ਪੈਨਸ਼ਨ ਧਾਰਕਾਂ ਲਈ ਖੁਸ਼ਖਬਰੀ, ਹੁਣ ਇਸ ਮਹੀਨੇ ਤੋਂ ਮਿਲੇਗੀ ਦੁੱਗਣੀ ਪੈਨਸ਼ਨ
Published : Jun 6, 2021, 8:41 pm IST
Updated : Jun 6, 2021, 8:41 pm IST
SHARE ARTICLE
Pension
Pension

ਮਹੀਨਾਵਾਰ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਲਈ ਮਨਜ਼ੂਰੀ

ਚੰਡੀਗੜ੍ਹ-ਸਮਾਜਿਕ ਸੁਰੱਖਿਆ ਮਹੀਨਾਵਾਰ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਪੈਨਸ਼ਨ 'ਚ ਇਹ ਵਾਧਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਨਾਲ 1 ਜੁਲਾਈ ਤੋਂ ਲਾਗੂ ਹੋ ਜਾਵੇਗਾ।

ਇਹ ਵੀ ਪੜ੍ਹੋ-'ਵੈਕਸੀਨ ਘੁਟਾਲੇ' ਦੇ ਵਿਰੋਧ 'ਚ ਆਮ ਆਦਮੀ ਪਾਰਟੀ ਨੇ ਕੀਤਾ ਸਿਹਤ ਮੰਤਰੀ ਦੇ ਘਰ ਦਾ ਘਿਰਾਓ

PensionPension

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨੋਟੀਫੀਕੇਸ਼ਨ ਨੇ ਬਜ਼ੁਰਗਾਂ, ਦਿਵਿਆਂਗ ਵਿਅਕਤੀਆਂ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਤੋਂ ਇਲਾਵਾ ਆਸਿ਼੍ਰਤ ਬੱਚਿਆਂ ਦੀ ਪੈਨਸ਼ਨ ਦੁੱਗਣੀ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਸਾਲ ਦੇ ਬਜਟ ਸੈਸ਼ਨ ਦੌਰਾਨ ਰਾਜ ਸਰਕਾਰ ਦੀ ਵਚਨਬੱਧਤਾ ਮੁਤਾਬਕ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਧੀਨ ਆਉਂਦੇ ਸਮਾਜ ਦੇ ਪਛੜੇ ਵਰਗਾਂ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਪ੍ਰਤੀ ਮਹੀਨਾ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵੀ ਇਕ ਲਾਹੇਵੰਦ ਉਪਰਾਲਾ ਹੈ।

ਇਹ ਵੀ ਪੜ੍ਹੋ-ਇਹ ਰਾਸ਼ਨ ਨਾ AAP ਦਾ ਤੇ ਨਾ ਹੀ BJP ਦਾ ਫਿਰ ਹੋਮ ਡਿਲਿਵਰੀ ਕਿਉਂ ਨਹੀਂ : ਕੇਜਰੀਵਾਲ

ਜ਼ਿਕਰਯੋਗ ਹੈ ਕਿ ਮਹੀਨਾਵਾਰ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ) ਕਰਨ ਦੇ ਮੱਦੇਨਜ਼ਰ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ ਜੋ ਕਿ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖਰਚਿਆਂ ਮੁਕਾਬਲੇ 72 ਫੀਸਦੀ ਵਾਧਾ ਦਰਸਾਉਂਦਾ ਹੈ। ਸਾਲ 2019-220 ਅਤੇ 2020-21 'ਚ ਲੜੀਵਾਰ 2,089 ਕਰੋੜ ਅਤੇ 2,277 ਕਰੋੜ ਰੁਪਏ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਵੰਡੀ ਗਈ, ਜੋ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਸਾਲ 2016-17 'ਚ ਦਿੱਤੀ ਮਹਿਜ਼ 747 ਕਰੋੜ ਰੁਪਏ ਦੀ ਪੈਨਸ਼ਨ ਨਾਲੋਂ ਤਿੰਨ ਗੁਣਾ ਵਧ ਬਣਦੀ ਹੈ।

captain amarinder singhcaptain amarinder singh

ਇਹ ਵੀ ਪੜ੍ਹੋ-BSF ਵੱਲੋਂ ਸ਼ੱਕੀ ਹਾਲਾਤ 'ਚ ਘੁੰਮ ਰਹੇ ਪਾਕਿਸਤਾਨੀ ਨੂੰ ਲਿਆ ਗਿਆ ਹਿਰਾਸਤ 'ਚ

ਸਾਲ 2020-21 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 13 ਲੱਖ ਲਾਭਪਾਤਰੀਆਂ ਸਮੇਤ ਕੁੱਲ 25.55 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਹਾਲ ਹੀ 'ਚ ਕੋਵਿਡ-19 ਮਹਾਮਾਰੀ 'ਚ ਅਨਾਥ ਹੋਏ ਸਾਰੇ ਬੱਚਿਆਂ ਲਈ ਗ੍ਰੈਜੂਏਸ਼ਨ ਤੱਕ ਮੁਫਤ ਸਿੱਖਿਆ ਦਾ ਐਲਾਨ ਕੀਤਾ ਸੀ। ਇਹ ਉਪਰਾਲਾ ਉਨ੍ਹਾਂ ਪਰਿਵਾਰਾਂ ਲਈ ਵੀ ਲਾਹੇਵੰਦਾ ਹੈ ਜੋ ਕੋਵਿਡ-19 ਕਾਰਨ ਆਪਣਾ ਕਮਾਊ ਜੀਅ ਗਵਾ ਚੁੱਕੇ ਹਨ। ਇਹ ਲਾਭ 1 ਜੁਲਾਈ, 2021 ਤੋਂ ਦਿੱਤੇ ਜਾਣਗੇ।

ਇਹ ਵੀ ਪੜ੍ਹੋ-ਪੰਜਾਬ ਦਾ ਇਕ ਹੋਰ ਜਵਾਨ ਹੋਇਆ ਸ਼ਹੀਦ , ਪੰਜ ਮਹੀਨੇ ਪਹਿਲਾਂ ਹੋਇਆ ਸੀ ਵਿਆਹ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement