
ਉਥੇ ਬਠਿੰਡਾ 'ਚ ਕੋਰੋਨਾ ਕਾਰਨ ਪਤੀ-ਪਤਨੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ
ਬਠਿੰਡਾ-ਕੋਰੋਨਾ ਵਾਇਰਸ ਕਾਰਨ ਕਈ ਲੋਕਾਂ ਨੂੰ ਹੁਣ ਤੱਕ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਰੋਨਾ ਨੇ ਲੋਕਾਂ ਦੇ ਜਨ-ਜੀਵਨ 'ਤੇ ਵੀ ਡੂੰਘਾ ਅਸਰ ਪਾਇਆ ਹੈ। ਬੇਸ਼ੱਕ ਪੰਜਾਬ 'ਚ ਹੁਣ ਕੋਰੋਨਾ ਦੇ ਮਾਮਲੇ ਘਟਣੇ ਸ਼ੁਰੂ ਹੋ ਗਏ ਹਨ ਅਤੇ ਮੌਤਾਂ ਦਾ ਸਿਲਸਿਲਾ ਅਜੇ ਵੀ ਜਾਰੀ ਹੈ।
coronavirusਇਹ ਵੀ ਪੜ੍ਹੋ-ਚੀਨ ਨੇ ਹੁਣ 3 ਸਾਲ ਤੋਂ ਵਧੇਰੇ ਉਮਰ ਦੇ ਬੱਚਿਆਂ ਲਈ ਇਸ ਟੀਕੇ ਨੂੰ ਦਿੱਤੀ ਐਮਰਜੈਂਸੀ ਮਨਜ਼ੂਰੀ
ਉਥੇ ਬਠਿੰਡਾ 'ਚ ਕੋਰੋਨਾ ਕਾਰਨ ਪਤੀ-ਪਤਨੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦੋਵਾਂ ਦੀ ਕੋਰੋਨਾ ਕਾਰਨ ਮੌਤ ਹੋਈ ਅਤੇ ਦੋਵਾਂ ਦਾ ਇਕੱਠਿਆਂ ਦਾ ਹੀ ਸੰਸਕਾਰ ਕੀਤਾ ਗਿਆ।
ਇਹ ਵੀ ਪੜ੍ਹੋ-ਇਹ ਰਾਸ਼ਨ ਨਾ AAP ਦਾ ਤੇ ਨਾ ਹੀ BJP ਦਾ ਫਿਰ ਹੋਮ ਡਿਲਿਵਰੀ ਕਿਉਂ ਨਹੀਂ : ਕੇਜਰੀਵਾਲ
worker Jagga Singhਜਾਣਕਾਰੀ ਦਿੰਦੇ ਹੋਏ ਸਹਾਰਾ ਸੰਸਥਾ ਦੇ ਵਰਕਰ ਜੱਗਾ ਸਿੰਘ ਨੇ ਕਿਹਾ ਕਿ ਜਿਥੇ ਰੋਜ਼ਾਨਾ ਸਾਡੀ ਸੰਸਥਾ ਵੱਲੋਂ ਕੋਰੋਨਾ ਮਹਾਮਾਰੀ ਦੇ ਚੱਲਦੇ ਡਿਊਟੀ ਨਿਭਾਈ ਜਾਂਦੀ ਹੈ ਉਥੇ ਅੱਜ ਸਾਡੇ ਵੱਲੋਂ ਰਾਮਬਾਗ ਵਿਖੇ ਪਤੀ-ਪਤਨੀ ਦੀ ਕੋਰੋਨਾ ਕਾਰਨ ਹੋਈ ਮੌਤ ਦੇ ਚੱਲਦੇ ਉਨ੍ਹਾਂ ਦਾ ਸੰਸਕਾਰ ਵੀ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਤੋਂ ਬਚਣ ਲਈ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਤਾਂ ਜੋਂ ਕੋਰੋਨਾ ਨਾਲ ਨਜਿੱਠਿਆ ਜਾ ਸਕੇ।
ਇਹ ਵੀ ਪੜ੍ਹੋ-ਪੰਜਾਬ ਦਾ ਇਕ ਹੋਰ ਜਵਾਨ ਹੋਇਆ ਸ਼ਹੀਦ , ਪੰਜ ਮਹੀਨੇ ਪਹਿਲਾਂ ਹੋਇਆ ਸੀ ਵਿਆਹ