
ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੀ ਪੁਲਿਸ ਦੇ ਸਬ ਇੰਸਪੈਕਟਰ ਬਲਵੰਤ ਸਿੰਘ ਅਤੇ ਏ.ਐਸ.ਆਈ. ਗੁਰਚਰਨ ਸਿੰਘ ਦੀ
ਫ਼ਿਰੋਜ਼ਪੁਰ 5 ਜੂਨ (ਸੁਭਾਸ਼ ਕੱਕੜ): ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੀ ਪੁਲਿਸ ਦੇ ਸਬ ਇੰਸਪੈਕਟਰ ਬਲਵੰਤ ਸਿੰਘ ਅਤੇ ਏ.ਐਸ.ਆਈ. ਗੁਰਚਰਨ ਸਿੰਘ ਦੀ ਅਗਵਾਈ ਵਿਚ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ 4 ਕਿਲੋ 600 ਗ੍ਰਾਮ ਹੈਰੋਇਨ ਅਤੇ 50 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੇ ਸਬ ਇੰਸਪੈਕਟਰ ਬਲਵੰਤ ਸਿੰਘ ਅਤੇ ੲ.ੇਐਸ.ਆਈ. ਗੁਰਚਰਨ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ
ਕਿ ਸਰਹੱਦੀ ਪਿੰਡ ਦਾ ਦੋਸ਼ੀ ਬਗੀਚਾ ਸਿੰਘ ਨਾਮੀ ਤਸਕਰ ਹੈ ਅਤੇ ਇਸ ਦੇ ਪਾਕਿਸਤਾਨ ਦੇ ਤਸਕਰਾਂ ਨਾਲ ਸਬੰਧ ਹਨ। ਇਹ ਤਸਕਰ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਸਪਲਾਈ ਕਰਦਾ ਹੈ। ਇਸ ਤੋਂ ਬਾਅਦ ਪੁਲਿਸ ਨੇ ਸਰਚ ਮੁਹਿੰਮ ਦੌਰਾਨ ਖੇਤਾਂ ਵਿਚੋਂ 4 ਕਿਲੋ 600 ਗ੍ਰਾਮ ਹੈਰੋਇਨ ਅਤੇ 50 ਗ੍ਰਾਮ ਅਫ਼ੀਮ ਬਰਾਮਦ ਕੀਤੀ। ਪੁਲਿਸ ਨੇ ਦਸਿਆ ਕਿ ਦੋਸ਼ੀ ਬਗੀਚਾ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬਰਾਮਦ ਹੋਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 23 ਕਰੋੜ ਰੁਪਏ ਦਸੀ ਜਾ ਰਹੀ ਹੈ।