
ਕੋਰੋਨਾ ਵਾਇਰਸ ਦੇ ਚਲਦਿਆਂ ਦੇਸ਼ ਭਰ ਵਿਚ ਲਗਭਗ 2 ਮਹੀਨਿਆਂ ਤੋਂ ਲੌਕਡਾਊਨ ਜਾਰੀ ਹੈ ਪਰ ਹੁਣ ਸਰਕਾਰ ਨੇ ਲੋਕਾਂ ਨੂੰ ਲੌਕਡਾਊਨ ਤੋਂ ਰਾਹਤ ਦੇਣ ਦਾ ਫੈਸਲਾ ਕੀਤਾ ਹੈ।
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚਲਦਿਆਂ ਦੇਸ਼ ਭਰ ਵਿਚ ਲਗਭਗ 2 ਮਹੀਨਿਆਂ ਤੋਂ ਲੌਕਡਾਊਨ ਜਾਰੀ ਹੈ ਪਰ ਹੁਣ ਸਰਕਾਰ ਨੇ ਲੋਕਾਂ ਨੂੰ ਲੌਕਡਾਊਨ ਤੋਂ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ 8 ਜੂਨ ਤੋਂ ਦੇਸ਼ ਭਰ ਵਿਚ ਅਨਲੌਕ 1 ਲਾਗੂ ਕੀਤਾ ਜਾ ਰਿਹਾ ਹੈ।
Captain Amarinder Singh
ਇਸ ਦੇ ਤਹਿਤ 8 ਜੂਨ ਤੋਂ ਦੇਸ਼ ਭਰ ਵਿਚ ਮਾਲ, ਹੋਟਲ, ਰੈਸਟੋਰੈਂਟ ਅਤੇ ਧਾਰਮਕ ਸਥਾਨ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ। 8 ਜੂਨ ਤੋਂ ਲੌਕਡਾਊਨ ਵਿਚ ਮਿਲਣ ਵਾਲੀ ਛੋਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਗਾਈਡਲਾਈਨ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਨਵੀਂ ਗਾਈਡਲਾਈਨ ਵਿਚ ਰੈਸਟੋਰੈਂਟ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਉੱਥੇ ਬੈਠ ਕੇ ਖਾਣਾ ਖਾਣ 'ਤੇ ਮਨਾਹੀ ਹੋਵੇਗੀ।
Mall
ਇਸ ਦੌਰਾਨ ਚੰਡੀਗੜ੍ਹ ਵਿਚ ਵੀ ਅਨਲੌਕ 1 ਦੇ ਤਹਿਤ ਮਾਲਜ਼ ਦੀ ਸੈਨੀਟਾਈਜ਼ੇਸ਼ਨ ਦਾ ਕੰਮ ਜਾਰੀ ਹੈ। ਸਰਕਾਰ ਨੇ ਕਿਹਾ ਹੈ ਕਿ 15 ਜੂਨ ਨੂੰ ਇਸ 'ਤੇ ਸਮੀਖਿਆ ਕੀਤੀ ਜਾਵੇਗੀ ਅਤੇ ਹਲਾਤਾਂ ਨੂੰ ਦੇਖਦੇ ਹੋਏ ਫੈਸਲਾ ਜਾਰੀ ਰੱਖਿਆ ਜਾਵੇਗਾ।
Restaurants
ਸਰਕਾਰ ਵੱਲੋਂ ਜਾਰੀ ਨਵੀਆਂ ਗਾਈਡਲਾਈਨ ਮੁਤਾਬਕ ਸੋਮਵਾਰ ਤੋਂ ਪੰਜਾਬ ਵਿਚ ਸਾਰੇ ਧਾਰਮਕ ਸਥਾਨ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਸਵੇਰੇ 5 ਵਜੇ ਤੋਂ ਲੈ ਕੇ ਸ਼ਾਮ 8 ਵਜੇ ਤੱਕ ਮੰਦਿਰ, ਮਸਜਿਦ, ਚਰਚ ਅਤੇ ਗੁਰਦੁਆਰੇ ਖੋਲ੍ਹੇ ਜਾਣਗੇ। ਧਾਰਮਕ ਸਥਾਨਾਂ 'ਤੇ ਇਕ ਸਮੇਂ 20 ਤੋਂ ਜ਼ਿਆਦਾ ਲੋਕ ਇਕੱਠੇ ਨਹੀਂ ਹੋ ਸਕਣਗੇ।
Gurudwara Sahib
ਸਮਾਜਕ ਦੂਰੀ ਦਾ ਖਾਸ ਖਿਆਲ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਧਾਰਮਕ ਸਥਾਨਾਂ 'ਤੇ ਲੰਗਰ ਅਤੇ ਪ੍ਰ੍ਸ਼ਾਦ ਵਰਤਾਉਣ 'ਤੇ ਮਨਾਹੀ ਕੀਤੀ ਗਈ ਹੈ। ਧਾਰਮਕ ਸਥਾਨਾਂ ਦੇ ਦਰਸ਼ਨ ਕਰਨ ਦੌਰਾਨ ਮਾਸਕ ਪਾਉਣਾ ਲਾਜ਼ਮੀ ਹੋਵੇਗਾ।