
ਕਿਸਾਨਾਂ ਨੇ ਦੇਸ਼ ਭਰ ’ਚ ਭਾਜਪਾ ਤੇ ਸਹਿਯੋਗੀ ਪਾਰਟੀਆਂ ਦੇ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਅੱਗੇ ਖੇਤੀ ਕਾਨੂੰਨਾਂ ਦੀਆਂ ਸਾੜੀਆਂ ਕਾਪੀਆਂ
ਕਿਸਾਨਾਂ ਨੇ ਦੇਸ਼ ਭਰ ’ਚ ਭਾਜਪਾ ਤੇ ਸਹਿਯੋਗੀ ਪਾਰਟੀਲੁਧਿਆਣਾ, 5 ਜੂਨ (ਪ੍ਰਮੋਦ ਕੌਸ਼ਲ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੇਸ਼ ਭਰ ਵਿਚ ਹਜ਼ਾਰਾਂ ਥਾਵਾਂ ’ਤੇ ਪ੍ਰਦਰਸ਼ਨ ਕੀਤੇ ਗਏ। ਇਸੇ ਦਿਨ 1974 ਵਿਚ ਉਸ ਸਮੇਂ ਦੀ ਤਾਨਾਸ਼ਾਹੀ ਅਤੇ ਸ਼ੋਸ਼ਣਵਾਦੀ ਸਰਕਾਰ ਵਿਰੁਧ ਇਤਿਹਾਸਕ ਲੋਕ ਲਹਿਰ ਲੋਕ ਨਾਇਕ ਜੈਪ੍ਰਕਾਸ਼ ਨਾਰਾਇਣ ਦੁਆਰਾ ਆਰੰਭ ਕੀਤੀ ਗਈ ਸੀ।
5 ਜੂਨ 2020 ਨੂੰ ਮੋਦੀ ਸਰਕਾਰ ਨੇ ਤਿੰਨ ਕਿਸਾਨ ਵਿਰੋਧੀ ਖੇਤੀਬਾੜੀ ਕਾਨੂੰਨਾਂ ਨੂੰ ਆਰਡੀਨੈਂਸ ਵਜੋਂ ਲਿਆਂਦਾ ਸੀ। ਇਹ ਉਹ ਕਾਨੂੰਨ ਹਨ, ਜਿਨ੍ਹਾਂ ਦੀ ਕਦੇ ਵੀ ਕਿਸਾਨਾਂ ਵਲੋਂ ਮੰਗ ਨਹੀਂ ਕੀਤੀ ਗਈ। ਉਸ ਸਮੇਂ ਤੋਂ ਲੈ ਕੇ ਹੁਣ ਤਕ ਦੇਸ਼ ਭਰ ਵਿਚ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਹੋਏ ਹਨ ਅਤੇ ਨਵੰਬਰ 2020 ਤੋਂ ਅੰਦੋਲਨ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ ਕਰ ਰਿਹਾ ਹੈ। ਸਾਰੇ ਦੇਸ਼ ਵਿਚ ਭਾਜਪਾ ਆਗੂਆਂ, ਐਨਡੀਏ ਦੀਆਂ ਹੋਰ ਸਹਿਯੋਗੀ ਪਾਰਟੀਆਂ ਦੇ ਆਗੂਆਂ ਦਫ਼ਤਰਾਂ, ਘਰਾਂ ਦੇ ਬਾਹਰ ਤਿੰਨ ਖੇਤੀ-ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।
ਇਹ ਵਿਰੋਧ ਪ੍ਰਦਰਸ਼ਨ ਕੇਂਦਰ ਨੂੰ ਚੇਤਾਵਨੀ ਹਨ ਕਿ ਆਉਣ ਵਾਲੇ ਦਿਨਾਂ ਵਿਚ ਵਿਰੋਧ ਹੋਰ ਤੇਜ਼ ਹੋਵੇਗਾ। ਆਂਧਰਾ ਪ੍ਰਦੇਸ, ਕਰਨਾਟਕ, ਤਾਮਿਲਨਾਡੂ, ਉੜੀਸਾ, ਛੱਤੀਸਗੜ, ਬਿਹਾਰ, ਤੇਲੰਗਾਨਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਪੰਜਾਬ, ਹਰਿਆਣਾ, ਰਾਜਸਥਾਨ, ਉਤਰਾਖੰਡ, ਹਿਮਾਚਲ ਪ੍ਰਦੇਸ ਅਤੇ ਉੱਤਰ ਪ੍ਰਦੇਸ ਤੋਂ ਵੱਖ-ਵੱਖ ਰਾਜਾਂ ਤੋਂ ਰੀਪੋਰਟਾਂ ਆਈਆਂ ਹਨ ਕਿ ਹਜ਼ਾਰਾਂ ਥਾਵਾਂ ’ਤੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਹੋਏ ਹਨ। ਕਈ ਥਾਵਾਂ ’ਤੇ ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਦਾ ਘਿਰਾਉ ਵੀ ਕੀਤਾ ਗਿਆ। ਨਾ ਸਿਰਫ਼ ਦਿੱਲੀ ਨਾਲ ਲਗਦੇ ਰਾਜਾਂ, ਬਲਕਿ ਕਰਨਾਟਕ ਅਤੇ ਹੋਰ ਰਾਜਾਂ ਵਿਚ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਹੋਏ ਹਨ। ਕਈ ਹੋਰ ਥਾਵਾਂ ’ਤੇ ਸਰਕਾਰੀ ਦਫ਼ਤਰਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਡਿਪਟੀ ਕਮਿਸ਼ਨਰ, ਐਸ.ਡੀ.ਐਮ. ਅਤੇ ਹੋਰ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ ਗਏ। ਇਸ ਤੋਂ ਇਲਾਵਾ ਕੱੁਝ ਥਾਵਾਂ ’ਤੇ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ’ ਤੇ ਬੂਟੇ ਲਗਾਏ ਗਏ ।
ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਅੱਜ ਹਰਿਆਣਾ ਦੇ ਟੋਹਾਣਾ ਵਿਚ ਗਿ੍ਰਫ਼ਤਾਰੀਆਂ ਲਈ ਪਹੁੰਚੇ। ਹਰਿਆਣਾ ਸਰਕਾਰ ਵਲੋਂ ਕੇਸ ਦਰਜ ਕਰਨ ਅਤੇ ਵਿਧਾਇਕਾਂ ਦੇਵੇਂਦਰ ਬਬਲੀ ਦੇ ਵਿਰੋਧ ਵਿਚ ਕਿਸਾਨਾਂ ਨੂੰ ਗਿ੍ਰਫ਼ਤਾਰ ਕਰਨ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਖੱਟਰ ਨੇ ਕਿਸਾਨਾਂ ਦੇ ਵਿਰੋਧ ਤੋਂ ਡਰਦਿਆਂ ਪ੍ਰਦਰਸ਼ਨਕਾਰੀਆਂ ਤੋਂ ਬਚਣ ਲਈ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਇਕ ਘੰਟੇ ਦੇ ਅੰਦਰ ਹੀ ਕਰਨਾਲ ਦੀ ਅਪਣੀ ਫੇਰੀ ਸਮੇਟ ਲਈ। ਸੰਯੁਕਤ ਕਿਸਾਨ ਮੋਰਚਾ ਹਰਿਆਣਾ ਸਰਕਾਰ ਦੀਆਂ ਕਾਰਵਾਈਆਂ ਦੀ ਸਖਤ ਨਿੰਦਾ ਕਰਦਾ ਹੈ ਅਤੇ ਮੰਗ ਕਰਦਾ ਹੈ ਕਿ ਸਾਰੇ ਕਿਸਾਨਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਅਤੇ ਸਾਰੇ ਕੇਸ ਵੀ ਵਾਪਸ ਲਏ ਜਾਣ। ਪਿਛਲੇ ਦਿਨੀਂ ਪੰਜਾਬ ਵਿਚ ਜਦੋਂ ਸੈਂਕੜੇ ਕਿਸਾਨਾਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਫਫੜੇ ਭਾਈਕੇ ’ਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਆਗੂ ਵਿਜੇ ਸਾਂਪਲਾ ਦੀ ਫੇਰੀ ਦਾ ਵਿਰੋਧ ਕੀਤਾ ਤਾਂ ਪ੍ਰਦਰਸ਼ਨਕਾਰੀਆਂ ਵਿਰੁਧ ਐਸਸੀ/ਐਸਟੀ ਐਕਟ ਤਹਿਤ ਅਤੇ ਹੋਰ ਕੇਸ ਦਰਜ ਕੀਤੇ ਗਏ ਹਨ।
ਸੰਯੁਕਤ ਕਿਸਾਨ ਮੋਰਚੇ ਨੇ ਇਸ ਘਟਨਾ ਵਿਚ ਦਲਿਤਾਂ ਅਤੇ ਕਿਸਾਨਾਂ ਵਿਚ ਪਾੜਾ ਪਾਉਣ ਦੀ ਕੋਸ਼ਿਸ਼ ਦੀ ਨਿਖੇਧੀ ਕਰਦਿਆਂ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨ ਮਿ੍ਰਤਕ ਦਲਿਤ ਨੌਜਵਾਨ ਜਾਂ ਉਸ ਦੇ ਪਰਵਾਰ ਵਿਰੁਧ ਨਹੀਂ ਹਨ, ਬਲਕਿ ਭਾਜਪਾ ਨੇਤਾ ਦੇ ਵਿਰੁਧ ਸਨ। ਕਿਸਾਨ ਯੂਨੀਅਨਾਂ ਨੇ ਕਈ ਮਹੀਨੇ ਪਹਿਲਾਂ ਹੀ ਭਾਜਪਾ ਨੇਤਾਵਾਂ ਦੇ ਸਮਾਜਕ ਬਾਈਕਾਟ ਨੂੰ ਲਾਗੂ ਕਰਨ ਦੀਆਂ ਯੋਜਨਾਵਾਂ ਦਾ ਐਲਾਨ ਕਰ ਦਿਤਾ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ 200 ਤੋਂ ਵੱਧ ਮੁਜ਼ਾਹਰਾਕਾਰੀਆਂ ਵਿਰੁਧ ਦਰਜ ਕੀਤੇ ਗਏ ਸਾਰੇ ਕੇਸਾਂ ਨੂੰ ਤੁਰਤ ਰੱਦ ਕੀਤਾ ਜਾਵੇ।
ਅੱਜ 6 ਜੂਨ ਨੂੰ ਸੰਯੁਕਤ ਕਿਸਾਨ ਮੋਰਚਾ ਪੂਰੇ ਦੇਸ਼ ਵਿਚ ਮੰਦਸੌਰ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰੇਗਾ। 2017 ਵਿਚ ਮੱਧ ਪ੍ਰਦੇਸ਼ ਪੁਲਿਸ ਦੀਆਂ ਗੋਲੀਆਂ ਨਾਲ ਮੰਦਸੌਰ ਦੇ 6 ਕਿਸਾਨ ਸ਼ਹੀਦ ਹੋ ਗਏ ਸਨ, ਜੋ ਫ਼ਸਲਾਂ ਦੇ ਵਾਜਬ ਭਾਅ ਲੈਣ ਲਈ ਸੰਘਰਸ਼ ਕਰ ਰਹੇ ਸਨ।
Ldh_Parmod_5_4 & 4 1: ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਲਿਆਂਦੇ ਗਏ ਆਰਡੀਨੈਂਸ ਦਾ ਇੱਕ ਸਾਲ ਪੂਰਾ ਹੋਣ ਦੇ ਰੋਸ ਵਜੋਂ ਲੁਧਿਆਣਾ ‘ਚ ਜ਼ਬਰਦਸਤ ਮੁਜਾਹਰਾ ਕਰਦੇ ਹੋਏ ਕਿਸਾਨ-ਮਜਦੂਰ। (ਫੋਟੋਆਂ: ਚੰਦਰ ਮੋਹਣ ਗੋਲਡੀ)
ਆਂ ਦੇ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਅੱਗੇ ਖੇਤੀ ਕਾਨੂੰਨਾਂ ਦੀਆਂ ਸਾੜੀਆਂ ਕਾਪੀਆਂ