ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦ ਸਿੱਖ ਕੌਮ ਦਾ ਸਰਮਾਇਆ-ਬੀਬੀ ਜਗੀਰ ਕੌਰ

By : GAGANDEEP

Published : Jun 6, 2021, 1:27 pm IST
Updated : Jun 6, 2021, 1:27 pm IST
SHARE ARTICLE
Jagir Kaur
Jagir Kaur

ਸ਼੍ਰੋਮਣੀ ਕਮੇਟੀ ਕੋਰੋਨਾ ਤੇ ਕਿਸਾਨੀ ਸੰਘਰਸ਼ ’ਚ ਚਲਾਣਾ ਕਰਨ ਵਾਲਿਆਂ ਦੇ ਬੱਚਿਆਂ ਨੂੰ ਦੇਵੇਗੀ ਮੁਫ਼ਤ ਸਿੱਖਿਆ

ਅੰਮ੍ਰਿਤਸਰ (ਰਾਜੇੇਸ਼ ਕੁੁੁਮਾਰ ਸੰਧੂ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ( Shiromani Gurdwara Parbandhak Committee)  ਦੇ ਪ੍ਰਧਾਨ ਬੀਬੀ ਜਗੀਰ ਕੌਰ( Jagir Kaur)  ਨੇ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਮੌਕੇ ਸ਼ਹੀਦ ਹੋਏ ਸਿੰਘ, ਸਿੰਘਣੀਆਂ ਅਤੇ ਬੱਚੇ ਸਿੱਖ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਨੇ ਕੌਮੀ ਜਜ਼ਬੇ ਦੀ ਰੌਸ਼ਨੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ( Akal Takht Sahib)  ਦੀ ਮਾਣ-ਮਰਯਾਦਾ ਨੂੰ ਬਹਾਲ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ।

Jagir KaurJagir Kaur

ਘੱਲੂਘਾਰੇ ਦੇ ਸ਼ਹੀਦਾਂ ਦੀ ਸਾਲਾਨਾ ਯਾਦ ਵਿਚ  ਸ੍ਰੀ ਅਕਾਲ ਤਖ਼ਤ ਸਾਹਿਬ( Akal Takht Sahib)  ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ( Jagir Kaur)  ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਸਿੱਖਾਂ ਲਈ ਭਗਤੀ ਅਤੇ ਸ਼ਕਤੀ ਦਾ ਸੋਮਾ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਜੂਨ ਚੌਰਾਸੀ ’ਚ ਸਮੇਂ ਦੀ ਕਾਂਗਰਸ ਹਕੂਮਤ ਨੇ ਸ੍ਰੀ ਦਰਬਾਰ ਸਾਹਿਬ ਸਮੇਤ 37 ਗੁਰਦੁਆਰਿਆਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਸਿੱਖ ਜਗਤ ਨੂੰ ਮਾਨਸਿਕ ਤੌਰ ’ਤੇ ਅਸਹਿ ਅਤੇ ਅਕਹਿ ਜ਼ਖ਼ਮ ਦਿੱਤੇ।

1984 Darbar Sahib1984 Darbar Sahib

ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਘੱਲੂਘਾਰਾ ਦਿਵਸ ਮੌਕੇ ਪੁੱਜੀਆਂ ਸੰਗਤਾਂ ਅਤੇ ਜਥੇਬੰਦੀਆਂ ਦੇ ਨੁਮਾਇਦਿਆਂ ਦਾ ਧੰਨਵਾਦ ਕੀਤਾ ਅਤੇ ਕੌਮ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਦੀ ਸੇਧ ਵਿਚ ਕੌਮੀ ਕਾਰਜਾਂ ਵਿਚ ਸਹਿਯੋਗੀ ਬਣਨ ਲਈ ਕਿਹਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਚੌਰਾਸੀ ਦੇ ਸ਼ਹੀਦਾਂ ਦੀ ਯਾਦ ਵਿਚ ਬਣਾਈ ਜਾਣ ਵਾਲੀ ਗੈਲਰੀ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇਗਾ ਅਤੇ ਘੱਲੂਘਾਰੇ ਦੀਆਂ ਨਿਸ਼ਾਨੀਆਂ ਨੂੰ ਸੰਗਤ ਸਨਮੁਖ ਕਰਨ ਲਈ ਵੀ ਵਿਉਂਤਬੰਦੀ ਕੀਤੀ ਜਾਵੇਗੀ।

Jagir KaurJagir Kaur

ਉਨ੍ਹਾਂ ਕਿਹਾ ਕਿ ਗੋਲੀ ਲੱਗੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਸੰਗਤ ਦੀ ਮੰਗ ਅਨੁਸਾਰ ਸਮੇਂ-ਸਮੇਂ ਕਰਵਾਏ ਜਾਂਦੇ ਰਹਿਣਗੇ। ਇਸ ਸਵਾਲ ਦੇ ਜਵਾਬ ਵਿਚ ਬੀਬੀ ਜਗੀਰ ਕੌਰ ਨੇ ਆਖਿਆ ਕਿ 1984 ਦੇ ਫ਼ੌਜੀ ਹਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਛਾਪਿਆ ਗਿਆ ਵਾਈਟ ਪੇਪਰ ਮੁੜ ਪ੍ਰਕਾਸ਼ਤ ਕੀਤਾ ਜਾਵੇਗਾ, ਜਿਸ ਬਾਰੇ ਆਦੇਸ਼ ਦੇ ਦਿੱਤੇ ਗਏ ਹਨ।

1984 Darbar Sahib1984 Darbar Sahib

 

ਫਿਰ ਵਿਗੜੀ ਰਾਮ ਰਹੀਮ ਦੀ ਸਿਹਤ, ਮੇਦਾਂਤਾ ਹਸਪਤਾਲ ਕਰਵਾਇਆ ਗਿਆ ਭਰਤੀ

ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਕੋਰੋਨਾ ਮਹਾਂਮਾਰੀ( Corona) ’ਚ ਜਾਨਾਂ ਗਵਾ ਚੁੱਕੇ ਲੋਕਾਂ ਦੇ ਬੱਚਿਆਂ ਦੀ ਮੱਦਦ ਲਈ ਅਹਿਮ ਐਲਾਨ ਕਰਦਿਆਂ ਕਿਹਾ ਕਿ ਜਿਹੜੇ ਲੋਕ ਕੋਰੋਨਾ ਕਾਰਨ ਸੰਸਾਰ ਤੋਂ ਚਲੇ ਗਏ ਹਨ, ਉਨ੍ਹਾਂ ਦੇ ਬੱਚਿਆਂ ਦੀ ਵਿੱਦਿਆ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਦੌਰਾਨ ਬਹੁਤ ਸਾਰੇ ਅਜਿਹੇ ਲੋਕ ਵੀ ਸੰਸਾਰ ਤੋਂ ਤੁਰ ਗਏ ਹਨ, ਜਿਨ੍ਹਾਂ ਦੇ ਕਮਾਈ ਦੇ ਸਾਧਨ ਸੀਮਤ ਸਨ।

CoronavirusCoronavirus

ਦੁਖਦਾਈ ਖ਼ਬਰ: ਕੈਨੇਡਾ 'ਚ ਪੰਜਾਬੀ ਮੂਲ ਦੀ ਔਰਤ ਦੀ ਮਿਲੀ ਲਾਸ਼

 

ਅਜਿਹੇ ਪਰਿਵਾਰਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਕਾਲਜਾਂ ਵਿਚ ਮੁਫ਼ਤ ਵਿਦਿਆ ਦਿੱਤੀ ਜਾਵੇਗੀ, ਤਾਂ ਜੋ ਉਹ ਭਵਿੱਖ ਵਿਚ ਸਵੈ-ਨਿਰਭਰ ਹੋ ਸਕਣ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕਿਸਾਨ ਸੰਘਰਸ਼ ਦੌਰਾਨ ਚਲਾਣਾ ਕਰਨ ਵਾਲੇ ਕਿਸਾਨਾਂ ਦੇ ਬੱਚਿਆਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਪੜਾਇਆ ਜਾਵੇਗਾ। ਬੀਬੀ ਜਗੀਰ ਕੌਰ ਨੇੇ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ( SGPC)  ਨੇ ਚਲਾਣਾ ਕਰਨ ਵਾਲੇ ਕਿਸਾਨਾਂ ( Farmers)  ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਵੀ ਦਿੱਤੀ ਹੈ।

SGPCSGPC

ਉਨ੍ਹਾਂ ਜੂਨ ਚੌਰਾਸੀ ਦੌਰਾਨ ਬੈਰਕਾਂ ਛੱਡਣ ਵਾਲੇ ਧਰਮੀ ਫ਼ੌਜੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ( SGPC)  ਵੱਲੋਂ ਇਨ੍ਹਾਂ ਨੂੰ ਸਹਾਇਤਾ ਦਿੱਤੀ ਗਈ ਹੈ ਅਤੇ ਜੇਕਰ ਕੋਈ ਧਰਮੀ ਫ਼ੌਜੀ ਸਹਾਇਤਾ ਤੋਂ ਰਹਿ ਗਿਆ ਹੈ, ਤਾਂ ਉਹ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਭੁਪਿੰਦਰ ਸਿੰਘ ਭਲਵਾਨ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸੁੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸ. ਸੁਖਬੀਰ ਸਿੰਘ ਆਦਿ ਮੌਜੂਦ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement