'ਵੈਕਸੀਨ ਘੁਟਾਲੇ' ਦੇ ਵਿਰੋਧ 'ਚ ਆਮ ਆਦਮੀ ਪਾਰਟੀ ਨੇ ਕੀਤਾ ਸਿਹਤ ਮੰਤਰੀ ਦੇ ਘਰ ਦਾ ਘਿਰਾਓ
Published : Jun 6, 2021, 7:53 pm IST
Updated : Jun 6, 2021, 7:54 pm IST
SHARE ARTICLE
Health minister balbir singh sidhu
Health minister balbir singh sidhu

ਇਸੇ ਦੌਰਾਨ ਪੰਜਾਬ ਪੁਲਿਸ ਰੋਸ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਗਿ੍ਫ਼ਤਾਰ ਕਰਕੇ ਥਾਣੇ ਲੈ ਗਈ

ਮੋਹਾਲੀ-ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਰਕਾਰੀ ਕੋਟੇ 'ਚ ਖ਼ਰੀਦੀ ਗਈ ਵੈਕਸੀਨ ਦਵਾਈ ਕਾਂਗਰਸ ਸਰਕਾਰ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਵੇਚਣ ਦੇ ਰੋਸ ਵਜੋਂ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੋਹਾਲੀ ਸਥਿਤ ਰਿਹਾਇਸ਼ ਦਾ ਘਿਰਾਓ ਅਤੇ ਰੋਸ ਪ੍ਰਦਰਸ਼ਨ ਕਰਦਿਆਂ ਮੰਤਰੀ ਦਾ ਪੁਤਲਾ ਫੂਕਿਆ ਗਿਆ|

ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਵਿਧਾਨ 'ਚ ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ, ਯੂਥ ਵਿੰਗ ਦੇ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤੀ ਅਤੇ ਉਨ੍ਹਾਂ ਮੰਗ ਕੀਤੀ ਕਿ ਬਲਬੀਰ ਸਿੰਘ ਸਿੱਧੂ ਨੂੰ ਪੰਜਾਬ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਕੇ ਉਸ ਦੇ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ | ਇਸੇ ਦੌਰਾਨ ਪੰਜਾਬ ਪੁਲਿਸ ਰੋਸ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ  ਗਿ੍ਫ਼ਤਾਰ ਕਰਕੇ ਥਾਣੇ ਲੈ ਗਈ |

Health MinisterHealth Minister

ਇਹ ਵੀ ਪੜ੍ਹੋ-ਇਹ ਰਾਸ਼ਨ ਨਾ AAP ਦਾ ਤੇ ਨਾ ਹੀ BJP ਦਾ ਫਿਰ ਹੋਮ ਡਿਲਿਵਰੀ ਕਿਉਂ ਨਹੀਂ : ਕੇਜਰੀਵਾਲ

ਆਪ ਵੱਲੋਂ ਬਲਬੀਰ ਸਿੰਘ ਸਿੱਧੂ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਆਪ ਆਗੂਆਂ ਨੇ ਕਿਹਾ ਕਿ ਸਿਹਤ ਮੰਤਰੀ ਕੋਰੋਨਾ ਮਹਾਮਾਰੀ ਤੋਂ ਪੰਜਾਬ ਦੇ ਲੋਕਾਂ ਦੀ ਸਰੱਖਿਆ ਅਤੇ ਇਲਾਜ ਕਰਨ 'ਚ ਨਿਕਮਾ ਸਿੱਧ ਹੋਇਆ ਹੈ ਅਤੇ ਹੁਣ ਸਿਹਤ ਮੰਤਰੀ ਨੇ ਆਮ ਲੋਕਾਂ ਦੇ ਇਲਾਜ ਲਈ ਜ਼ਰੂਰੀ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਪੰਜਾਬ ਵਾਸੀਆਂ ਨਾਲ ਧੋਖ਼ਾ ਕੀਤਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਤੇ ਬਲਬੀਰ ਸਿੰਘ ਸਿੱਧੂ ਨੇ ਕੋਰੋਨਾ ਮਹਾਮਾਰੀ ਨੂੰ ਵੀ ਪੰਜਾਬ ਦੇ ਲੋਕਾਂ ਦੀ ਆਰਥਿਕ ਲੁੱਟ ਕਰਨ ਲਈ ਵਰਤਿਆ ਹੈ |

ਇਹ ਵੀ ਪੜ੍ਹੋ-BSF ਵੱਲੋਂ ਸ਼ੱਕੀ ਹਾਲਾਤ 'ਚ ਘੁੰਮ ਰਹੇ ਪਾਕਿਸਤਾਨੀ ਨੂੰ ਲਿਆ ਗਿਆ ਹਿਰਾਸਤ 'ਚ

ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਨਾਂਅ 'ਤੇ 400 ਰੁਪਏ 'ਚ ਖ਼ਰੀਦੀ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ 1060 ਰੁਪਏ 'ਚ ਵੇਚ ਕੇ ਕਰੋੜਾਂ ਰੁਪਏ ਆਪਣੀਆਂ ਜੇਬਾਂ 'ਚ ਪਾ ਲਏ ਅਤੇ ਆਮ ਲੋਕਾਂ ਨੂੰ ਵੈਕਸੀਨ ਦੇ ਟੀਕੇ ਲਾਉਣ ਵਾਲੇ ਟੀਕਾ ਕੇਂਦਰ ਇਹ ਕਹਿ ਕੇ ਬੰਦ ਕਰ ਦਿੱਤੇ ਕਿ ਵੈਕਸੀਨ ਦਵਾਈ ਖ਼ਤਮ ਹੋ ਗਈ ਹੈ । ਆਪ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ 'ਚੋਂ ਮਾਫੀਆ ਰਾਜ ਖ਼ਤਮ ਕਰਨ ਅਤੇ ਬਾਦਲਾਂ ਵੱਲੋਂ ਕੀਤੇ ਘੁਟਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਵਾਅਦੇ ਕਰਕੇ ਸੱਤਾ 'ਚ ਆਈ ਸੀ, ਪਰ ਕਾਂਗਰਸ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਨੇ ਮਾਫੀਆ ਰਾਜ ਸਥਾਪਤ ਕਰਨ ਦੇ ਨਾਲ ਨਾਲ ਵੈਕਸੀਨ ਘੁਟਾਲਾ ਅਤੇ ਵਜ਼ੀਫਾ ਘੁਟਾਲੇ ਸਮੇਤ ਦਰਜ਼ਨਾਂ ਘੁਟਾਲੇ ਕਰਕੇ ਸਿੱਧ ਕਰ ਦਿੱਤਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਇੱਕੋ ਸਿੱਕੇ ਦੇ ਦੋ ਪਾਸੇ ਹਨ |

captain amarinder singhcaptain amarinder singh
ਇਹ ਵੀ ਪੜ੍ਹੋ-ਪੰਜਾਬ ਦਾ ਇਕ ਹੋਰ ਜਵਾਨ ਹੋਇਆ ਸ਼ਹੀਦ , ਪੰਜ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੀ ਘੁਟਾਲਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ | ਅੱਜ ਵੀ ਪੰਜਾਬ ਵਾਸੀਆਂ ਨੂੰ ਰੇਤ ਮਾਫੀਆ, ਨਕਲੀ ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਫ਼ਸਲਾਂ ਦੀ ਨਕਲੀ ਦਵਾਈ ਮਾਫੀਆ ਵੱਲੋਂ ਲੁੱਟਿਆ ਜਾ ਰਿਹਾ ਹੈ |ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੀਆਂ ਕਰਤੂਤਾਂ ਤੋਂ ਜਾਣੂੰ ਹੋ ਗਏ ਹਨ | ਪੰਜਾਬ ਵਿਧਾਨ ਦੀਆਂ  2022 'ਚ ਹੋਣ ਵਾਲੀਆਂ ਚੋਣਾਂ 'ਚ ਸੂਬੇ ਦੇ ਲੋਕ ਕਾਂਗਰਸ ਪਾਰਟੀ ਕੋਲੋਂ ਵੈਕਸੀਨ ਘੁਟਾਲੇ ਦਾ ਵੀ ਹਿਸਾਬ ਲੈਣਗੇ ਅਤੇ ਸੂਬੇ ਦੀ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ |

ਇਸ ਸਮੇਂ ਆਪ ਆਗੂ ਨੀਨਾ ਮਿੱਤਲ, ਦੇਵ ਮਾਨ, ਗੋਵਿੰਦਰ ਮਿੱਤਲ, ਤਜਿੰਦਰ ਮਹਿਤਾ, ਰਾਜ ਲਾਲੀ ਗਿੱਲ, ਪ੍ਰਭਜੋਤ ਕੌਰ, ਐਡਵੋਕੇਟ ਦਿਨੇਸ਼ ਚੱਢਾ, ਰਾਮ ਕੁਮਾਰ ਮੁਰਾਰੀ, ਬਲਤੇਜ ਪੰਨੂ, ਚੇਤਨ ਸਿੰਘ ਜੌਡ਼ੇਮਾਜਰਾ, ਅਨੂ ਗੋਗਨਾ, ਹਰਜੋਤ ਸਿੰਘ ਬੈਂਸ, ਅਜੇ ਸਿੰਘ ਲਿਬੜਾ, ਐਡਵੋਕੇਟ ਨਰਿੰਦਰ ਸਿੰਘ ਟਿਵਾਣਾ, ਜਗਮੀਤ ਸਿੰਘ ਬਾਵਾ ਸਹੋਤਾ, ਗੁਰਿੰਦਰ ਸਿੰਘ ਹਰੀਪੁਰ ਸਮੇਤ ਸੈਂਕੜੇ ਵਰਕਰ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement