ਪੰਜਾਬ ਦੇ ਕਿਸਾਨਾਂ ਅਤੇ ਉਦਯੋਗਪਤੀਆਂ ਵਲੋਂ ਪ੍ਰਵਾਸੀਆਂ ਨੂੰ ਐਡਵਾਂਸ ਅਦਾਇਗੀ ਦੀ ਪੇਸ਼ਕਸ਼
Published : Jun 6, 2020, 7:49 am IST
Updated : Jun 6, 2020, 7:49 am IST
SHARE ARTICLE
Migrates
Migrates

ਪੰਜਾਬ ਵਿਚ ਕਿਸਾਨ ਪਰਵਾਸੀ ਮਜ਼ਦੂਰਾਂ ਨੂੰ ਐਡਵਾਂਸ, ਜ਼ਿਆਦਾ ਮਜ਼ਦੂਰੀ ਅਤੇ ਉਨ੍ਹਾਂ ਦੀ ਵਾਪਸੀ ਲਈ ਕਨਫ਼ਰਮ ਟਰੇਨ ਟਿਕਟ ਦੀ

ਚੰਡੀਗੜ੍ਹ, 5 ਜੂਨ: ਪੰਜਾਬ ਵਿਚ ਕਿਸਾਨ ਪਰਵਾਸੀ ਮਜ਼ਦੂਰਾਂ ਨੂੰ ਐਡਵਾਂਸ, ਜ਼ਿਆਦਾ ਮਜ਼ਦੂਰੀ ਅਤੇ ਉਨ੍ਹਾਂ ਦੀ ਵਾਪਸੀ ਲਈ ਕਨਫ਼ਰਮ ਟਰੇਨ ਟਿਕਟ ਦੀ ਪੇਸ਼ਕਸ਼ ਕਰ ਕੇ ਵਾਪਸ ਬੁਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸੇ ਤਰ੍ਹਾਂ ਲਾਕਡਾਊਨ 'ਚ ਮਿਲੀ ਰਿਆਇਤ ਤੋਂ ਬਾਅਦ ਉਤਪਾਦਨ ਵਧਾਉਣ ਲਈ ਇਛੁਕ ਉਦਯੋਗਿਕ ਖੇਤਰ ਪਰਵਾਸੀ ਮਜ਼ਦੂਰਾਂ ਦੀ ਵਾਪਸੀ ਦਾ ਖਰਚਾ ਕਰਨ 'ਤੇ ਵੀ ਵਿਚਾਰ ਕਰ ਰਿਹਾ ਹੈ।

ਖੇਤੀਬਾੜੀ ਅਤੇ ਉਦਯੋਗ ਦੋਵਾਂ ਨੂੰ ਮਜ਼ਦੂਰਾਂ ਦੀ ਘਾਟ ਦਾ ਸਾਹਮਣੇ ਕਰਨਾ ਪੈ ਰਿਹਾ ਹੈ ਕਿਉਂÎਿਕ ਕੋਰੋਨਾ ਮਹਾਂਮਾਰੀ ਦੌਰਾਨ ਬਹੁਤ ਸਾਰੇ ਪਰਵਾਸੀ ਮਜ਼ਦੂਰ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿਚ ਅਪਣੇ ਜੱਦੀ ਸਥਾਨਾਂ 'ਤੇ ਚਲੇ ਗਏ ਹਨ। ਜਿਥੇ ਮਜ਼ਦੂਰਾਂ ਦੀ ਘਾਟ ਕਾਰਨ ਝੋਨੇ ਦੀ ਲੁਆਈ ਦੇ ਰੇਟ ਲਗਭਗ ਦੁੱਗਣੇ ਹੋ ਗਏ ਹਨ। ਹੁਣ ਇਕ ਏਕੜ ਝੋਨੇ ਦੀ ਲੁਆਈ 6 ਤੋਂ 7 ਹਜ਼ਾਰ ਰੁਪਏ ਹੋ ਗਈ ਹੈ। ਇਸੇ ਦੌਰਾਨ ਉਦਯੋਗ ਮਜ਼ਦੂਰਾਂ ਦੀ ਕਮੀ, ਕੱਚੇ ਮਾਲ ਦੀ ਘਾਟ ਕਾਰਨ ਅਪਣੀ ਪੂਰੀ ਸਮਰੱਥਾ ਨਾਲ ਉਤਪਾਦਨ ਕਰਨ ਦੇ ਯੋਗ ਨਹੀਂ ਹਨ।

file Photofile Photo

ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਸਮੇਂ ਮਜ਼ਦੂਰਾਂ ਦੀ ਘਾਟ ਦਾ ਸਾਮਣਾ ਕਰਨਾ ਪੈ ਰਿਹਾ ਹੈ ਜਦੋਂ ਉਨ੍ਹਾਂ ਨੂੰ ਝੋਨੇ ਦੀ ਲੁਆਈ ਲਈ ਮਜ਼ਦੂਰਾਂ ਦੀ ਜ਼ਰੂਰਤ ਹੈ ਜੋ ਸੂਬੇ ਵਿਚ 10 ਜੂਨ ਤੋਂ ਸ਼ੁਰੂ ਹੋਣ ਵਾਲੀ ਹੈ। ਇਕ ਕਿਸਾਨ ਸਰਬਜੀਤ ਸਿੰਘ ਨੇ ਕਿਹਾ ਕਿ ਇਸ ਵੇਲੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿਚ ਮਜ਼ਦੂਰਾਂ ਦੀ ਕਾਫ਼ੀ ਘਾਟ ਹੈ। ਸਰਬਜੀਤ ਸਿੰਘ ਨੇ ਕਿਹਾ ਕਿ ਸਾਡੀ ਯੋਜਨਾ ਮਜ਼ਦੂਰਾਂ ਨੂੰ ਵਾਪਸ ਲਿਆਉਣ ਲਈ ਉੱਤਰ ਪ੍ਰਦੇਸ਼ ਵਿਚ ਬੱਸਾਂ ਭੇਜਣ ਦੀ ਸੀ।

ਉਨ੍ਹਾਂ ਕਿਹਾ ਕਿ ਹਾਲਾਂਕਿ ਅਜਿਹੇ 'ਚ ਜਦੋਂ ਟਰੇਨ ਸੇਵਾਵਾਂ ਬਹਾਲ ਹੋ ਗਈਆਂ ਹਨ ਅਸੀ ਅਪਣੀ ਯੋਜਨਾ ਬਦਲ ਦਿਤੀ ਹੈ। ਹੁਣ ਅਸੀ ਮਜ਼ਦੂਰਾਂ ਲਈ ਟਰੇਨ ਦੀ ਸਲੀਪਰ ਕਲਾਸ ਦੀਆਂ ਟਿਕਟਾਂ ਬੁੱਕ ਕਰਵਾ ਰਹੇ ਹਾਂ। ਬਰਨਾਲਾ ਜ਼ਿਲ੍ਹੇ ਦੇ ਛੀਨੀਵਾਲ ਦੇ ਕਿਸਾਨ ਜਗਸੀਰ ਸਿੰਘ ਨੇ ਦਸਿਆ ਕਿ ਉਨ੍ਹਾਂ ਨੇ ਅਤੇ ਹੋਰ ਕਿਸਾਨਾਂ ਨੇ ਮਜ਼ਦੂਰਾਂ ਨੂੰ ਵਾਪਸ ਲਿਆਉਣ ਲਈ ਤਿੰਨ ਬੱਸਾਂ ਉਤਰ ਪ੍ਰਦੇਸ਼ ਅਤੇ ਬਿਹਾਰ ਭੇਜੀਆਂ ਸਨ। ਉਸ ਨੇ ਕਿਹਾ ਕਿ ਮਜ਼ਦੂਰ ਇਥੇ ਆਉਣ 'ਤੇ ਕੋਰੋਨਾ ਵਾਇਰ ਦੇ ਮੱਦੇਨਜ਼ਰ ਖੇਤਾਂ ਵਿਚ ਰੁਕਣਗੇ।

ਕਿਸਾਨਾਂ ਨੇ ਕਿਹਾ ਕਿ ਉਹ ਮਜ਼ਦੂਰਾਂ ਨੂੰ ਜ਼ਿਆਦਾ ਮਿਹਨਤਾਨਾ ਦੇਣ ਦੀ ਵੀ ਪੇਸ਼ਕਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਮਜ਼ਦੂਰਾਂ ਦੇ ਬੈਂਕ ਖਾਤਿਆਂ ਵਿਚ 5 ਤੋਂ 10 ਹਜ਼ਾਰ ਰੁਪਏ ਐਡਵਾਂਸ ਵਿਚ ਹੀ ਭੁਗਤਾਨ ਕਰ ਚੁੱਕੇ ਹਨ। ਹਾਲਾਂਕਿ ਪਰਵਾਸੀ ਮਜ਼ਦੂਰ ਅਪਣੇ ਮਾਲਕਾਂ ਨੂੰ ਝੋਨੇ ਦੀ ਲੁਆਈ ਦੇ ਸੀਜ਼ਨ ਤੋਂ ਬਾਅਦ ਸੁਰੱਖਿਅਤ ਵਾਪਸੀ ਲਈ ਦਾ ਭਰੋਸਾ ਦੇਣ ਲਈ ਕਹਿ ਰਹੇ ਹਨ।

ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੁਫੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡੀ.ਐਸ. ਚਾਵਲਾ ਨੇ ਕਿਹਾ ਕਿ ਕਈ ਉਦਯੋਗਪਤੀਆਂ ਨੇ ਉਨ੍ਹਾਂ ਦੇ ਵਰਕਰਾਂ ਨਾਲ ਸੰਪਰਕ ਕੀਤਾ ਹੈ ਅਤੇ ਉਨ੍ਹਾਂ ਦੀ ਵਾਪਸੀ ਦਾ ਖਰਚਾ ਚੁਕਣ ਦੀ ਪੇਸ਼ਕਸ਼ ਕੀਤੀ ਹੈ। ਉਸ ਨੇ ਕਿਹਾ ਕਿ ਅਸੀ ਅਪਣੇ ਵਰਕਰਾਂ ਨੂੰ ਵਾਪਸ ਆਉਣ ਅਤੇ ਉਨ੍ਹਾਂ ਦੀ ਵਾਪਸੀ ਦਾ ਖਰਚਾ ਚੁਕਣ ਲਈ ਕਹਿ ਰਹੇ ਹਾਂ। ਚਾਵਲਾ ਨੇ ਕਿਹਾ ਕਿ ਉਨ੍ਹਾਂ ਨੇ ਸੂਬਾ ਸਰਕਾਰ ਨੂੰ ਵੀ ਅਪੀਲ ਕੀਤੀ ਹੈ

ਕਿ ਉਹ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਮੂਲ ਸਥਾਨਾਂ ਤੋਂ ਵਾਪਸ ਲਿਆਉਣ, ਜਿਸ ਤਰ੍ਹਾਂ ਨੂੰ ਪੰਜਾਬ ਤੋਂ ਭੇਜਿਆ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿਚ ਕਿਰਤ ਦੀ ਘਾਟ ਕਿਸੇ ਵੀ ਸਥਿਤੀ ਤੋਂ ਬਚਣ ਲਈ ਸਥਾਨਕ ਨੌਜਵਾਨਾਂ ਅਤੇ ਔਰਤਾਂ ਨੂੰ ਫ਼ੈਕਟਰੀਆਂ ਵਿਚ ਕੰਮ ਕਰਨ ਲਈ ਸਿਖਲਾਈ ਦੇਣ ਦੀ ਲੋੜ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement