ਕੈਪਟਨ ਵਲੋਂ ਕੇਂਦਰ ਦੇ ਅਖੌਤੀ ਖੇਤੀ ਸੁਧਾਰਾਂ ਦੀ ਮੁਖ਼ਾਲਫ਼ਤ
Published : Jun 6, 2020, 8:08 am IST
Updated : Jun 6, 2020, 8:08 am IST
SHARE ARTICLE
Amarinder Singh
Amarinder Singh

ਆਰਡੀਨੈਂਸ ਨੂੰ ਕੌਮੀ ਸੰਘੀ ਢਾਂਚੇ 'ਤੇ ਹਮਲਾ ਕਰਾਰ ਦਿਤਾ

ਚੰਡੀਗੜ੍ਹ, 5 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵਲੋਂ ਖੇਤੀ ਖੇਤਰ ਲਈ ਐਲਾਨੇ ਅਖੌਤੀ ਸੁਧਾਰਾਂ ਨੂੰ ਮੁਲਕ ਦੇ ਸੰਘੀ ਢਾਂਚੇ ਨੂੰ ਖੋਰਾ ਲਾਉਣ ਅਤੇ ਅਸਥਿਰ ਕਰਨ ਲਈ ਢੀਠਤਾ ਵਾਲਾ ਇਕ ਹੋਰ ਯਤਨ ਆਖਦਿਆਂ ਰੱਦ ਕੀਤਾ। ਮੁੱਖ ਮੰਤਰੀ ਨੇ ਚੇਤਾਵਨੀ ਦਿਤੀ ਕਿ ਇਸ ਨਾਲ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਖ੍ਰੀਦ ਵਿਵਸਥਾ ਦੇ ਖ਼ਾਤਮੇ ਦਾ ਮੁੱਢ ਬੱਝੇਗਾ ਅਤੇ ਸੂਬੇ ਦੇ ਕਿਸਾਨਾਂ ਅੰਦਰ ਬੇਚੈਨੀ ਪੈਦਾ ਹੋਵੇਗੀ।

ਭਾਰਤ ਦੇ ਸੰਵਿਧਾਨ ਤਹਿਤ ਸੁਰੱਖਿਅਤ ਸੂਬਿਆਂ ਦੇ ਅਧਿਕਾਰਾਂ ਨੂੰ ਦਬਾਉਣ ਵਾਲੇ ਕੇਂਦਰ ਦੇ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਭਾਰਤ ਸਰਕਾਰ ਦੇ ਮੁਲਕ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਵਾਲੇ ਹਰ ਕਦਮ ਵਿਰੁਧ ਲੜੇਗਾ ਜਿਸ ਨਾਲ ਸੂਬੇ ਦੇ ਮਜ਼ਬੂਤ ਖੇਤੀ ਉਤਪਾਦਨ ਅਤੇ ਮਾਰਕੀਟਿੰਗ ਵਿਵਸਥਾ ਵਿਚ ਸਿੱਧਾ ਜਾਂ ਨੁਕਸਾਨਦਾਇਕ ਦਖ਼ਲ ਦਿਤਾ ਜਾ ਰਿਹਾ ਹੋਵੇ। ਉਨ੍ਹਾਂ ਚੇਤਾਵਨੀ ਦਿਤੀ ਕਿ ਅਜਿਹਾ ਫ਼ੈਸਲਾ ਮੁਲਕ ਦੀ ਅੰਨ ਸੁਰੱਖਿਆ, ਜਿਸ ਨੂੰ ਬਹਾਲ ਰੱਖਣ ਲਈ ਹਰੀ ਕ੍ਰਾਂਤੀ ਤੋਂ ਹੀ ਪੰਜਾਬ ਦੇ ਨਿਰਸਵਾਰਥ ਕਿਸਾਨਾਂ ਨੇ ਸਖ਼ਤ ਮਿਹਨਤ ਕੀਤੀ ਹੈ, ਨੂੰ ਬੁਰੀ ਤਰ੍ਹਾਂ ਅਤੇ ਨਾਂਹਪੱਖੀ ਢੰਗ ਨਾਲ ਪ੍ਰਭਾਵਤ ਕਰੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਭਾਰਤ ਦਾ ਸੰਘੀ ਢਾਂਚਾ ਕੇਂਦਰ ਅਤੇ ਸੂਬਿਆਂ ਦੀਆਂ ਜ਼ਿੰਮੇਵਾਰੀਆਂ ਅਤੇ ਭੂਮਿਕਾ ਨੂੰ ਸਪੱਸ਼ਟ ਰੂਪ ਵਿਚ ਨਿਰਧਾਰਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਵਿਵਸਥਾ ਤਹਿਤ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ ਅਤੇ ਕੇਂਦਰ ਸਰਕਾਰ ਪਾਸ ਅਜਿਹਾ ਕਾਨੂੰਨ ਬਣਾਉਣ ਲਈ ਕੋਈ ਸ਼ਕਤੀਆਂ ਨਹੀਂ ਜਿਸ ਨਾਲ ਖੇਤੀਬਾੜੀ ਉਤਪਾਦਨ, ਮਾਰਕੀਟਿੰਗ ਅਤੇ ਪ੍ਰੋਸੈਸਿੰਗ ਦੀ ਗਤੀਸ਼ੀਲਤਾ ਨਾਲ ਨਜਿਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਮਸਲੇ ਸੂਬਿਆਂ ਦੇ ਹਨ ਜਿਨ੍ਹਾਂ ਨੂੰ ਸੂਬੇ ਨਿਜੀ ਪੱਧਰ 'ਤੇ ਬਿਹਤਰੀ ਨਾਲ ਨਜਿੱਠ ਸਕਦੇ ਹਨ।

ਉਨ੍ਹਾਂ ਕਿਹਾ ਕਿ ਕਿਸਾਨੀ ਪੈਦਾਵਰ, ਵਪਾਰ ਅਤੇ ਵਣਜ ( ਉੱਥਾਨ ਅਤੇ ਸਹੂਲਤ) ਆਰਡੀਨੈਂਸ-2020 ਕੇਂਦਰ ਸਰਕਾਰ ਦੀ ਪੱਧਰ 'ਤੇ ਉੱਚ ਦਰਜੇ ਦਾ ਨਾਂਹ-ਪੱਖੀ ਫ਼ੈਸਲਾ ਹੈ''। ਇਸ ਤੱਥ 'ਤੇ ਜ਼ੋਰ ਦਿੰਦਿਆਂ ਕਿ ਇਹ ਫ਼ੈਸਲਾ ਪੰਜਾਬ ਨੂੰ ਨੁਕਸਾਨ ਪਹੁੰਚਾਏਗਾ, ਮੁੱਖ ਮੰਤਰੀ ਨੇ ਵੀਡੀਉ ਪ੍ਰੈੱਸ ਕਾਨਫ਼²ਰੰਸ ਦੌਰਾਨ ਕਿਹਾ ਕਿ ਕੇਂਦਰ ਦੇ ਅਚਾਨਕ ਫ਼ੈਸਲੇ ਲੈਣ ਅਤੇ ਰਾਜਾਂ ਦਾ ਪੱਖ ਜਾਣੇ ਵਗੈਰ ਇਨ੍ਹਾਂ ਨੂੰ ਸੂਬਿਆਂ 'ਤੇ ਥੋਪਣ ਦੀ ਆਦਤ ਸੂਬੇ ਦੇ ਸੰਘੀ ਢਾਂਚੇ ਦੇ ਨਿਯਮਾਂ ਦੀ ਉਲੰਘਣਾ ਹੈ।

ਆਪਣੇ ਬਿਆਨ ਵਿੱਚ ਮੁੱਖ ਮੰਤਰੀ  ਨੇ ਅੱਗੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸੰਕਟ ਦੌਰਾਨ ਕੇਂਦਰ ਸਰਕਾਰ ਦੇ ਅਜਿਹੇ ਕਦਮ ਆਰਥਿਕ, ਸਮਾਜਿਕ, ਕਾਨੂੰਨ  ਅਤੇ ਵਿਵਸਥਾ ਲਈ ਗੰਭੀਰ ਨਤੀਜੇ ਪੈਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ  ਦਾ ਕੋਈ ਲਾਭ ਨਹੀਂ ਅਤੇ ਇਸ ਕਾਨੂੰਨੀ ਤਬਦੀਲੀ ਨਾਲ ਕਿਸਾਨਾਂ ਦਾ ਵਪਾਰੀਆਂ ਹੱਥੋਂ ਨੁਕਸਾਨ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਝਗੜਿਆਂ ਦੇ ਨਿਪਟਾਰੇ ਲਈ ਕੋਈ ਵਿਵਸਥਾ ਨਹੀਂ ਬਣਾਈ ਗਈ ਅਤੇ ਨਾ ਹੀ ਸੂਬਾ ਸਰਕਾਰਾਂ ਨਾਲ ਇਸ ਸਬੰਧੀ ਕੋਈ ਵਿਚਾਰ-ਵਟਾਂਦਰਾ ਕੀਤਾ ਗਿਆ ਹੈ ਜਿਨ੍ਹਾਂ ਨੂੰ ਕੇਂਦਰ ਦੇ ਜਲਦਬਾਜ਼ੀ 'ਚ ਉਠਾਏ ਇਸ ਕਦਮ ਦੇ ਨਤੀਜੇ ਭੁਗਤਣ ਲਈ ਛੱਡ ਦਿੱਤਾ ਗਿਆ ਹੈ।

ਇਸ ਕਾਨੂੰਨ ਨੂੰ ਕਿਸਾਨ ਭਾਈਚਾਰੇ, ਜਿਨ੍ਹਾਂ ਦੇ ਹਿੱਤਾਂ ਨੂੰ ਐਨ.ਡੀ.ਏ. ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਲਗਾਤਾਰ ਅਣਗੌਲਿਆ ਕੀਤਾ ਹੈ, ਨਾਲ ਇਕ ਕੋਝਾ ਮਜ਼ਾਕ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਖੇਤੀਬਾੜੀ ਲਈ ਅਤਿ ਲੋੜੀਂਦੇ ਸੁਧਾਰਾਂ ਦੇ ਯੁੱਗ ਦੀ ਸ਼ੁਰੂਆਤ ਕਰਨ ਤੋਂ ਕੋਹਾਂ ਦੂਰੀ ਵਾਲੇ ਇਨ੍ਹਾਂ ਐਲਾਨਾਂ ਨੂੰ ਇਸ ਖੇਤਰ ਨੂੰ ਇਕਮੁੱਠ ਰੱਖਣ ਵਾਲੀਆਂ ਪ੍ਰਕ੍ਰਿਆਵਾਂ ਅਤੇ ਵਿਵਸਥਾਵਾਂ 'ਤੇ ਡੂੰਘੀ ਸੱਟ ਮਾਰਨ ਵਾਲੀ ਸਪੱਸ਼ਟ ਅਤੇ ਜ਼ਾਹਰਾ ਵਿਉਂਤ ਕਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement