ਜਥੇਦਾਰ ਅਕਾਲ ਤਖ਼ਤ ਵੱਲੋਂ ਖ਼ਾਲਿਸਤਾਨ ਦੀ ਮੰਗ ਦਾ ਸਮਰਥਨ
Published : Jun 6, 2020, 11:04 am IST
Updated : Jun 6, 2020, 11:04 am IST
SHARE ARTICLE
Giani Harpreet Singh
Giani Harpreet Singh

ਅੱਜ ਜੂਨ 84 ਦੇ ਘੱਲੂਘਾਰੇ ਦੀ 36ਵੀਂ ਵਰ੍ਹੇਗੰਢ ਅਤੇ ਮੀਰੀ ਪੀਰੀ ਦੇ ਮਾਲਕ ਸ੍ਰੀ....

ਅੰਮ੍ਰਿਤਸਰ: ਅੱਜ ਜੂਨ 84 ਦੇ ਘੱਲੂਘਾਰੇ ਦੀ 36ਵੀਂ ਵਰ੍ਹੇਗੰਢ ਅਤੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨੂੰ ਸੰਬੋਧਨ ਕੀਤਾ।

Harmandir SahibHarmandir Sahib

ਉਨ੍ਹਾਂ ਸਭ ਤੋਂ ਪਹਿਲਾਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਜੂਨ 84 ਦੇ ਘੱਲੂਘਾਰੇ ਦਾ ਹਮਲਾ ਸਿੱਖ ਮਾਨਸਕਿਤਾ 'ਤੇ ਕੀਤਾ ਹਮਲਾ ਸੀ ਅਤੇ ਇਸ ਦੀ ਪੀੜ੍ਹ ਰਹਿੰਦੀ ਦੁਨੀਆਂ ਤੱਕ ਸਿੱਖ ਕਦੇ ਭੁਲਾ ਨਹੀਂ ਸਕਣਗੇ। 

Harmandir SahibHarmandir Sahib

ਜਥੇਦਾਰ ਨੇ ਕਿਹਾ ਕਿ ਅੱਜ ਭਾਵੇਂ ਪ੍ਰਸ਼ਾਸ਼ਨ ਵੱਲੋਂ ਦਰਬਾਰ ਸਾਹਿਬ ਦੀ ਕੀਤੀ ਘੇਰਾਬੰਦੀ ਕਰਕੇ ਬਹੁਤੇ ਸਰਧਾਲੂ ਪਹੁੰਚ ਨਹੀਂ ਸਕੇ, ਪਰ ਪਹੁੰਚੇ ਸਰਧਾਲੂਆਂ ਦਾ ਉਹਨਾਂ ਤਹਿ ਦਿਲੋਂ ਧੰਨਵਾਦ ਕੀਤਾ।

Harmandir SahibHarmandir Sahib

ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਦੇ ਦਰਸ਼ਨਾਂ ਤੋਂ ਰੋਕੇ ਜਾਣ ਵਾਲੇ ਸ਼ਰਧਾਲੂਆਂ ਨੂੰ ਅੰਦਰ ਜਾਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ ਤੇ ਇਹ ਰੋਕਾਂ ਨਹੀਂ ਲੱਗਣੀਆਂ ਚਾਹੀਦੀਆਂ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ 1984 ਦੇ ਘੱਲੂਘਾਰੇ ਨੂੰ ਹੱਢੀਂ ਹਢਾਉਣ ਅਤੇ ਅੱਖੀਂ ਦੇਖਣ ਵਾਲਿਆਂ ਦੇ ਬਿਆਨ ਕਲਮਬੱਧ ਕੀਤੇ ਜਾਣੇ ਚਾਹੀਦੇ ਹਨ।

Bhai Gobind Singh LongowalBhai Gobind Singh Longowal

ਅਤੇ ਇੱਕ ਦਸਤਾਵੇਜ਼ ਬਣਾ ਕੇ ਵੱਖ-ਵੱਖ ਭਾਸ਼ਾਵਾਂ 'ਚ ਪ੍ਰਿੰਟ ਕਰਾ ਕੇ ਵੰਡਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪ ਵੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਹਿਯੋਗ ਨਾਲ ਇਹ ਕਾਰਜ ਆਰੰਭ ਕਰਨਗੇ। 

ਉਨ੍ਹਾਂ ਕਿਹਾ ਖਾਲਿਸਤਾਨ ਦੀ ਮੰਗ ਨੂੰ ਜਾਇਜ਼ ਠਹਿਰਾਇਆ ਅਤੇ ਕਿਹਾ ਕਿ ਜੇਕਰ ਦਰਬਾਰ ਸਾਹਿਬ ਕਿਸੇ ਸਮਾਗਮ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੇ ਖਾਲਿਸਤਾਨ ਜਾਂ ਹੋਰ ਨਾਅਰੇ ਲਗਦੇ ਹਨ ਤਾਂ ਉਹ ਜਾਇਜ਼ ਹਨ।

ਜਥੇਦਾਰ ਨੇ ਕਿਹਾ ਕਿ ਭਾਰਤ ਸਰਕਾਰ ਦੀ ਪੇਸ਼ਕਾਰੀ 36 ਸਾਲਾਂ ਬਾਅਦ ਹਾਲੇ ਵੀ ਸਿੱਖ ਵਿਰੋਧੀ ਹੈ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਜੂਨ 84 ਦੇ ਹਮਲੇ ਦੀ ਨਿੰਦਿਆ ਕੀਤੀ। ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਜੇਕਰ ਕਦੇ ਸਿੱਖਾਂ ਨੂੰ ਖਾਲਿਸਤਾਨ ਦੇਣ ਦੀ ਆਗਿਆ ਦਿੱਤੀ ਜਾਵੇਗੀ ਤਾਂ ਉਹ ਖੁਸ਼ੀ ਖੁਸ਼ੀ ਜਰੂਰ ਖਾਲਿਸਤਾਨ ਲੈਣਗੇ

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement