ਸੰਕਟ ਵੇਲੇ ਕੇਂਦਰ ਨੇ ਸਾਡੀ ਬਾਂਹ ਨਹੀਂ ਫੜੀ : ਕੈਪਟਨ ਅਮਰਿੰਦਰ ਸਿੰਘ
Published : Jun 6, 2020, 9:20 am IST
Updated : Jun 6, 2020, 9:20 am IST
SHARE ARTICLE
Captain Amarinder Singh
Captain Amarinder Singh

ਕੇਂਦਰ ਸਰਕਾਰ ਦੇ ਰਵਈਏ ਨੂੰ ਅਫ਼ਸੋਸਨਾਕ ਦਸਿਆ

ਚੰਡੀਗੜ੍ਹ, 5 ਜੂਨ (ਸਪੋਕਸਮੈਨ ਸਮਾਚਾਰ ਸੇਵਾ)  : ਤਾਲਾਬੰਦੀ ਦੇ ਲੰਮਾ ਸਮਾਂ ਚੱਲਣ ਅਤੇ ਕੋਵਿਡ ਵਿਰੁੱਧ ਲੜਾਈ ਲੜਨ ਵਿੱਚ ਭਾਰਤ ਸਰਕਾਰ ਵੱਲੋਂ ਛੋਟੇ ਸੂਬਿਆਂ ਦੀ ਬਾਂਹ ਨਾ ਫੜਨ ’ਤੇ ਅਫ਼ਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਇਹ ਕੇਂਦਰ ਸਰਕਾਰ ਦੀ ਡਿਊਟੀ ਬਣਦੀ ਹੈ ਕਿ ਇਸ ਕੌਮੀ ਲੜਾਈ ਵਿੱਚ ਅਰਥਚਾਰੇ ਦੀ ਮੰਦਹਾਲੀ ਨਾਲ ਜੂਝ ਰਹੇ ਸੂਬਿਆਂ ਦੀ ਮਦਦ ਲਈ ਅੱਗੇ ਆਵੇ।

ਵੀਡੀਉ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ, ਕੋਵਿਡ ਦੀ ਸਥਿਤੀ ਨੂੰ ਸੰਭਾਲਣ ਵਿਚ ਸਿਖਰ ’ਤੇ ਹੈ ਅਤੇ ਮੈਡੀਕਲ ਦੇ ਪੱਖ ਤੋਂ ਸਮੱਸਿਆ ਨੂੰ ਕਾਫ਼ੀ ਹੱਦ ਤਕ ਕਾਬੂ ਕਰ ਲਿਆ ਹੈ ਪਰ ਆਰਥਕ ਸੁਰਜੀਤੀ ਲਈ ਕੇਂਦਰ ਸਰਕਾਰ ਪਾਸੋਂ ਮਦਦ ਦੀ ਲੋੜ ਹੋਵੇਗੀ। ਭਾਰਤ ਸਰਕਾਰ ਦੇ ਮੌਜੂਦਾ ਰਵੱਈਏ ਨੂੰ ਅਫਸੋਸਜਨਕ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ ਆਰਥਿਕ ਸਰਗਰਮੀਆਂ ਦੀ ਮੁੜ ਸ਼ੁਰੂਆਤ ਕਰਨ ਲਈ ਸਾਰੇ ਕਦਮ ਸੂਬਾ ਸਰਕਾਰ ਨੇ ਆਪਣੇ ਯਤਨਾਂ ਨਾਲ ਚੁੱਕੇ ਹਨ।

ਕੁੱਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ.) ਦੀ ਕਰਜ਼ਾ ਹੱਦ ਵਧਾਉਣ ਲਈ ਸ਼ਰਤਾਂ ਥੋਪਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਅਧਿਕਾਰਾਂ ਨੂੰ ਘਟਾਉਂਦੇ ਹੋਏ ਕੇਂਦਰ ਸਰਕਾਰ ਵਲੋਂ ਬਹੁਤ ਘੱਟ ਅਤੇ ਦੇਰੀ ਨਾਲ ਕੀਤੀ ਵਿੱਤੀ ਮਦਦ ਦਾ ਲਾਭ ਵੀ ਮਨਫ਼ੀ ਹੋ ਗਿਆ। ਕੋਵਿਡ-19 ਦਰਮਿਆਨ ਅਰਥ ਵਿਵਸਥਾ ਨੂੰ ਮੁੜ ਸੁਰਜੀਤ ਕਰਨ ਲਈ  ਸੂਬੇ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ‘ਚ  ਸਮਾਪਤ ਹੋਏ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੀ ਹੋਈ ਭਰਵੀਂ ਫਸਲ ਸਦਕਾ ਕਰੀਬ 24000 ਕੋਰੜ ਰੁਪਏ ਪੇਂਡੂ ਆਰਥਿਕਤਾ ਲਈ ਮੁਹੱਈਆ ਕਰਵਾਏ ਗਏ ਹਨ। 

ਮੁੱਖ ਮੰਤਰੀ  ਨੇ ਅੱਗੋਂ ਦੱਸਿਆ ਕਿ ਸੂਬੇ ਦੇ ਕੁੱਲ 2.56 ਲੱਖ ਉਦਯੋਗਿਕ ਯੂਨਿਟਾਂ ਵਿਚੋਂ 20 ਹਜ਼ਾਰ ਨੂੰ ਛੱਡ ਕੇ ਸਾਰੇ ਚਾਲੂ ਹੋ ਚੁੱਕੇ ਹਨ। ਉਨ੍ਹ੍ਹਾਂ ਕਿਹਾ ਕਿ ਤਾਂ ਵੀ ਸੂਬੇ ਦੀ ਅਰਥ ਵਿਵਸਥਾ ਨੂੰ ਆਪਣੇ ਸਿਖਰਲੇ ਪੱਧਰ ਤੱਕ  ਪਹੁੰਚਣ ਲਈ ਕੁਝ ਸਮਾਂ ਤਾਂ ਲੱਗੇਗਾ। ਉਨ੍ਹ੍ਹਾਂ ਨੇ ਛੋਟੇ ਅਤੇ ਮੱਧ ਦਰਜੇ ਦੇ ਉਦਯੋਗਾਂ ਨੂੰ ਇਸ ਸੰਕਟ ਭਰੇ ਸਮੇਂ ਵਿੱਚੋਂ ਉਭਾਰਨ ਲਈ ਕੇਂਦਰ ਨੂੰ ਅਪੀਲ ਕੀਤੀ। 

ਉਦਯੋਗਾਂ, ਕਾਰੋਬਾਰਾਂ ਅਤੇ ਹੋਰਨਾਂ ਗਤੀਵਿਧੀਆਂ ਦੇ ਮੁੜ ਸ਼ੁਰੂ ਦੇ ਮੱਦੇਨਜ਼ਰ ਕੋਵਿਡ ਦੇ ਖਤਰੇ ਦੇ ਫੈਲਣ ਨਾਲ ਨਜਿੱਠਣ ਲਈ ਰਾਜ ਦੀ ਤਿਆਰੀ ਬਾਰੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਬੁਖਾਰ ਦੀ ਜਾਂਚ ਸਮੇਤ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਦਿਆਂ ਸਾਰੇ ਉਪਾਅ ਕੀਤੇ ਜਾ ਰਹੇ ਹਨ। ਅਤਿਅੰਤ ਸਾਵਧਾਨੀ ਦੀ ਲੋੜ ਨੂੰ ਦਰਸਾਉਂਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਜਦੋਂ ਵੀ ਉਹ ਬਾਹਰ ਨਿਕਲਣ ਤਾਂ ਬੁਖਾਰ ਦੀ ਜਾਂਚ ਕਰਵਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਸ਼ਹਿਰਾਂ ਵਿੱਚੋਂ ਅਕਸਰ ਕਮਿਊਨਿਟੀ ਫੈਲਾਅ ਦੀਆਂ ਖਬਰਾਂ ਆਉਣ ਦੇ ਬਾਵਜੂਦ ਸੂਬਾ ਸਰਕਾਰ ਕੋਵਿਡ ਖਿਲਾਫ ਆਪਣੀ ਲੜਾਈ ਵਿੱਚ ਸਥਿਤੀ ਦੇ ਸਿਖਰ ’ਤੇ ਹੈ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਪ੍ਰਭਾਵਿਤ ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਜਾਂ ਉਨ੍ਹਾਂ ਦੇ ਮਾਮੂਲੀ ਜਿਹੇ ਲੱਛਣ ਦਿਖਾਉਣ ‘ਤੇ ਲੋਕਾਂ ਦੀ ਡਾਕਟਰੀ ਜਾਂਚ ਕਰਵਾਉਣ ਵਿੱਚ ਅਸਫਲ ਰਹਿਣ ਕਾਰਨ ਹੋਰ ਵਧ ਜਾਂਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement