ਰਵੀ ਸਿੱਧੂ ਕੇਸ ਦੇ 61 ਕਾਲਜ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਪੰਜਾਬ ਸਰਕਾਰ ਵਲੋਂ ਹਰੀ ਝੰਡੀ
Published : Jun 6, 2020, 8:19 am IST
Updated : Jun 6, 2020, 8:19 am IST
SHARE ARTICLE
Tript Rajinder Bajwa
Tript Rajinder Bajwa

ਪੰਜਾਬ ਸਰਕਾਰ ਦੇ ਉਚੇਰੀ ਸਿਖਿਆ ਵਿਭਾਗ ਵਲੋਂ ਰਵੀ ਸਿੱਧੂ ਕੇਸ ਵਾਲੇ 61 ਕਾਲਜ ਲੈਕਚਰਾਰਾਂ ਨੂੰ ਯੁਕਤੀ

ਚੰਡੀਗੜ੍ਹ, 5 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਦੇ ਉਚੇਰੀ ਸਿਖਿਆ ਵਿਭਾਗ ਵਲੋਂ ਰਵੀ ਸਿੱਧੂ ਕੇਸ ਵਾਲੇ 61 ਕਾਲਜ ਲੈਕਚਰਾਰਾਂ ਨੂੰ ਨਿਯੁਕਤੀ  ਪੱਤਰ ਦੇਣ ਲਈ ਹਰੀ ਝੰਡੀ ਦੇ ਦਿਤੀ ਗਈ ਹੈ। ਉਚੇਰੀ ਸਿਖਿਆ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਇਨ੍ਹਾਂ ਵਿਚੋਂ 16 ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੀ ਜਾਰੀ ਕਰ ਦਿਤੇ ਗਏ ਹਨ। ਇਸ ਦੇ ਨਾਲ ਉਨ੍ਹਾਂ ਦਸਿਆ ਕਿ ਜਿਹੜੇ-ਜਿਹੜੇ ਯੋਗ ਪਾਏ ਗਏ ਲੈਕਚਰਾਰ ਅਪਣੇ ਲੋੜੀਂਦੇ ਦਸਤਾਵੇਜ ਵਿਭਾਗ ਕੋਲ ਜਮਾਂ ਕਰਵਾਉਣਗੇ ਉਨ੍ਹਾਂ ਨੂੰ ਵੀ ਨਿਯੁਕਤੀ ਪੱਤਰ ਜਾਰੀ ਕਰ ਦਿਤੇ ਜਾਣਗੇ।

ਸ੍ਰੀ ਬਾਜਵਾ ਨੇ ਦਸਿਆ ਕਿ ਲੈਕਚਰਾਰਾਂ ਦੀ ਭਰਤੀ ਦਾ ਇਹ ਮਾਮਲਾ ਬਹੁਤ ਲੰਮੇ ਅਰਸੇ ਤੋਂ ਅਦਾਲਤੀ ਕਾਰਵਾਈ ਕਰ ਕੇ ਰੁਕਿਆ ਹੋਇਆ ਸੀ। ਪਰ ਹੁਣ ਅਦਾਲਤ ਵਲੋਂ ਇਸ ਮਾਮਲੇ ਵਿਚ ਦਿਤੇ ਗਏ ਫ਼ੈਸਲੇ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗੀ ਕਮੇਟੀ ਨੇ 61 ਕਾਲਜ ਲੈਕਚਰਾਰਾਂ ਨੂੰ ਨੌਕਰੀ ਲਈ ਯੋਗ ਪਾਇਆ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਰਵੀਇੰਦਰ ਪਾਲ ਸਿੰਘ ਸਿੱਧੂ, ਸਾਬਕਾ ਚੇਅਰਮੈਨ, ਪੀ.ਪੀ ਐਸ ਸੀ. ਦੇ ਕਾਰਜਕਾਲ ਦੌਰਾਨ ਕਾਲਜ ਲੈਕਚਰਾਰਾਂ ਦੀ ਭਰਤੀ ਸਬੰਧੀ ਕੀਤੀ ਗਈ ਚੋਣ ਨੂੰ ਪ੍ਰਸੋਨਲ ਵਿਭਾਗ ਨੇ ਨੋਟੀਫਿਕੇਸਨ ਮਿਤੀ 16.05.2003 ਰਾਹੀਂ ਰੱਦ ਕਰ ਦਿਤਾ ਸੀ, ਜਿਸ ਨੂੰ ਚੁਣੇ ਗਏ ਉਮੀਦਵਾਰਾਂ ਵਿਚੋਂ ਕੁੱਲ 69 ਉਮੀਦਵਾਰਾਂ ਨੇ ਵੱਖ-ਵੱਖ ਰਿੱਟ ਪਟੀਸਨਾਂ ਰਾਹੀਂ ਚੈਲਿੰਜ ਕੀਤਾ ਸੀ ਅਤੇ ਮਾਨਯੋਗ ਹਾਈ ਕੋਰਟ ਨੇ ਸਬੰਧਤ ਵਿਸ਼ਿਆਂ ਵਿਚ ਇੰਟਰਵਿਊ 'ਤੇ ਸਟੇਅ ਕਰ ਦਿਤੀ ਗਈ ਸੀ। ਜਿਸ ਤੋਂ ਬਾਅਦ ਇਕ ਰੀਪੋਰਟ ਅਨੁਸਾਰ 69 ਉਮੀਦਵਾਰਾਂ ਵਿਚੋਂ 48 ਉਮੀਦਵਾਰਾਂ ਨੂੰ ਨਾਨ ਟੇਟਿੰਡ ਅਤੇ 21 ਉਮੀਦਵਾਰਾਂ ਟੇਟਿੰਡ ਘੋਸ਼ਿਤ ਕੀਤਾ ਗਿਆ ਸੀ।

Tript Rajnder bajwaTript Rajinder bajwa

ਇਸ 'ਤੇ ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਦੇ ਸਨਮੁਖ ਸ੍ਰੀਮਤੀ ਵਿੰਨੀ ਮਹਾਜਨ ਆਈ.ਏ.ਐਸ. ਵਧੀਕ ਮੁੱਖ ਸਕੱਤਰ, ਪੰਜਾਬ ਅਤੇ ਸ੍ਰੀ ਰਾਹੁਲ ਭੰਡਾਰੀ ਆਈ.ਏ.ਐਸ. ਸਕੱਤਰ, ਉਚੇਰੀ ਸਿਖਿਆ ਵਿਭਾਗ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਵਲੋਂ ਟੇਟਿੰਡ ਉਮੀਦਵਾਰਾਂ ਸਬੰਧੀ ਪੂਰੇ ਤੱਥਾਂ ਦੀ ਘੋਖ ਉਪਰੰਤ ਰੀਪੋਰਟ ਪੇਸ਼ ਕੀਤੀ ਗਈ ਅਤੇ 13 ਹੋਰ ਉਮੀਦਵਾਰਾਂ ਨਾਨ-ਟੇਟਿੰਡ ਘੋਸ਼ਿਤ ਕੀਤਾ ਗਿਆ ।

ਇਸ ਤਰਾਂ ਹੁਣ ਕੁਲ 61 ਉਮੀਦਵਾਰਾਂ ਨੂੰ ਨਿਯੁਕਤ ਕਰਨ ਸਬੰਧੀ ਕਾਰਵਾਈ ਆਰੰਭ ਕਰਦੇ ਹੋਏ ਉਮੀਦਵਾਰਾ ਤੋਂ ਲੋੜੀਂਦੇ ਦਸਤਾਵੇਜ ਪ੍ਰਾਪਤ ਕਰਨ ਉਪਰੰਤ 16 ਉਮੀਦਵਾਰਾ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿਤੇ ਹਨ ਅਤੇ ਬਾਕੀ ਰਹਿੰਦੇ ਉਮੀਦਵਾਰਾਂ ਵਲੋਂ ਲੋੜੀਂਦੀ ਦਸਤਾਵੇਜ ਪ੍ਰਾਪਤ ਹੋਣ ਉਪਰੰਤ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement