Punjab CM ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੀ ਸਮੀਖਿਆ ਕੀਤੀ
Published : Jun 6, 2020, 6:02 pm IST
Updated : Jun 6, 2020, 6:02 pm IST
SHARE ARTICLE
Captain Amarinder Singh
Captain Amarinder Singh

ਚੱਲ ਰਹੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ 30 ਜੂਨ ਦੀ ਸਮਾਂ ਸੀਮਾ ਨਿਰਧਾਰਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਨੂੰ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ.) ਦੇ ਪਹਿਲੇ ਪੜਾਅ ਤਹਿਤ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਮੁਕੰਮਲ ਕਰਨ ਦੀ ਸਮਾਂ ਸੀਮਾ 30 ਜੂਨ 2020 ਨਿਰਧਾਰਤ ਕਰਨ ਦੀ ਹਦਾਇਤ ਕੀਤੀ ਹੈ।

Captain Amarinder SinghCaptain Amarinder Singh

ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕੈਪਟਨ ਅਮਰਿੰਦਰ ਨੇ ਵਧੀਕ ਮੁੱਖ ਸਕੱਤਰ ਨੂੰ ਪ੍ਰੋਗਰਾਮ ਦੇ ਪਹਿਲੇ ਪੜਾਅ-1 ਅਧੀਨ ਰਹਿੰਦੀਆਂ ਤਜਵੀਜ਼ਾਂ ਨੂੰ 15 ਜੂਨ ਤੱਕ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਪ੍ਰੋਗਰਾਮ (ਪੀ.ਆਈ.ਡੀ.ਬੀ.) ਕੋਲ ਜਮ੍ਹਾਂ ਕਰਵਾਉਣ ਅਤੇ ਨਾਲ ਹੀ 15 ਜੂਨ ਤੱਕ ਸ਼ਹਿਰੀ ਸਥਾਨਕ ਇਕਾਈਆਂ ਤੋਂ ਪ੍ਰਾਪਤੀ ਤੋਂ ਬਾਅਦ ਦੂਜੇ ਪੜਾਅ ਅਧੀਨ ਫੰਡਿੰਗ ਲਈ ਤਜਵੀਜ਼ਾਂ ਵੀ ਜਮ੍ਹਾਂ ਕਰਵਾਉਣ ਲਈ ਕਿਹਾ।

captain amrinder singhCaptain amrinder singh

ਜ਼ਿਕਰਯੋਗ ਹੈ ਕਿ ਸ਼ਹਿਰੀ ਸਥਾਨਕ ਇਕਾਈਆਂ ਦੁਆਰਾ ਪੀ.ਆਈ.ਡੀ.ਬੀ. ਤੋਂ ਵਿੱਤੀ ਮੱਦਦ ਨਾਲ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਨੂੰ ਲਾਗੂ ਕੀਤਾ ਜਾ ਰਿਹਾ ਹੈ। ਚੱਲ ਰਹੇ ਪ੍ਰਾਜੈਕਟਾਂ ਦੀ ਸਮਾਂ-ਬੱਧ ਪ੍ਰਗਤੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਹੈ ਕਿ ਉਹ ਹਰ ਸ਼ੁੱਕਰਵਾਰ ਨੂੰ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ।

Captain Amarinder SinghCaptain Amarinder Singh

ਇਸ ਤੋਂ ਪਹਿਲਾਂ ਡਾਇਰੈਕਟਰ ਸਥਾਨਕ ਸਰਕਾਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਯੂ.ਈ.ਆਈ.ਪੀ. ਦੇ ਪਹਿਲੇ ਪੜਾਅ ਤਹਿਤ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ ਨੂੰ 298.75 ਕਰੋੜ ਰੁਪਏ ਦੀ ਵੰਡ ਕੀਤੀ ਗਈ ਸੀ ਪਰ ਅਜੇ ਤੱਕ ਸਿਰਫ 108.44 ਕਰੋੜ ਰੁਪਏ ਦੇ ਪ੍ਰਾਜੈਕਟ/ਯੋਜਨਾਵਾਂ ਚਲਾਈਆਂ ਗਈਆਂ ਹਨ। ਇਸ ਵਿਚੋਂ ਹੁਣ ਤੱਕ ਸਿਰਫ 40.89 ਕਰੋੜ ਰੁਪਏ ਖਰਚ ਕੀਤੇ ਗਏ ਹਨ।

Captain Amarinder SinghCaptain Amarinder Singh

ਨਤੀਜੇ ਵਜੋਂ ਵਿਭਾਗ ਨੇ ਹੁਣ ਤੱਕ 1990.31 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟ ਪ੍ਰਸਤਾਵਾਂ ਨੂੰ ਫੰਡਿੰਗ ਲਈ ਪੀ.ਆਈ.ਡੀ.ਬੀ. ਕੋਲ ਜਮ੍ਹਾਂ ਕਰਵਾਉਣਾ ਹੈ ਅਤੇ ਸ਼ਹਿਰੀ ਸਥਾਨਕ ਇਕਾਈਆਂ ਨੇ ਹਾਲੇ ਹੋਰ 67.55 ਕਰੋੜ ਰੁਪਏ ਦੀ ਵਰਤੋਂ ਕਰਨੀ ਹੈ।

Punjab GovtPunjab Govt

ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ (ਸਥਾਨਕ ਸਰਕਾਰਾਂ) ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਲਈ ਸਮਾਂ ਬੱਧਤਾ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਦੂਜੇ ਗੇੜ ਦੇ ਪ੍ਰਾਜੈਕਟਾਂ ਨੂੰ ਫੰਡਿੰਗ ਲਈ ਪੀ.ਆਈ.ਡੀ.ਬੀ. ਕੋਲ ਜਮ੍ਹਾਂ  ਕਰਵਾਉਣ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ ਕਿਉਂਕਿ ਉਸ ਲਈ ਲੋੜੀਂਦੇ ਫੰਡ ਪਹਿਲਾਂ ਹੀ ਉਨ੍ਹਾਂ ਵੱਲੋਂ ਫਰਵਰੀ ਵਿੱਚ ਮਨਜ਼ੂਰ ਕਰ ਲਏ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement