ਮੁੱਖ ਮੰਤਰੀ ਵੱਲੋਂ ਮੋਹਾਲੀ ਮਾਸਟਰ ਪਲਾਨ ਵਿਚ ਨਵੀਂ ਟਾਊਨਸ਼ਿਪ ਬਣਾਉਣ ਦੀ ਮਨਜ਼ੂਰੀ
Published : Jun 6, 2022, 8:43 pm IST
Updated : Jun 6, 2022, 8:43 pm IST
SHARE ARTICLE
Bhagwant Mann
Bhagwant Mann

ਲੋਕਾਂ ਲਈ ਕਿਫ਼ਾਇਤੀ ਰਿਹਾਇਸ਼ ਯਕੀਨੀ ਬਣਾਉਣ ਲਈ ਵੱਡੀ ਪਹਿਲਕਦਮੀ


 

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮੋਹਾਲੀ ਮਾਸਟਰ ਪਲਾਨ ਵਿੱਚ ਆਧੁਨਿਕ ਸਹੂਲਤਾਂ ਵਾਲੀ ਨਵੀਂ ਟਾਊਨਸ਼ਿਪ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਵੱਲੋਂ ਸੋਮਵਾਰ ਨੂੰ ਆਪਣੇ ਸਰਕਾਰੀ ਗ੍ਰਹਿ ਵਿਖੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਟ੍ਰਾਈਸਿਟੀ ਵਿੱਚ ਲੋਕਾਂ ਨੂੰ ਕਿਫ਼ਾਇਤੀ ਰਿਹਾਇਸ਼ ਸਹੂਲਤਾਂ ਮੁਹੱਈਆ ਕਰਨ ਲਈ ਅਜਿਹੀ ਟਾਊਨਸ਼ਿਪ ਸਮੇਂ ਦੀ ਲੋੜ ਹੈ। ਉਨਾਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਦੇ ਅਧਿਕਾਰੀਆਂ ਨੂੰ ਰੂਪ ਰੇਖਾ ਉਲੀਕਣ ਅਤੇ ਇਸ ਮਾਮਲੇ ਬਾਰੇ ਪੁਖ਼ਤਾ ਤਜਵੀਜ਼ ਪੇਸ਼ ਕਰਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਇਹ ਤਜਵੀਜ਼ਤ ਟਾਊਨਸ਼ਿਪ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਣੀ ਚਾਹੀਦੀ ਹੈ ਤਾਂ ਜੋ ਲੋਕ ਆਰਾਮਦਾਇਕ ਜੀਵਨ ਬਸਰ ਕਰ ਸਕਣ।

GMADA MohaliGMADA Mohali

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਟਾਊਨਸ਼ਿਪ ਆਰਾਮਦਾਇਕ ਹੋਣ ਦੇ ਨਾਲ-ਨਾਲ ਆਲੀਸ਼ਾਨ ਅਤੇ ਅੱਗ ਰੋਕੂ ਯੰਤਰਾਂ ਵਰਗੀਆਂ ਸਾਰੀਆਂ ਸੁਰੱਖਿਆ ਸਹੂਲਤਾਂ ਨਾਲ ਲੈਸ ਹੋਣੀ ਚਾਹੀਦੀ ਹੈ। ਭਗਵੰਤ ਮਾਨ ਨੇ ਇਸ ਟਾਊਨਸ਼ਿਪ ਨੂੰ ਆਧੁਨਿਕ ਲੀਹਾਂ ਉਤੇ ਵਿਕਸਤ ਕਰਨ ਉਤੇ ਜ਼ੋਰ ਦਿੱਤਾ ਤਾਂ ਕਿ ਇਹ ਉਚੇਰੀ ਸਿੱਖਿਆ ਦੇ ਨਾਲ-ਨਾਲ ਸੂਚਨਾ ਤਕਨਾਲੋਜੀ ਦੇ ਗੜ ਵਜੋਂ ਉੱਭਰ ਸਕੇ। ਇਸ ਦੇ ਨਾਲ-ਨਾਲ ਇਸ ਟਾਊਨਸ਼ਿਪ ਦਾ ਇਕ ਭਾਗ ਸਨਅਤੀ ਟਾਊਨਸ਼ਿਪ ਵਜੋਂ ਵੀ ਵਿਕਸਤ ਹੋਣਾ ਚਾਹੀਦਾ ਹੈ ਤਾਂ ਜੋ ਦੇਸ਼ ਭਰ ਦੇ ਵੱਡੇ ਸਨਅਤੀ ਘਰਾਣਿਆਂ ਨੂੰ ਇੱਥੇ ਸੱਦਿਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਵਿੱਚ ਸਭ ਤੋਂ ਵਧੀਆ ਸੜਕੀ, ਹਵਾਈ ਤੇ ਰੇਲਵੇ ਸੰਪਰਕ ਸਹੂਲਤ ਹੈ। ਇਸ ਲਈ ਮੋਹਾਲੀ ਦੀ ਜੂਹ ਵਿੱਚ ਵੱਸਣ ਵਾਲੀ ਇਸ ਤਜਵੀਜ਼ਤ ਟਾਊਨਸ਼ਿਪ ਵਿੱਚ ਤਰੱਕੀ ਦੀਆਂ ਬੇਹੱਦ ਸੰਭਾਵਨਾਵਾਂ ਹਨ। ਉਨਾਂ ਅਧਿਕਾਰੀਆਂ ਨੂੰ ਮੋਹਾਲੀ ਵਿੱਚ ਆਗਾਮੀ ਮੈਡੀਕਲ ਕਾਲਜ ਨੂੰ ਨਵੀਂ ਜਗਾ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵੀ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਤੇ ਇਸ ਦੇ ਲੋਕਾਂ ਦੀ ਖ਼ੁਸ਼ਹਾਲੀ ਤੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement