ਸੰਕਟ ਵੇਲੇ ਕੇਂਦਰ ਨੇ ਸਾਡੀ ਬਾਂਹ ਨਹੀਂ ਫੜੀ: ਕੈਪਟਨ ਅਮਰਿੰਦਰ ਸਿੰਘ
Published : Jun 6, 2020, 7:58 am IST
Updated : Jun 6, 2020, 8:00 am IST
SHARE ARTICLE
Amarinder Singh
Amarinder Singh

ਕੋਵਿਡ ਦੀ ਸਥਿਤੀ ਨੂੰ ਸੰਭਾਲਣ ਵਿਚ ਸੂਬਾ ਸਿਖਰ 'ਤੇ ਪਰ ਲੋਕਾਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਲਈ ਆਖਿਆ

ਚੰਡੀਗੜ੍ਹ: ਤਾਲਾਬੰਦੀ ਦੇ ਲੰਮਾ ਸਮਾਂ ਚੱਲਣ ਅਤੇ ਕੋਵਿਡ ਵਿਰੁੱਧ ਲੜਾਈ ਲੜਨ ਵਿੱਚ ਭਾਰਤ ਸਰਕਾਰ ਵੱਲੋਂ ਛੋਟੇ ਸੂਬਿਆਂ ਦੀ ਬਾਂਹ ਨਾ ਫੜਨ 'ਤੇ ਅਫ਼ਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਇਹ ਕੇਂਦਰ ਸਰਕਾਰ ਦੀ ਡਿਊਟੀ ਬਣਦੀ ਹੈ ਕਿ ਇਸ ਕੌਮੀ ਲੜਾਈ ਵਿੱਚ ਅਰਥਚਾਰੇ ਦੀ ਮੰਦਹਾਲੀ ਨਾਲ ਜੂਝ ਰਹੇ ਸੂਬਿਆਂ ਦੀ ਮਦਦ ਲਈ ਅੱਗੇ ਆਵੇ।

captain amrinder singhCaptain amrinder singh

ਵੀਡੀਉ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ, ਕੋਵਿਡ ਦੀ ਸਥਿਤੀ ਨੂੰ ਸੰਭਾਲਣ ਵਿਚ ਸਿਖਰ 'ਤੇ ਹੈ ਅਤੇ ਮੈਡੀਕਲ ਦੇ ਪੱਖ ਤੋਂ ਸਮੱਸਿਆ ਨੂੰ ਕਾਫ਼ੀ ਹੱਦ ਤਕ ਕਾਬੂ ਕਰ ਲਿਆ ਹੈ ਪਰ ਆਰਥਕ ਸੁਰਜੀਤੀ ਲਈ ਕੇਂਦਰ ਸਰਕਾਰ ਪਾਸੋਂ ਮਦਦ ਦੀ ਲੋੜ ਹੋਵੇਗੀ। ਭਾਰਤ ਸਰਕਾਰ ਦੇ ਮੌਜੂਦਾ ਰਵੱਈਏ ਨੂੰ ਅਫਸੋਸਜਨਕ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ ਆਰਥਿਕ ਸਰਗਰਮੀਆਂ ਦੀ ਮੁੜ ਸ਼ੁਰੂਆਤ ਕਰਨ ਲਈ ਸਾਰੇ ਕਦਮ ਸੂਬਾ ਸਰਕਾਰ ਨੇ ਆਪਣੇ ਯਤਨਾਂ ਨਾਲ ਚੁੱਕੇ ਹਨ।

captain amrinder singhCaptain amrinder singh

ਕੁੱਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ.) ਦੀ ਕਰਜ਼ਾ ਹੱਦ ਵਧਾਉਣ ਲਈ ਸ਼ਰਤਾਂ ਥੋਪਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਅਧਿਕਾਰਾਂ ਨੂੰ ਘਟਾਉਂਦੇ ਹੋਏ ਕੇਂਦਰ ਸਰਕਾਰ ਵਲੋਂ ਬਹੁਤ ਘੱਟ ਅਤੇ ਦੇਰੀ ਨਾਲ ਕੀਤੀ ਵਿੱਤੀ ਮਦਦ ਦਾ ਲਾਭ ਵੀ ਮਨਫ਼ੀ ਹੋ ਗਿਆ। ਕੋਵਿਡ-19 ਦਰਮਿਆਨ ਅਰਥ ਵਿਵਸਥਾ ਨੂੰ ਮੁੜ ਸੁਰਜੀਤ ਕਰਨ ਲਈ  ਸੂਬੇ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ 'ਚ  ਸਮਾਪਤ ਹੋਏ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੀ ਹੋਈ ਭਰਵੀਂ ਫਸਲ ਸਦਕਾ ਕਰੀਬ 24000 ਕੋਰੜ ਰੁਪਏ ਪੇਂਡੂ ਆਰਥਿਕਤਾ ਲਈ ਮੁਹੱਈਆ ਕਰਵਾਏ ਗਏ ਹਨ।

Captain amrinder singh Captain amrinder singh

ਮੁੱਖ ਮੰਤਰੀ  ਨੇ ਅੱਗੋਂ ਦੱਸਿਆ ਕਿ ਸੂਬੇ ਦੇ ਕੁੱਲ 2.56 ਲੱਖ ਉਦਯੋਗਿਕ ਯੂਨਿਟਾਂ ਵਿਚੋਂ 20 ਹਜ਼ਾਰ ਨੂੰ ਛੱਡ ਕੇ ਸਾਰੇ ਚਾਲੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਤਾਂ ਵੀ ਸੂਬੇ ਦੀ ਅਰਥ ਵਿਵਸਥਾ ਨੂੰ ਆਪਣੇ ਸਿਖਰਲੇ ਪੱਧਰ ਤੱਕ  ਪਹੁੰਚਣ ਲਈ ਕੁਝ ਸਮਾਂ ਤਾਂ ਲੱਗੇਗਾ। ਉਨ੍ਹਾਂ ਨੇ ਛੋਟੇ ਅਤੇ ਮੱਧ ਦਰਜੇ ਦੇ ਉਦਯੋਗਾਂ ਨੂੰ ਇਸ ਸੰਕਟ ਭਰੇ ਸਮੇਂ ਵਿੱਚੋਂ ਉਭਾਰਨ ਲਈ ਕੇਂਦਰ ਨੂੰ ਅਪੀਲ ਕੀਤੀ। ਉਦਯੋਗਾਂ, ਕਾਰੋਬਾਰਾਂ ਅਤੇ ਹੋਰਨਾਂ ਗਤੀਵਿਧੀਆਂ ਦੇ ਮੁੜ ਸ਼ੁਰੂ ਦੇ ਮੱਦੇਨਜ਼ਰ ਕੋਵਿਡ ਦੇ ਖਤਰੇ ਦੇ ਫੈਲਣ ਨਾਲ ਨਜਿੱਠਣ ਲਈ ਰਾਜ ਦੀ ਤਿਆਰੀ ਬਾਰੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਬੁਖਾਰ ਦੀ ਜਾਂਚ ਸਮੇਤ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਦਿਆਂ ਸਾਰੇ ਉਪਾਅ ਕੀਤੇ ਜਾ ਰਹੇ ਹਨ।

Captain Amrinder SinghCaptain Amrinder Singh

ਅਤਿਅੰਤ ਸਾਵਧਾਨੀ ਦੀ ਲੋੜ ਨੂੰ ਦਰਸਾਉਂਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਜਦੋਂ ਵੀ ਉਹ ਬਾਹਰ ਨਿਕਲਣ ਤਾਂ ਬੁਖਾਰ ਦੀ ਜਾਂਚ ਕਰਵਾਉਣ। ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਸ਼ਹਿਰਾਂ ਵਿੱਚੋਂ ਅਕਸਰ ਕਮਿਊਨਿਟੀ ਫੈਲਾਅ ਦੀਆਂ ਖਬਰਾਂ ਆਉਣ ਦੇ ਬਾਵਜੂਦ ਸੂਬਾ ਸਰਕਾਰ ਕੋਵਿਡ ਖਿਲਾਫ ਆਪਣੀ ਲੜਾਈ ਵਿੱਚ ਸਥਿਤੀ ਦੇ ਸਿਖਰ 'ਤੇ ਹੈ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਪ੍ਰਭਾਵਿਤ ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਜਾਂ ਉਨ੍ਹਾਂ ਦੇ ਮਾਮੂਲੀ ਜਿਹੇ ਲੱਛਣ ਦਿਖਾਉਣ 'ਤੇ ਲੋਕਾਂ ਦੀ ਡਾਕਟਰੀ ਜਾਂਚ ਕਰਵਾਉਣ ਵਿੱਚ ਅਸਫਲ ਰਹਿਣ ਕਾਰਨ ਹੋਰ ਵਧ ਜਾਂਦੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement