ਜੇਕਰ ਕੂਟਨੀਤੀ ਕੰਮ ਨਹੀਂ ਕਰਦੀ ਤਾਂ ਚੀਨ ਵਿਰੁਧ ਸਖ਼ਤ ਸਟੈਂਡ ਲਿਆ ਜਾਵੇ
Published : Jun 6, 2020, 8:45 am IST
Updated : Jun 6, 2020, 8:45 am IST
SHARE ARTICLE
Amarinder Singh
Amarinder Singh

ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰ ਨੂੰ ਅਪੀਲ

ਚੰਡੀਗੜ੍ਹ, 5 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਜੰਗ ਲਈ ਕੋਈ ਸਮਰਥਨ ਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਚੀਨ ਵਲੋਂ ਕੂਟਨੀਤਕ ਯਤਨਾਂ ਨੂੰ ਕੋਈ ਹੁੰਗਾਰਾ ਨਾ ਦੇਣ ਦੀ ਸੂਰਤ ਵਿਚ ਇਸ ਗੁਆਂਢੀ ਮੁਲਕ ਨਾਲ ਲਗਾਤਾਰ ਉਠ ਰਹੇ ਸਰਹੱਦੀ ਮਸਲੇ 'ਤੇ ਸਖ਼ਤ ਸਟੈਂਡ ਲੈਣ ਦੀ ਅਪੀਲ ਕੀਤੀ ਹੈ।

ਵੀਡੀਉ ਪ੍ਰੈੱਸ ਕਾਨਫ਼ਰੰਸ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ, ''ਇਹ ਮਸਲਾ ਗੱਲਬਾਤ ਅਤੇ ਸਫਾਰਤੀ ਯਤਨਾਂ ਨਾਲ ਸੁਲਝਾਉਣ ਦੀ ਜ਼ਰੂਰਤ ਹੈ, ਪਰ ਅਸੀਂ ਸਰਹੱਦ 'ਤੇ ਚੀਨ ਦੀਆਂ ਗਤੀਵਿਧੀਆਂ ਨਾਲ ਪੈਦਾ ਹੋ ਰਹੇ ਖ਼ਤਰੇ ਵਲ ਪਿੱਠ ਨਹੀਂ ਕਰ ਸਕਦੇ।'' ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਭੂਸੱਤਾ ਕੌਮਾਂ ਵਾਲੇ ਦੋਵੇਂ ਮੁਲਕਾਂ ਨੂੰ ਇਸ ਸਮੱਸਿਆ ਦਾ ਹੱਲ ਕੂਟਨੀਤਕ ਪੱਧਰ 'ਤੇ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਜੰਗ ਨਹੀਂ ਚਾਹੁੰਦਾ ਪਰ ਅਸੀਂ ਚੀਨ ਵੱਲੋਂ ਇਸ ਤਰ੍ਹਾਂ ਪ੍ਰੇਸ਼ਾਨ ਕੀਤੇ ਜਾਣ ਨੂੰ ਵੀ ਸਵਿਕਾਰ ਨਹੀਂ ਕਰਾਂਗੇ। ''ਅਸੀਂ ਸ਼ਾਂਤੀ ਚਾਹੁੰਦੇ ਹਾਂ, ਪਰ ਉਹ ਸਾਨੂੰ ਇਸ ਤਰ੍ਹਾਂ ਪ੍ਰੇਸ਼ਾਨ ਵੀ ਨਹੀਂ ਕਰ ਸਕਦੇ।'' ਮੁੱਖ ਮੰਤਰੀ ਨੇ ਕਿਹਾ ਕਿ ਚੀਨ ਨੂੰ ਪਿੱਛੇ ਵਲ ਭਾਰਤੀ ਖੇਤਰ ਤੋਂ ਬਾਹਰ ਧੱਕਣਾ ਚਾਹੀਦਾ ਹੈ।

captain amrinder singh captain amrinder singh

ਇਸ 'ਤੇ ਜ਼ੋਰ ਦਿੰਦਿਆਂ ਕਿ ਭਾਰਤ ਆਪਣੀ ਜ਼ਮੀਨ ਨਹੀਂ ਛੱਡ ਸਕਦਾ, ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਇਸ ਖਤਰੇ ਦਾ ਮੁਕਾਬਲਾ ਨਹੀਂ ਕੀਤਾ ਜਾਂਦਾ ਤਾਂ ਚੀਨ ਵਾਲੇ ਭਵਿੱਖ ਵਿੱਚ ਵੱਧ ਜ਼ਮੀਨ ਮੰਗਣਗੇ ਜੋ ਕਿਸੇ ਵੀ ਕੀਮਤ 'ਤੇ ਮਨਜ਼ੂਰ ਨਹੀਂ। ਡੋਕਲਾਮ ਘਟਨਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਚੀਨ ਵਲੋਂ ਅਜਿਹੇ ਉਕਸਾਊ ਕਦਮ ਆਮ ਹਨ ਅਤੇ ਚੀਨ ਨੇ ਅਕਸਾਈ ਚੀਨ ਵਿਚ ਭਾਰਤੀ ਖੇਤਰ 'ਤੇ ਕਬਜ਼ਾ ਕਰ ਲਿਆ ਸੀ ਅਤੇ ਉਸ ਵੱਲੋਂ ਅਜਿਹੇ ਕਦਮਾਂ ਦਾ ਸਹਾਰਾ ਹੀ ਅਰੁਣਚਾਲ ਪ੍ਰਦੇਸ਼ ਵਿਚ ਲਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚੀਨ ਵੱਲੋਂ ਉਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਵਿਚ ਵੀ ਭਾਰਤੀ ਜ਼ਮੀਨ 'ਤੇ ਬੀਤੇ ਸਮੇਂ ਵਿਚ ਅਪਣਾ ਦਾਅਵਾ ਜਤਾਉਣ ਦੇ ਯਤਨ ਕੀਤੇ ਜਾਂਦੇ ਰਹੇ ਹਨ।

ਚੀਨ ਨੂੰ ਉਸ ਭਾਰਤੀ ਖੇਤਰ ਨੂੰ ਛੱਡ ਦੇਣਾ ਚਾਹੀਦਾ ਹੈ ਜਿਸ ਵਿਚ ਉਹ ਹੁਣ ਆ ਗਏ ਹਨ ਅਤੇ ਜਿਸ ਉਪਰ ਉਨ੍ਹਾਂ ਦਾ ਕੋਈ ਹੱਕ ਨਹੀਂ। ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿਤੀ ਕਿ 1962 ਦੇ ਮੁਕਾਬਲੇ ਭਾਰਤੀ ਸੁਰੱਖਿਆ ਸੈਨਾਵਾਂ ਹੁਣ ਕਿਤੇ ਵੱਧ ਆਧੁਨਿਕ ਹਨ ਤੇ ਵਧੀਆ ਹਥਿਆਰਾਂ ਨਾਲ ਲੈਸ ਹਨ ਅਤੇ ਚੀਨ ਸਾਨੂੰ ਹਲਕੇ ਵਿਚ ਨਹੀਂ ਲੈ ਸਕਦਾ।

ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਮਨਾਉਣ ਮੌਕੇ ਸ਼ਾਂਤੀ ਭੰਗ ਹੋਣ ਖ਼ਤਰੇ ਬਾਰੇ ਪੁੱਛੇ  ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਅਤਿਵਾਦ ਦੇ ਕਾਲੇ ਦਿਨਾਂ ਦੌਰਾਨ 35000 ਜਾਨਾਂ ਗਵਾਉਣ ਵਾਲੇ ਪੰਜਾਬ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿਤੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਪੰਜਾਬੀ ਅਜਿਹਾ ਨਹੀਂ ਚਾਹੁੰਦਾ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਭਾਰਤ ਵਿਰੋਧੀ ਮੁੱਠੀ ਭਰ ਅਨਸਰ ਹਨ ਜੋ ਹਮੇਸ਼ਾ ਖਾਲਿਸਤਾਨ ਦਾ ਨਾਮ ਵਰਤ ਕੇ ਲੋਕਾਂ ਨੂੰ ਭੜਕਾਉਣ ਦਾ ਲਗਾਤਾਰ ਯਤਨ ਕਰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement