ਜੈਵਿਕ-ਵਿਭਿੰਨਤਾ ਦੇ ਨਾਸ ਕਾਰਨ ਮੁਹਾਲ ਹੋ ਜਾਵੇਗਾ ਸਾਡਾ ਜਿਊਣਾ : ਅਲੋਕ ਸ਼ੇਖਰ ਆਈ.ਏ.ਐਸ
Published : Jun 6, 2020, 7:36 am IST
Updated : Jun 6, 2020, 7:36 am IST
SHARE ARTICLE
forest
forest

ਜੰਗਲਾਂ ਦੀ ਕਟਾਈ, ਜੰਗਲੀ ਜੀਵਾਂ ਦੇ ਟਿਕਾਣਿਆਂ ਦੇ ਕਬਜੇ ਕਰਨ ਅਤੇ ਉਹਨਾਂ ਦੇ ਖਾਤਮੇ,

ਕਪੂਰਥਲਾ : ਜੰਗਲਾਂ ਦੀ ਕਟਾਈ, ਜੰਗਲੀ ਜੀਵਾਂ ਦੇ ਟਿਕਾਣਿਆਂ ਦੇ ਕਬਜੇ ਕਰਨ ਅਤੇ ਉਹਨਾਂ ਦੇ ਖਾਤਮੇ,  ਸਾਲ ਵਿਚ ਇਕ ਤੋਂ ਵੱਧ ਫ਼ਸਲਾਂ ਲੈਣ ਦੀ ਲਾਲਸਾ ਸਮੇਤ ਮਨੁੱਖੀ ਗਤੀਵਿਧੀਆਂ ਦੇ ਕਾਰਨ ਜਲਵਾਯੂ ਇੰਨੀ ਤੇਜ਼ੀ ਨਾਲ ਬਦਲ ਰਿਹਾ ਕਿ ਇਸ ਨੇ ਕੁਦਰਤ ਨੂੰ ਵੀ ਪਿੱਛੇ ਛੱਡ ਦਿਤਾ ਹੈ।

ForestForest

ਜੇਕਰ ਅਸੀਂ ਇਸ ਹੀ ਰਾਹ 'ਤੇ ਚਲਦੇ ਰਹੇ ਅਤੇ ਜੈਵਿਕ-ਵਿਭਿੰਨਤਾ ਦਾ ਖ਼ਾਤਮਾ ਕਰਦੇ ਰਹੇ ਤਾਂ ਆਉਣ ਵਾਲੇ ਸਮੇਂ ਵਿਚ ਸਾਡਾ ਜਿਉਣਾ ਮੁਸ਼ਕਲ ਹੋ ਜਾਵੇਗਾ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਮੁੱਖ ਸਕੱਤਰ ਵਿਗਿਆਨ ਤਕਨਾਲੌਜੀ ਤੇ ਵਾਤਾਵਰਣ ਪੰਜਾਬ, ਸ੍ਰੀ ਅਲੋਕ ਸ਼ੇਖਰ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਮੌਕੇ ਕਰਵਾਏ ਵੈਬੀਨਾਰ ਮੌਕੇ ਕੀਤਾ।

ForestForest

ਇਸ ਵੈਬੀਨਾਰ ਦੀ ਮੇਜ਼ਬਾਨੀ ਕਰਦਿਆਂ ਡਾ. ਨੀਲਿਮਾ ਜੇਰਥ ਡਾਇਰੈਕਟਰ ਜਨਰਲ ਸਾਇੰਸ ਸਿਟੀ ਨੇ ਕਿਹਾ ਕਿ ਮਨੁੱਖ ਧਰਤੀ ਸਮਰੱਥਾਂ ਤੋਂ ਪਰੇ ਹੋ ਕੇ ਕੁਦਰਤੀ ਸਰੋਤਾਂ ਦੀ ਵਰਤੋਂ ਕਰ ਰਿਹਾ, ਜਿਹੜੀ ਕਿ ਸਾਡੇ ਸਰਿਆਂ ਦੇ ਵਾਤਾਵਰਣ ਦੀ ਸਰੁੱਖਿਆ ਲਈ ਖ਼ਤਰੇ ਦੀ ਘੰਟੀ ਹੈ।

Forest Forest

ਵਿਸ਼ਵ ਵਾਤਾਵਰਣ ਦਿਵਸ  ਸਾਨੂੰ ਇਸ ਵਾਲੇ ਜਾਗਰੂਕ ਹੋਣ ਦਾ ਹੋਕਾ ਦੇ ਰਿਹਾ ਹੈ। ਇਸ ਮੌਕੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਵੈਬੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਸਤਵਿੰਦਰ ਸਿੰਘ ਮਰਵਾਹਾ ਨੇ ਕਿਹਾ ਕਿ ਇਸ ਵਾਰ ਵਿਸ਼ਵ  ਵਾਤਾਵਰਣ ਦਿਵਸ  ਦਾ ਥੀਮ “ਜੈਵਿਕ ਵਿਭਿੰਨਤਾ ਅਤੇ ਕੁਦਰਤ ਲਈ ਸਮਾਂ” ਹੈ।

forest in Indiaforest 

ਉਨ੍ਹਾਂ ਕਿਹਾ ਜਦੋਂ ਪੂਰੀ ਦੁਨੀਆਂ ਕੋਰੋਨਾ ਮਹਾਂਮਾਰੀ ਨਾਲ ਲੜ ਰਹੀ ਹੈ, ਇਸ ਵਕਤ ਕੁਦਰਤ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਕ ਕੁਦਰਤ ਹੀ ਹੈ ਜੋ ਸਾਨੂੰ ਖਾਣ ਲਈ ਭੋਜਨ, ਸਾਹ ਲੈਣ ਲਈ ਹਵਾ ਅਤੇ ਪੀਣ ਲਈ ਪਾਣ ਅਤੇ ਜਿਉਣ ਲਈ ਸਵੱਛ ਵਾਤਾਵਰਣ  ਮਹੁੱਈਆਂ ਕਰਵਾਉਂਦੀ ਹੈ।

ਨਦੀਆਂ ਦੇ ਪਾਣੀਆਂ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਤਾਲਾਬੰਦੀ ਦੇ ਸਮੇਂ ਵੇਖਿਆ ਗਿਆ ਹੈ ਜਦੋਂ ਸਾਰੀਆਂ ਫ਼ੈਕਟਰੀਆਂ ਬੰਦ ਸਨ ਤਾਂ ਵੀ ਦਰਿਆਵਾਂ ਦਾ ਪਾਣੀ ਗੰਦਲਾ ਹੀ ਰਿਹਾ ਹੈ, ਕਿਉਂ ਕਿ ਪਾਣੀ ਦੇ ਸਰੋਤ ਹੀ ਗੰਦਲੇ ਹੋ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement