
ਇਸ ਮੌਕੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਰੰਧਾਵਾ ਵੀ ਮੌਜੂਦ ਸਨ।
ਸੰਗਰੂਰ: ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੇ ਅੱਜ ਸੀਨੀਅਰ ਕਾਂਗਰਸ ਲੀਡਰਸ਼ਿਪ ਦੀ ਮੌਜੂਦਗੀ ਵਿਚ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਲਵੀਰ ਗੋਲਡੀ ਨੇ ਕਾਂਗਰਸ ਪਾਰਟੀ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਮੇਰੀ ਗਰੰਟੀ ਹੈ ਕਿ ਮੈਂ ਪਾਰਟੀ ਦਾ ਸਿਰ ਨਹੀਂ ਝੁਕਣ ਦੇਵਾਂਗਾ।