ਪੰਜਾਬ ਕੋਰੋਨਾ ਸੰਕਟ ਕਾਰਨ ਆਈ ਮੰਦੀ ਤੇ ਫਤਿਹ ਹਾਸਲ ਕਰਕੇ ਦੂਜੇ ਸੂਬਿਆਂ ਲਈ ਬਣੇਗਾ ਚਾਣਨ ਮੁਨਾਰਾ
Published : Jun 6, 2020, 4:41 pm IST
Updated : Jun 6, 2020, 4:41 pm IST
SHARE ARTICLE
Manpreet Singh Badal
Manpreet Singh Badal

ਵਿੱਤ ਮੰਤਰੀ ਵੱਲੋਂ ਬਠਿੰਡਾ ਸ਼ਹਿਰ ਦੇ ਲੋਕਾਂ ਨਾਲ ਕੋਵਿਡ ਸੰਕਟ ਵਿਚੋਂ ਨਿਕਲਣ ਸਬੰਧੀ ਵਿਊਂਤਬੰਦੀ ਲਈ ਵਿਚਾਰਾਂ

ਬਠਿੰਡਾ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਹੈ ਕਿ ਪੰਜਾਬ ਬਿਹਤਰ ਆਰਥਿਕ ਪ੍ਰਬੰਧਨ ਰਾਹੀਂ ਕੋਵਿਡ 19 ਸੰਕਟ ਕਾਰਨ ਆਈ ਮੰਦੀ ਵਿਚੋਂ ਸਫਲਤਾ ਨਾਲ ਬਾਹਰ ਨਿਕਲਣ ਵਿਚ ਕਾਮਯਾਬ ਹੋਵੇਗਾ ਅਤੇ ਸੁੱਚਜੇ ਪ੍ਰਬੰਧਨ ਰਾਹੀਂ ਪੰਜਾਬ ਰਾਜ ਦੂਜਿਆਂ ਸੂਬਿਆਂ ਲਈ ਚਾਣਨ ਮੁਨਾਰਾ ਸਾਬਤ ਹੋਵੇਗਾ।

Mission Fateh Mission Fateh

ਬਠਿੰਡਾ ਸ਼ਹਿਰ ਦੇ ਬਜਾਰਾਂ ਅਤੇ ਮੁਹਲਿਆਂ ਵਿਚ ਲੋਕਾਂ ਨਾਲ ਮਿਲ ਕੇ ਸੂਬੇ ਦੇ ਅਰਥਚਾਰੇ ਸਬੰਧੀ ਉਨ੍ਹਾਂ ਦੇ ਸੁਝਾਅ ਲੈਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਪੁੱਜੇ ਵਿੱਤ ਮੰਤਰੀ ਨੇ ਕਿਹਾ ਕਿ ਜਦ ਪਿੰਡਾਂ ਦੇ ਲੋਕਾਂ ਦੀ ਆਵਾਜਾਈ ਵਧੇਗੀ ਤਾਂ ਮਾਰਕਿਟ ਵਿਚ ਤੇਜ਼ੀ ਆਵੇਗੀ। ਬਾਦਲ ਨੇ ਕਿਹਾ ਕਿ ਕਣਕ, ਆਲੂ ਅਤੇ ਕਿੰਨੂੰ ਦੇ ਮੰਡੀਕਰਨ ਤੋਂ ਦਿਹਾਤੀ ਪੰਜਾਬ ਵਿਚ 32000 ਕਰੋੜ ਰੁਪਏ ਪਹੁੰਚੇ ਹਨ ਅਤੇ ਇਹ ਰਕਮ ਜਦ ਆਉਣ ਵਾਲੇ 4-5 ਮਹੀਨਿਆਂ ਵਿਚ ਲੋਕਾਂ ਵੱਲੋਂ ਖਰਚੀ ਜਾਵੇਗੀ ਤਾਂ ਬਜਾਰ ਅਤੇ ਸੂਬੇ ਦਾ ਸਮੂਚਾ ਅਰਥਚਾਰਾ ਮੰਦੀ ਵਿਚੋਂ ਨਿਕਲ ਆਵੇਗਾ।

Manpreet Singh Badal Manpreet Singh Badal

ਮਨਪ੍ਰੀਤ ਸਿੰਘ ਬਾਦਲ ਨੇ ਇਸ ਦੌਰਾਨ ਸ਼ਹਿਰ ਦੇ ਵੱਖ ਵੱਖ ਬਜਾਰਾਂ ਅਤੇ ਮੁਹਲਿਆਂ ਵਿਚ ਪੁੱਜ ਕੇ ਲੋਕਾਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਸੰਕਟ ਦੇ ਸਮੇਂ ਵਿਚ ਲੋਕ ਹਿੱਤ ਦੀਆਂ ਨੀਤੀਆਂ ਚੰਡੀਗੜ੍ਹ ਜਾਂ ਦਿੱਲੀ ਬੈਠ ਕੇ ਨਹੀਂ ਬਣਾਈਆਂ ਜਾ ਸਕਦੀਆਂ ਹਨ। ਇਸ ਲਈ ਉਹ ਖੁਦ ਲਗਾਤਾਰ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੇ ਸੁਝਾਅ ਲੈ ਰਹੇ ਹਨ ਤਾਂ ਜ਼ੋ ਲੋਕ ਇੱਛਾਵਾਂ ਅਨੁਸਾਰ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿਚ ਆਪਣੀਆਂ ਨੀਤੀਆਂ ਬਣਾ ਸਕੇ ਅਤੇ ਕੋਵਿਡ 19 ਕਾਰਨ ਪੈਦਾ ਹੋਏ ਸੰਕਟ ਵਿਚੋਂ ਸਭ ਨੂੰ ਕੱਢਿਆ ਜਾ ਸਕੇ।

Corona VirusCorona Virus

ਵਿੱਤ ਮੰਤਰੀ ਨੇ ਕਿਹਾ ਕਿ ਇਸ ਤੋਂ ਬਿਨ੍ਹਾਂ ਇਸ ਸਮੇਂ ਲੋਕਾਂ ਦੇ ਮਨਾਂ ਵਿਚੋਂ ਬਿਮਾਰੀ ਦਾ ਸਹਿਮ ਅਤੇ ਡਰ ਕੱਢਣਾ ਵੀ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਇਸ ਮੁਸ਼ਕਿਲ ਵਿਚ ਆਪਣੇ ਆਪ ਨੂੰ ਇੱਕਲੇ ਨਾ ਸਮਝਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ।

Captain Amarinder SinghCaptain Amarinder Singh

ਉਨ੍ਹਾਂ ਨੇ ਕਿਹਾ ਕਿ ਇਸੇ ਉਦੇਸ਼ ਤਹਿਤ ਰਾਜ ਸਰਕਾਰ ਨੇ ਮਿਸ਼ਨ ਫਤਿਹ ਲਾਂਚ ਕੀਤਾ ਹੈ ਤਾਂ ਕਿ ਜਨ ਸਧਾਰਨ ਦੇ ਮਨ ਵਿਚ ਇਸ ਬਿਮਾਰੀ ਦੇ ਨਾਲ ਲੜਨ ਦਾ ਜਜ਼ਬਾ ਪੈਦਾ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਇਸ ਬਿਮਾਰੀ ਨੂੰ ਦੂਰ ਰੱਖਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਇਸ ਦੌਰਾਨ ਵਿੱਤ ਮੰਤਰੀ ਨੇ ਅੱਜ ਆਰੀਆ ਸਮਾਜ ਚੌਕ ਤੋਂ ਕਿਲਾ ਮੁਬਾਰਕ ਮਾਰਕਿਟ ਤੱਕ ਬਜਾਰ ਦਾ ਅਤੇ ਇਸ ਤੋਂ ਬਿਨ੍ਹਾਂ ਸ਼ਕਤੀ ਨਗਰ, ਟੈਗੋਰ ਨਗਰ, ਪੰਚਵਟੀ ਨਗਰ ਆਦਿ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲ ਸੁਣੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raja Warring LIVE | ਮੈਨੂੰ ਦੁੱਖ ਹੈ ਕਿ ਅੱਜ Goldy ਨੇ 'ਸਿਆਸੀ ਖ਼ੁਦ+ਕੁਸ਼ੀ' ਕਰ ਲਈ-ਰਾਜਾ ਵੜਿੰਗ | Latest News

01 May 2024 4:38 PM

Big Breaking: ਗੋਲਡੀ ਬਰਾੜ ਦਾ ਕਤਲ ? ਸਵੇਰ ਤੋਂ ਚੱਲ ਰਹੀਆਂ ਖ਼ਬਰਾਂ ਵਿਚਾਲੇ ਦੇਖੋ ਸਹੀ ਅਪਡੇਟ, ਵੇਖੋ LIVE

01 May 2024 4:12 PM

"ਬੰਦੇ ਬੰਦੇ ਦਾ ਫ਼ਰਕ ਹੁੰਦਾ" Dalveer Goldy ਦੇ AAP 'ਚ ਸ਼ਾਮਲ ਹੋਣ ਤੋਂ ਬਾਅਦ ਸੁਣੋ ਕੀ ਬੋਲੇ Partap Singh Bajwa

01 May 2024 2:17 PM

Roper 'ਚ Road Show ਕੱਢ ਰਹੇ Malvinder Kang ਨੇ ਠੋਕ ਕੇ ਕਿਹਾ ! ਸੁਣੋ ਲੋਕਾਂ ਦੀ ਜ਼ੁਬਾਨੀ

01 May 2024 12:16 PM

Vigilance Department ਦਾ Satnam Singh Daun ਨੂੰ ਨੋਟਿਸ, ਅਮਰੂਦ ਬਾਗ਼ ਘੁਟਾਲੇ ਨਾਲ ਜੁੜਿਆ ਮਾਮਲਾ..

01 May 2024 11:38 AM
Advertisement