ਸੁਖਬੀਰ ਤੇ ਹਰਸਿਮਰਤ ਦਸਣ, ਪੰਜਾਬ ਦੇ ਕਿੰਨੇ ਕਿਸਾਨਾਂ ਦਾ ਕਰਜ਼ਾ ਮਾਫ਼ ਕੀਤਾ : ਧਰਮਸੋਤ
Published : Jun 6, 2020, 7:45 am IST
Updated : Jun 6, 2020, 7:45 am IST
SHARE ARTICLE
Sadhu Singh Dharamsot
Sadhu Singh Dharamsot

ਪੰਜਾਬ ਦੇ ਜੰਗਲਾਤ ਮੰਤਰੀ ਸਰਦਾਰ ਸਾਧੂ ਸਿੰਘ ਧਰਮਸੋਤ ਨੇ ਅਕਾਲੀ...........

ਚੰਡੀਗੜ: ਪੰਜਾਬ ਦੇ ਜੰਗਲਾਤ ਮੰਤਰੀ  ਸਾਧੂ ਸਿੰਘ ਧਰਮਸੋਤ ਨੇ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਧਰਮਪਤਨੀ ਬੀਬਾ ਹਰਸਿਮਰਤ ਵਲੋਂ ਐਮਐਸਪੀ ਨੂੰ ਲੈ ਕੇ

Sadhu Singh DharamsotSadhu Singh Dharamsot

ਪੰਜਾਬ ਦੇ ਕਿਸਾਨਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਉਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਗੀਗੇ ਗਾਉਣ ਉਤੇ ਤਿੱਖਾ ਪਲਟਵਾਰ ਕਰਦਿਆਂ ਸਵਾਲ ਕੀਤਾ ਹੈ ਕਿ ਉਹ ਦਸਣ ਕਿ ਅਕਾਲੀ ਦਲ ਨੇ ਹੁਣ ਤਕ ਕਿੰਨੇ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਹਨ।

Sukhbir BadalSukhbir Badal

ਕੇਂਦਰ ਵਲੋਂ ਤਿਆਰ ਐਕਟ ਨੂੰ ਲੈ ਕੇ ਅਕਾਲੀ ਆਗੂਆਂ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਉਤੇ ਸੂਬੇ ਦੇ ਕੈਬਨਿਟ ਮੰਤਰੀ ਧਰਮਸੋਤ ਨੇ ਦੋਸ਼ ਲਾਇਆ ਹੈ ਕਿ ਬਾਦਲ ਤੇ ਉਨ੍ਹਾਂ ਦੀ ਧਰਮ-ਪਤਨੀ ਹਰਸਿਮਰਤ ਕੋਰਾ ਝੂਠ ਬੋਲ ਰਹੇ ਹਨ ਅਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ।

Harsimrat BadalHarsimrat Badal

ਉਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਅਤੇ ਕੇਂਦਰ ਵਿਚ ਖੇਤੀਬਾੜੀ ਮੰਤਰੀ ਵੀ ਰਹੇ, ਕੀ ਸੁਖਬੀਰ ਦਸ ਸਕਦੇ ਹਨ ਕਿ ਅਕਾਲੀ ਦਲ ਨੇ ਕਿੰਨੇ ਕਿਸਾਨਾਂ ਦਾ ਕਰਜ਼ਾ ਮਾਫ਼ ਕੀਤਾ।

Parkash Singh Badal Parkash Singh Badal

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕ ਵਿਚ ਮਗਰਮੱਛ ਦੇ ਹੰਝੂ ਵਹਾਉਣ ਵਾਲੇ ਬੀਬਾ ਹਰਸਿਮਰਤ ਨੂੰ ਜੇਕਰ ਕਿਸਾਨਾਂ ਦਾ ਸੱਚੇ ਦਿਲੋਂ ਹੇਜ ਹੈ ਤਾਂ ਤੁਰਤ ਕੇਂਦਰੀ ਵਜਾਰਤ ਤੋਂ ਅਸਤੀਫ਼ਾ ਦੇਣ।

ਸਰਦਾਰ ਸਾਧੂ ਸਿੰਘ ਧਰਮਸੋਤ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਥੇ ਸੂਬੇ ਦੇ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਕਰਜ਼ਾ ਮਾਫ਼ ਕੀਤਾ ਗਿਆ, ਉਥੇ ਅਪਣੇ ਦੋਵੇਂ ਕਾਰਜਕਾਲਾਂ ਦੌਰਾਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਸਮੇਂ ਸਿਰ ਚੁੱਕ ਕੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਗੱਡ ਕਿ ਰਾਖੀ ਵੀ ਕੀਤੀ ਗਈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement