ਅਨੁਸੂਚਿਤ ਜਾਤੀਆਂ ਦੇ ਵਿਦਿਅਰਥੀਆਂ ਦੇ ਭੱਵਿਖ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ -- ਕੈਂਥ
Published : Jun 6, 2021, 3:03 pm IST
Updated : Jun 6, 2021, 3:03 pm IST
SHARE ARTICLE
paramjit singh kainth
paramjit singh kainth

ਦਲਿਤ ਮੁੱਦਿਆਂ ਤੇ ਕੈਪਟਨ ਅਮਰਿੰਦਰ ਸਰਕਾਰ ਖਾਮੋਸ਼

ਚੰਡੀਗੜ੍ਹ:  ਕੈਪਟਨ ਅਮਰਿੰਦਰ ਸਿੰਘ ( Captain Amarinder Singh)​ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਅਨੁਸੂਚਿਤ ਜਾਤੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਅਸਲ ਚੇਹਰਾ ਮੋਹਰਾ ਇਕ ਵਾਰ ਫਿਰ ਸਾਹਮਣੇ ਆਉਣ ਨਾਲ ਸਬੰਧਤ ਜਾਤੀਆਂ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਵਿਦਿਅਰਥੀਆਂ ਵਿਚ ਨਿਰਾਸ਼ਾ ਅਤੇ ਗੁੱਸੇ ਦੀ ਲਹਿਰ ਫੈਲ ਰਹੀ ਹੈ ਕਿਉਂਕਿ ਨਿੱਜੀ ਵਿਦਿਅਕ ਸੰਸਥਾਵਾਂ ਦੀ ਜੱਥੇਬੰਦੀ ਜੁਆਇੰਟ ਐਸੋਸੀਏਸ਼ਨ ਆਫ ਕਾਲੇਜ਼ਿਜ( ਜੈਕ ) ਨੇ ਲੱਖਾਂ ਵਿਦਿਅਰਥੀਆਂ ਦੇ ਰੋਲ ਨੰਬਰਾਂ ਨੂੰ ਜਾਰੀ ਕਰਨ ਤੋ ਇਨਕਾਰ ਕਰਨ ਦਾ ਫੈਸਲਾ ਕੀਤਾ ਹੈ।

CM PunjabCM Punjab

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ (Paramjit Singh Kainth) ਨੇ ਦੱਸਿਆ ਕਿ ਪੰਜਾਬ ਵਿੱਚ ਕੈਪਟਨ ਸਰਕਾਰ ਦਲਿਤ ਵਰਗ ਨਾਲ ਸਬੰਧਤ ਵਿਦਿਅਰਥੀਆਂ ਦੀ ਸਕਾਲਰਸ਼ਿਪ ਸਕੀਮ ਅਧੀਨ ਗਰੀਬ ਪਰਿਵਾਰਾਂ ਲਈ ਗਰੁੱਪ ਆਫ ਮਨਿਸਟਰ ਦੀ ਅਗਵਾਈ ਹੇਠ ਸਾਰੇ ਮਾਮਲਿਆ ਨੂੰ ਨਿਪਟਾਉਣ ਲਈ ਬਣਾਈ ਕਮੇਟੀ ਨੇ ਵਿਦਿਅਰਥੀਆਂ ਨਾਲ ਵਿਸ਼ਵਾਸ ਘਾਤ ਅਤੇ ਵਆਦਾਖ਼ਿਲਾਫੀ ਕੀਤੀ ਗਈ ਹੈ।

Paramjit Singh KainthParamjit Singh Kainth

ਕੈਂਥ ਨੇ ਕਿਹਾ ਕਿ ਜਦੋ ਕੈਪਟਨ ਸਰਕਾਰ ਵੱਲੋ ਪਿਛਲੇ ਸਾਲਾ 2017-2018,2018-2019,2019- 2020 ਦਾ ਬਕਾਏ ਦੇਣ ਦਾ ਭਰੋਸਾ ਜਨਵਰੀ 2021 ਵਿਚ ਦਿਵਾਇਆ ਗਿਆ ਸੀ ਪਰੰਤੂ ਹੁਣ 1600  ਪ੍ਰਾਇਵੇਟ ਵਿਦਿਅਕ ਸੰਸਥਾਵਾਂ ਨੇ ਅਨੁਸੂਚਿਤ ਜਾਤੀਆਂ( Scheduled Caste)  ਦੇ ਵਿਦਿਅਰਥੀਆਂ ਨੂੰ ਵਜ਼ੀਫੇ ਨਾ ਆਉਣ ਕਾਰਨ ਰੋਲ ਨੰਬਰ ਨਾ ਦੇਣ ਦਾ ਐਲਾਨ ਕਰ ਦਿੱਤਾ ਹੈ। ਹੁਣ ਗਰੀਬ ਵਿਦਿਅਰਥੀਆਂ ਲਈ ਪੜ੍ਹਾਈ ਜਾਰੀ ਰੱਖਣ ਦਾ ਸੰਕਟ ਪੈਦਾ ਹੋ ਗਿਆ ਹੈ।

paramjit singh kainthparamjit singh kainth

 ਕੈਂਥ ( Kainth) ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ( Captain Amarinder Singh) ਇਸ ਗੰਭੀਰ ਮਸਲੇ ਨੂੰ ਤੁਰੰਤ ਨਜਿੱਠਣ ਤੇ ਪੱਛੜੇ ਸਮਾਜ ਦੇ ਵਿਦਿਅਰਥੀਆਂ ਦਾ ਭਵਿੱਖ ਬਚਾਉਣ ਲਈ ਬਕਾਇਆ ਰਕਮ ਜਾਰੀ ਕਰਨ। 22 ਕਾਂਗਰਸੀ ਅਨੁਸੂਚਿਤ ਜਾਤੀ ਵਰਗ ਨਾਲ ਸੰਬੰਧਿਤ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਵਲੋਂ ਸਾਰਥਿਕ ਕਦਮ ਚੁੱਕਣ ਵਿੱਚ ਅਸਫਲ ਰਹਿਣ ਕਾਰਨ ਉਹਨਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਜਲਦੀ ਹੀ ਪ੍ਰੋਗਰਾਮ ਉਲੀਕਣ ਦਾ ਫੈਸਲਾ ਕੀਤਾ ਜਾਵੇਗਾ।

CM Punjab CM Punjab

ਉਹਨਾਂ ਦੱਸਿਆ ਕਿ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋ ਜਲਦੀ ਹੀ ਇਸ ਗੰਭੀਰ ਸਮੱਸਿਆ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਵਿਦਿਅਰਥੀਆਂ ਦਾ ਭਵਿੱਖ ਬਚਾਉਣ ਲਈ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟਸ ਨਵੀਂ ਦਿੱਲੀ ਦੇ ਦਫ਼ਤਰ ਵਿੱਚ ਪਟੀਸ਼ਨ ਦਾਇਰ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement