿਆ। ਇਸ ਦੇ ਨਾਲ ਹੀ ਪੂਰੇ ਭਾਰਤ ਵਿਚ ਸਿੱਖ ਵਿਰੋਧੀ ਦੰਗੇ ਵੀ ਹੁੰਦੇ ਹਨ। ਅਜਿਹੇ ਵਿਚ ਕਾਫੀ ਸਾਰੀਆਂ ਚੀਜ਼ਾਂ ਨੂੰ ਸੱਚ ਤੇ ਝੂਠ ਵਿਚ ਤੋਲਿਆ ਜਾਣ ਲੱਗਦਾ ਹੈ ਪਰ ਇਸੇ ਦੌਰ ਵਿਚ ਬਹੁਤ ਸਾਰੀਆਂ ਅਜਿਹੀਆਂ ਕਹਾਣੀਆਂ ਵੀ ਹਨ ਜੋ ਅਣ-ਕਹੀਆਂ ਰਹਿ ਜਾਂਦੀਆਂ ਹਨ।

InterviewInterview
 

ਖਾਸ ਕਰ ਕੇ ਉਸ ਵੇਲੇ ਹੋਏ ਤਸ਼ੱਦਦ ਦੀਆਂ ਕਹਾਣੀਆਂ ਹਨ। ਇਸੇ ਬਾਬਤ ਬੀਬੀ ਸਨਦੀਪ ਕੌਰ ਖਾਲਸਾ ਜੀ ਨਾਲ ਸਪੋਕਸਮੈਨ ਟੀਮ ਵੱਲੋਂ ਰਾਬਤਾ ਕਾਇਮ ਕੀਤਾ ਗਿਆ ਜੋ ਕਿ ਉਸ ਵੇਲੇ ਕੋਸ਼ਿਸ਼ ਵੀ ਕਰ ਰਹੇ ਸਨ ਜਦੋਂ ਤੀਜਾ ਘੱਲੂਘਾਰਾ ਵਾਪਰਿਆ ਤਾਂ ਕਿਸੇ ਤਰੀਕੇ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੀ ਦਰਬਾਰ ਸਾਹਿਬ ਪਹੁੰਚਿਆ ਜਾ ਸਕੇ।

InterviewInterview

ਉਹਨਾਂ ਦਸਿਆ ਕਿ ਜਦੋਂ ਸਿੱਖਾਂ ਦੇ ਜਾਨ ਤੋਂ ਵੱਧ ਪਿਆਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਮੌਕੇ ਦੀ ਹਕੂਮਤ ਨੇ ਜਦੋਂ ਤੀਜਾ ਘੱਲੂਘਾਰਾ ਵਰਤਾਇਆ ਤਾਂ ਹਰ ਸਿੱਖ ਦਾ ਕਾਲਜਾ ਵਲੂੰਧਰਿਆ ਗਿਆ। ਹਰ ਸਿੱਖ ਨੂੰ ਮਾਨਸਿਕ ਪੀੜਾ ਵਿਚੋਂ ਗੁਜ਼ਰਨਾ ਪਿਆ। ਉਸ ਪੀੜਾ ਵਿਚ ਬੀਬੀ ਸਨਦੀਪ ਕੌਰ ਆਪ ਵੀ ਸਨ। ਇਹ ਸਭ ਸਿੱਖਾਂ ਦੀ ਆਵਾਜ਼ ਨੂੰ ਕੁਚਲਣ ਲਈ ਕੀਤਾ ਗਿਆ।

darbar sahib Darbar sahib

ਉਹਨਾਂ ਦਸਿਆ ਕਿ ਸ਼੍ਰੀ ਹਰਿਮੰਦਰ ਸਾਹਿਬ ਨੂੰ ਚਾਰੇ ਪਾਸਿਆਂ ਤੋਂ ਬਹੁਤ ਵੱਡੀ ਘੇਰਾਬੰਦੀ ਕੀਤੀ ਹੋਈ ਸੀ ਤੇ ਹਰ ਪਾਸੋਂ ਤੋਪਾਂ, ਬੰਦੂਕਾਂ ਦੀਆਂ ਆਵਾਜ਼ਾਂ ਆ ਰਹੀਆਂ ਸਨ। ਉਸ ਸਮੇਂ ਜਿਹੜੇ ਜੱਥੇ ਸ਼੍ਰੀ ਹਰਿਮੰਦਰ ਸਾਹਿਬ ਗਏ ਸਨ ਉਹਨਾਂ ਨੂੰ ਸ਼੍ਰੀ ਹਰਿਮੰਦਰ ਸਾਹਿਬ ਤੋਂ 3 ਕਿਲੋਮੀਟਰ ਦੂਰੀ ਤੇ ਇਕੱਠੇ ਕਰ ਦਿੱਤਾ ਗਿਆ। ਲੋਕਾਂ ਨੂੰ ਇਹ ਕਿਹਾ ਗਿਆ ਕਿ ਜੇ ਕੋਈ ਅੱਗੇ ਜਾਵੇਗਾ ਤਾਂ ਉਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਜਾਵੇਗਾ।

Darbar Sahib Darbar Sahib

ਉਹਨਾਂ ਅੱਗੇ ਕਿਹਾ ਕਿ ਸਿੱਖ ਕੌਮ ਦੀਆਂ ਛੋਟੀਆਂ-ਛੋਟੀਆਂ ਮੰਗਾਂ ਨੂੰ ਮੌਕੇ ਦੀ ਹਕੂਮਤ ਨੇ ਪੂਰੀਆਂ ਨਹੀਂ ਕੀਤੀਆਂ। ਸੰਤ ਜਰਨੈਲ ਸਿੰਘ ਜੀ ਬਾਰੇ ਉਹਨਾਂ ਕਿਹਾ ਕਿ ਉਹਨਾਂ ਦਾ ਲੋਕਾਂ ਦੇ ਦਿਲਾਂ ਵਿਚ ਬਹੁਤ ਸਤਿਕਾਰ ਸੀ ਅਤੇ ਲੋਕ ਉਹਨਾਂ ਦੀ ਹਰ ਗੱਲ ਸਿਰ ਮੱਥੇ ਪ੍ਰਵਾਨ ਕਰਦੇ ਸਨ ਤੇ ਇਸ ਵਿਚ ਵੀ ਕੋਈ ਸ਼ੱਕ ਨਹੀਂ ਕਿ ਪੂਰੀ ਕੌਮ ਉਹਨਾਂ ਦੇ ਕਹਿਣੇ ਅਨੁਸਾਰ ਚਲਦੀ ਸੀ।

Darbar SahibDarbar Sahib

ਇਸੇ ਤਰ੍ਹਾਂ ਇਹ ਸਾਕਾ ਨਾ ਭੁੱਲਣਯੋਗ ਹੋ ਗਿਆ ਹੈ। ਹਰ ਸਿੱਖ ਦੇ ਮਨ ਵਿਚ ਇਸ ਪ੍ਰਤੀ ਰੋਸ ਹੈ। ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਹੋਰ ਜ਼ਿਆਦਾ ਦੰਗੇ ਵਧ ਗਏ ਤੇ ਫਿਰ ਸਿੱਖਾਂ ਨੂੰ ਤਸੀਹੇ ਦਿੱਤੇ ਗਏ। ਇਸ ਦੇ ਨਾਲ ਹੀ ਸਿੱਖ ਔਰਤਾਂ ਨਾਲ ਵੀ ਬਦਸਲੂਕਾਂ ਵਾਲਾ ਵਿਵਹਾਰ ਕੀਤਾ ਜਾਂਦਾ ਸੀ। ਇਸ ਦੇ ਨਾਲ ਹੀ ਬੱਚਿਆਂ ਨਾਲ ਵੀ ਦੁਰਵਿਵਹਾਰ ਕੀਤਾ ਜਾਂਦਾ ਸੀ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement