ਖ਼ਬਰਾਂ |

ਤਾਜ਼ਾ |

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਅਪਲਾਈ ਕਰਨ ਵਾਸਤੇ ਸਮੇਂ ’ਚ ਮੁੜ ਵਾਧਾ 
Published : Jun 6, 2020, 7:15 pm IST
Updated : Jun 6, 2020, 7:15 pm IST
SHARE ARTICLE
Punjab Govt
Punjab Govt

ਹੁਣ 12 ਜੂਨ ਤੱਕ ਅਪਲਾਈ ਕੀਤਾ ਜਾ ਸਕੇਗਾ 

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ./ਵਲੰਟਰੀਆਂ ਦੀਆਂ ਬਦਲੀਆਂ ਵਾਸਤੇ ਅਪਲਾਈ ਕਰਨ ਲਈ ਅੰਤਿਮ ਤਰੀਕ ਵਧਾ ਕੇ 12 ਜੂਨ, 2020 ਕਰ  ਦਿੱਤੀ ਹੈ।

Punjab GovtPunjab Govt

ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਦਲੀਆ ਲਈ ਆਨ ਲਾਈਨ ਅਰਜੀਆਂ ਪ੍ਰਾਪਤ ਕਰਨ ਵਾਸਤੇ ਪਹਿਲਾਂ ਤਰੀਕ 5 ਜੂਨ 2020 ਨਿਰਧਾਰਤ ਕੀਤੀ ਗਈ ਸੀ ਪਰ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ./ਵਲੰਟਰੀਆਂ ਵੱਲੋਂ ਆਨ ਲਾਈਨ ਅਪਲਾਈ ਕਰਨ ਵਾਸਤੇ ਗੁਪਤ ਰਿਪੋਰਟਾਂ ਵਗੈਰਾ ਦਾ ਲੋੜੀਂਦਾ ਡਾਟਾ ਨਾ ਹੋਣ ਦੀ ਕੀਤੀ ਗਈ ਬੇਨਤੀ ਤੋਂ ਬਾਅਦ ਬਦਲੀਆਂ ਦੇ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਬਿਨੈਕਾਰਾਂ ਨੂੰ ਕੋਈ ਮੁਸ਼ਕਿਲ ਨਾ ਆਵੇ।

School TeacherSchool Teacher

ਪੰਜਾਬ ਸਰਕਾਰ ਨੇ ਅਧਿਆਪਕਾਂ ਅਤੇ ਪੰਜਾਬ ਆਈ.ਸੀ.ਟੀ. ਐਜੂਕੇਸ਼ਨ ਸੋਸਾਇਟੀ (ਪੀ.ਆਈ.ਸੀ.ਟੀ.ਸੀ.ਈ.) ਹੇਠ ਕੰਮ ਕਰ ਰਹੇ ਕੰਪਿਊਟਰ ਫੈਕਲਟੀ ਨੂੰ 18 ਮਈ 2020 ਅਤੇੇ ਪ੍ਰੋਵਾਈਡਰ, ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ./ਵਲੰਟਰੀਆਂ ਨੂੰ 23 ਮਈ 2020 ਨੂੰ ਬਦਲੀਆਂ ਕਰਵਾਉਣ ਲਈ ਅਪਲਾਈ ਕਰਨ ਦਾ ਸੱਦਾ ਦਿੱਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement