ਜਥੇਦਾਰ ਬ੍ਰਹਮਪੁਰਾ ਵਲੋਂ ਬਾਦਲ ਦਲ 'ਚ ਵਾਪਸ ਜਾਣ ਦੀਆਂ ਅਫ਼ਵਾਹਾਂ ਦਾ ਖੰਡਨ
Published : Jun 6, 2020, 8:14 am IST
Updated : Jun 6, 2020, 8:14 am IST
SHARE ARTICLE
Ranjit Singh Brahmpura
Ranjit Singh Brahmpura

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਬਾਦਲ ਦਲ ਨਾਲ ਵਾਪਸ ਜਾਣ

ਚੰਡੀਗੜ੍ਹ, 5 ਜੂਨ (ਨੀਲ ਭਲਿੰਦਰ ਸਿੰਘ) : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਬਾਦਲ ਦਲ ਨਾਲ ਵਾਪਸ ਜਾਣ ਦੀਆਂ ਅਫ਼ਵਾਹਾਂ ਦਾ ਪੁਰਜ਼ੋਰ ਖੰਡਨ ਕਰਦਿਆਂ ਕਿਹਾ ਕਿ ਬਾਦਲ ਦਲ ਨਾਲ ਵਾਪਸ ਜਾਣਾ ਤਾਂ ਬਹੁਤ ਦੂਰ ਦੀ ਗੱਲ ਹੈ ਇਸ ਵਿਸ਼ੇ 'ਤੇ ਵਿਚਾਰ ਵੀ ਨਹੀਂ ਹੋ ਸਕਦਾ। ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਇਹੋ ਜਿਹੀਆਂ ਅਫ਼ਵਾਹਾਂ ਇਕ ਸੋਚੀ-ਸਮਝੀ ਸਾਜ਼ਸ਼ ਦਾ ਹਿੱਸਾ ਹਨ ਤੇ ਇਹ ਸੁਖਬੀਰ ਬਾਦਲ ਦੀ ਗੋਦੀ ਵਿਚ ਬੈਠਣ ਵਾਲੇ ਕੁੱਝ ਪੱਤਰਕਾਰਾਂ ਨੂੰ ਅਕਾਲੀ ਦਲ ਬਾਦਲ ਦੇ ਦਫ਼ਤਰ ਵਲੋਂ ਤਿਆਰ ਕੀਤੀਆਂ ਸਟੋਰੀਆਂ ਅਖਬਾਰਾਂ ਵਿਚ ਲਗਾਉਣ ਲਈ ਪੈਕੇਜ ਦੇ ਰੂਪ ਵਿਚ ਮਿਲਦੀਆਂ ਹਨ।

ਉਨ੍ਹਾਂ ਕਿਹਾ ਕਿ ਇਹ ਮੈਂ ਸੋਚ ਵੀ ਨਹੀਂ ਸਕਦਾ ਕਿ ਦੁਬਾਰਾ ਫਿਰ ਉਸ ਚਿੱਕੜ ਵਿਚ ਵੜਾਂ ਜਿਥੇ ਪਹਿਲਾਂ ਹੀ ਸਾਨੂੰ ਲਿਬੇੜਿਆ ਗਿਆ, ਸਾਨੂੰ ਵਾਰ-ਵਾਰ ਬਾਦਲ ਪਿਉ-ਪੁੱਤ ਦੀਆਂ ਗ਼ਲਤੀਆਂ ਦਾ ਸਪੱਸ਼ਟੀਕਰਨ ਦੇਣਾ ਪੈ ਰਿਹਾ ਹੈ, ਲੋਕ ਪੁਛਦੇ ਨੇ ਤੁਸੀਂ ਪਹਿਲਾਂ ਕਿਉਂ ਨਾ ਬੋਲੇ। ਉਨ੍ਹਾਂ ਕਿਹਾ ਕਿ ਬਾਦਲ ਦਲ ਵਿਚ ਉੱਚ ਅਹੁਦੇ ਸਿਰਫ਼ ਅਸੂਲ ਤੇ ਪੰਥ ਦੀ ਚੜ੍ਹਦੀ ਕਲਾ ਦੇ ਹਿਤ ਵਿਚ ਛੱਡ ਕੇ ਆਇਆ ਹਾਂ ਤੇ ਹੁਣ ਜ਼ਿੰਦਗੀ ਦੇ ਆਖਰੀ ਪੜਾਅ ਵਿਚ ਉਸ ਦਲ ਵਿਚ ਫਿਰ ਜਾਣਾ ਜਿਸ ਦਲ ਦੇ ਨੇਤਾਵਾਂ ਦੇ ਮੂੰਹ 'ਤੇ ਲੋਕ ਥੁੱਕ ਰਹੇ ਹਨ ਕਿਵੇਂ ਸੋਚ ਸਕਦਾ ਹਾਂ।

ranjit Singh BrahmpuraRanjit Singh Brahmpura

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਮੈਂ ਪਹਿਲਾਂ ਵਾਲੇ ਸਟੈਂਡ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਸ੍ਰੋਮਣੀ ਅਕਾਲੀ ਦਲ ਦਲ ਨੂੰ ਵਾਪਸ ਪੁਰਾਤਨ ਲੀਹਾਂ 'ਤੇ ਲੈ ਕੇ ਆਉਣ ਮੇਰੀ ਜ਼ਿੰਦਗੀ ਦਾ ਮੁੱਖ ਮਕਸਦ ਹੈ। ਪਾਰਟੀ ਦੇ ਕੈਂਪ ਆਫ਼ਿਸ ਸ੍ਰੀ ਹਰਿਰਾਏ ਇਨਕਲੇਵ ਸ੍ਰੀ ਅਮ੍ਰਿੰਤਸਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਬਿਆਨ ਜਾਰੀ ਕਰਦਿਆਂ ੋਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਅਤੇ ਸ਼੍ਰੋਮਣੀ ਯੂਥ  ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਬਹੁਤ ਜਲਦੀ ਸ਼੍ਰੋਮਣੀ ਅਕਾਲੀ ਦਲ ਦੀ ਕੌਰ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਆਉਂਦੇ ਦਿਨਾਂ ਵਿਚ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਰਵੀਇੰਦਰ ਸਿੰਘ ਤੇ ਜਥੇਦਾਰ ਸੇਵਾ ਸਿੰਘ ਸੇਖਵਾਂ ਵਿਚਾਲੇ ਵੀ ਮੀਟਿੰਗ ਹੋਵੇਗੀ ਜਿਸ ਵਿਚ ਸਪੂੰਰਨ ਅਕਾਲੀ ਏਕਤਾ ਦਾ ਮੁੱਢ ਬੰਨਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement